InternationalTop News

ਸੜਕ ਹਾਦਸੇ ‘ਚ ਪੰਜਾਬੀ ਮੂਲ ਦੀ ਜੇਲ੍ਹ ਵਾਰਡਨ ਸਮੇਤ ਤਿੰਨ ਮੌਤਾਂ

ਦਰਦਨਾਕ ਸੜਕ ਹਾਦਸੇ ਵਿੱਚ ਪੰਜਾਬੀ ਮੂਲ ਦੀ ਜੇਲ੍ਹ ਵਾਰਡਨ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਬਾਅਦ ਦੁਪਹਿਰ ਐਡਮਿੰਟਨ ਜੇਲ੍ਹ ਵਿਭਾਗ ਦੇ ਇੱਕ ਵਾਹਨ ਵਿੱਚ ਕੈਦੀ ਨੂੰ ਲਿਜਾਇਆ ਜਾ ਰਿਹਾ ਸੀ, ਜਿਸ ਦੀ ਇੱਕ ਹੋਰ ਵਾਹਨ ਨਾਲ ਸਿੱਧੀ ਟੱਕਰ ਹੋ ਗਈ। ਜਿਸ ਕਾਰਨ ਐਡਮਿੰਟਨ ਇੰਸਟੀਚਿਊਸ਼ਨ ਫਾਰ ਵੂਮੈਨ ਨਾਲ ਸਬੰਧਤ ਸੁਧਾਰ ਅਧਿਕਾਰੀ ਨਿਕੋਲੇ (ਨਿਕ) ਸਰਬਨ ਅਤੇ ਰਮਨਦੀਪ ਕੌਰ ਮਾਨ ਅਤੇ ਹਿਰਾਸਤੀ ਕਿਆਰਾ ਮੂਸਵਾ ਦੀ ਮੌਤ ਹੋ ਗਈ।ਮ੍ਰਿਤਕਾਂ ਵਿੱਚ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਗੁੜ੍ਹੇ ਦੀ ਰਹਿਣ ਵਾਲੀ 24 ਸਾਲਾ ਰਮਨਦੀਪ ਕੌਰ ਮਾਨ ਵੀ ਸ਼ਾਮਲ ਹੈ।ਰਮਨਦੀਪ ਕੁਝ ਸਾਲ ਪਹਿਲਾਂ ਸਟੱਡੀ ਵੀਜ਼ੇ ‘ਤੇ ਕੈਨੇਡਾ ਆਈ ਸੀ। ਮੈਨੀਟੋਬਾ ਤੋਂ ਪੜ੍ਹਾਈ ਪੂਰੀ ਕਰਨ ਮਗਰੋਂ ਉਹ ਕਰੀਬ ਇੱਕ ਸਾਲ ਪਹਿਲਾਂ ਐਡਮਿੰਟਨ ਰਹਿਣ ਲੱਗ ਪਈ ਸੀ। ਖੇਡਾਂ ਵਿੱਚ ਵੀ ਰੁਚੀ ਰੱਖਣ ਵਾਲੀ ਰਮਨਦੀਪ ਨੂੰ ਕਰੀਬ ਛੇ ਮਹੀਨੇ ਪਹਿਲਾਂ ਹੀ ਜੇਲ੍ਹ ਵਿਭਾਗ (ਕਰੈਕਸ਼ਨਲ ਸਰਵਿਸਿਜ਼ ਕੈਨੇਡਾ) ਵਿੱਚ ਵਾਰਡਨ ਵਜੋਂ ਨੌਕਰੀ ਮਿਲੀ ਸੀ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button