
ਚੰਡੀਗੜ੍ਹ,12 ਅਗਸਤ ਬੰਦੀ ਸਿੰਘਾਂ ਦੀ ਰਿਹਾਈ ਲਈ 7 ਜਨਵਰੀ 2023 ਤੋਂ ਚੱਲ ਰਹੇ ਸੰਘਰਸ਼ ਨੂੰ ਪੌਣੇ ਚਾਰ ਸਾਲ ਹੋਗੇ ਹਨ ਉਸ ਨੂੰ ਹੋਰ ਤੇਜ਼ ਕਰਨ ਦੇ ਮਕਸਦ ਨਾਲ ਕੌਮੀ ਇਨਸਾਫ ਮੋਰਚਾ ਮੋਹਾਲੀ-ਚੰਡੀਗੜ੍ਹ ਵੱਲੋਂ ਕਿਸਾਨ ਭਵਨ,ਚੰਡੀਗੜ੍ਹ ਵਿਖੇ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਪ੍ਰੈਸ ਕਾਨਫਰੰਸ ਵਿੱਚ ਸਿੱਖ ਸੰਗਤਾਂ,ਸੰਤ ਸਮਾਜ, ਨਿਹੰਗ ਸਿੰਘ ਜਥੇਬੰਦੀਆਂ, ਕਿਸਾਨ-ਮਜ਼ਦੂਰ ਜਥੇਬੰਦੀਆਂ ਅਤੇ ਵੱਖ-ਵੱਖ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ 15 ਅਗਸਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਆਰ-ਪਾਰ ਦੀ ਲੜਾਈ ਲੜਨ ਦਾ ਸੰਕਲਪ ਦੁਹਰਾਇਆ,ਪ੍ਰੈਸ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਬਾਪੂ ਗੁਰਚਰਨ ਸਿੰਘ,ਜਥੇਦਾਰ ਗੁਰਦੀਪ ਸਿੰਘ ਬਠਿੰਡਾ,ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ,ਪਾਲ ਸਿੰਘ ਫਰਾਂਸ,ਬਲਜੀਤ ਸਿੰਘ ਭਾਊ,ਬਲਵਿੰਦਰ ਸਿੰਘ ਕਾਲਾ,ਬਲਵਿੰਦਰ ਸਿੰਘ ਫਿਰੋਜਪੁਰ,ਪਾਲ ਸਿੰਘ ਘੜੂੰਆਂ,ਅਵਤਾਰ ਸਿੰਘ ਕਰੀਮਪੁਰੀ,ਤਰੁਨ ਜੈਨ ਬਾਵਾ,ਕਿਸਾਨ ਆਗੂ ਸੁੱਖ ਗਿੱਲ ਮੋਗਾ ਨੇ ਕਿਹਾ ਕਿ ਜਿਨ੍ਹਾਂ ਸਿੰਘਾਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ, ਉਨ੍ਹਾਂ ਨੂੰ ਅਜੇ ਵੀ ਰਿਹਾਅ ਨਾ ਕਰਨਾ ਇਨਸਾਫ ਅਤੇ ਮਨੁੱਖੀ ਅਧਿਕਾਰਾਂ ਦੇ ਸਿਧਾਂਤਾਂ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਸਲਾ ਕਿਸੇ ਇੱਕ ਵਿਅਕਤੀ ਜਾਂ ਜਥੇਬੰਦੀ ਦਾ ਨਹੀਂ, ਸਗੋਂ ਸਮੁੱਚੀ ਸਿੱਖ ਕੌਮ ਅਤੇ ਇਨਸਾਫ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਨਾਗਰਿਕ ਦਾ ਸਾਂਝਾ ਮਸਲਾ ਹੈ,ਪ੍ਰੈਸ ਕਾਨਫਰੰਸ ਵਿੱਚ ਐਲਾਨ ਕੀਤਾ ਗਿਆ ਕਿ 15 ਅਗਸਤ ਨੂੰ ਵੱਡੀ ਗਿਣਤੀ ਵਿੱਚ ਸੰਗਤਾਂ ਚੰਡੀਗੜ੍ਹ ਪਹੁੰਚਣਗੀਆਂ ਅਤੇ ਪੰਜਾਬ ਦੇ ਗਵਰਨਰ ਹਾਊਸ ਦਾ ਘਿਰਾਓ ਕਰਕੇ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਦੀ ਮੰਗ ਉਠਾਈ ਜਾਵੇਗੀ। ਇਸ ਮੌਕੇ ਪੰਜਾਬ ਦੇ ਹਰ ਪਿੰਡ, ਸ਼ਹਿਰ ਅਤੇ ਕਸਬੇ ਵਿੱਚ ਲੋਕਾਂ ਤੱਕ ਪਹੁੰਚ ਕਰਕੇ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਦੀ ਵੀ ਅਪੀਲ ਕੀਤੀ ਗਈ,ਆਗੂਆਂ ਨੇ ਕਿਹਾ ਕਿ ਇਹ ਸੰਘਰਸ਼ ਪੂਰੀ ਤਰ੍ਹਾਂ ਸ਼ਾਂਤਮਈ, ਲੋਕਤੰਤਰੀ ਅਤੇ ਸੰਵਿਧਾਨਕ ਢੰਗ ਨਾਲ ਲੜਿਆ ਜਾਵੇਗਾ। ਉਨ੍ਹਾਂ ਸਮੂਹ ਸਿੱਖ ਸੰਗਤਾਂ, ਕਿਸਾਨ-ਮਜ਼ਦੂਰ ਜਥੇਬੰਦੀਆਂ, ਨੌਜਵਾਨਾਂ, ਬੀਬੀਆਂ ਅਤੇ ਇਨਸਾਫ ਪਸੰਦ ਲੋਕਾਂ ਨੂੰ ਅਪੀਲ ਕੀਤੀ ਕਿ ਉਹ 15 ਅਗਸਤ ਨੂੰ ਵੱਡੀ ਗਿਣਤੀ ਵਿੱਚ ਚੰਡੀਗੜ੍ਹ ਪਹੁੰਚ ਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਹੋਣ ਵਾਲੇ ਇਸ ਇਤਿਹਾਸਕ ਸੰਘਰਸ਼ ਦਾ ਹਿੱਸਾ ਬਣਨ,ਮੀਟਿੰਗ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਆਪਣੇ ਵਿਚਾਰ ਰੱਖੇ ਅਤੇ ਭਰੋਸਾ ਦਿਵਾਇਆ ਕਿ ਬੰਦੀ ਸਿੰਘਾਂ ਦੀ ਰਿਹਾਈ ਤੱਕ ਇਹ ਸੰਘਰਸ਼ ਲਗਾਤਾਰ ਜਾਰੀ ਰਹੇਗਾ,ਇਸ ਮੌਕੇ ਐਡਵੋਕੇਟ ਗੁਰਸ਼ਰਨ ਸਿੰਘ,ਬਾਬਾ ਪਵਨਦੀਪ ਸਿੰਘ,ਇੰਦਰਬੀਰ ਸਿੰਘ,ਜਗਤਾਰ ਸਿੰਘ,ਬੀਬੀ ਰਾਜਿੰਦਰ ਕੌਰ ਸੁਹਾਣਾ,ਕੁਸ਼ਲਪ੍ਰਤਾਪ ਸਿੰਘ,ਗੁਰਦਿਆਲ ਸਿੰਘ ਸਰਪੰਚ,ਗੁਰਜੰਟ ਸਿੰਘ ਕੱਟੂ,ਗੁਰਮੀਤ ਸਿੰਘ ਗੱਜੋਆਣਾ,ਰਣਜੀਤ ਸਿੰਘ ਚੱਕਤਾਰੇਵਾਲਾ ਬੀਕੇਯੂ ਤੋਤੇਵਾਲ,ਗੁਰਚਰਨ ਸਿੰਘ ਨੰਬਰਦਾਰ ਬੀਕੇਯੂ ਤੋਤੇਵਾਲ,ਅਵਤਾਰ ਸਿੰਘ ਨੰਗਲਾਂ,ਰਾਜਾ ਸਿੰਘ ਜੀਰਕਪੁਰ,ਜੀਤ ਔਲਖ,ਬਾਬਾ ਪਰਮਜੀਤ ਸਿੰਘ,ਬਲਜੀਤ ਸਿੰਘ ਰੁੜਕੀ,ਮੱਖਣ ਸਿੰਘ ਫੌਜੀ,ਅਵਤਾਰ ਸਿੰਘ,ਬਾਬਾ ਗੁਰਦੀਪ ਸਿੰਘ,ਜਤਿੰਦਰ ਸਿੰਘ ਹਾਈਜੈਕਰ,ਪਰਮਿੰਦਰ ਸਿੰਘ ਕਾਲਾ ਹਾਜਰ ਸਨ ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.



