IndiaTop News

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ ’ਚ ਟਲੀ ਸੁਣਵਾਈ

ਸੁਪਰੀਮ ਕੋਰਟ ਨੇ  ਕਿਹਾ ਕਿ ਉਹ ਉਨ੍ਹਾਂ ਪਟੀਸ਼ਨਾਂ ’ਤੇ 17 ਅਗਸਤ ਨੂੰ ਸੁਣਵਾਈ ਕਰੇਗੀ ਜਿਨ੍ਹਾਂ ’ਚ ਅਯੁੱਧਿਆ ਸਥਿਤ ਰਾਮ ਮੰਦਰ ’ਚ ਚੜ੍ਹਾਵੇ ਦੀ ਕਥਿਤ ਹੇਰਾਫੇਰੀ ਦੀ ਕੋਰਟ ਦੀ ਨਿਗਰਾਨੀ ’ਚ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਤੋਂ ਜਾਂਚ ਕਰਾਉਣ ਦੀ ਮੰਗ ਕੀਤੀ ਗਈ ਹੈ।ਚੀਫ ਜਸਟਿਸ ਸੂਰਿਆਕਾਂਤ, ਜਸਟਿਸ ਜੋਯਮਾਲਿਆ ਬਾਗਚੀ ਤੇ ਜਸਟਿਸ ਵੀ ਮੋਹਨਾ ਦੇ ਬੈਂਚ ਨੂੰ ਇਕ ਵਕੀਲ ਨੇ ਕਿਹਾ ਕਿ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਪੇਸ਼ ਹੋ ਰਹੇ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਇਕ ਪ੍ਰੋਗਰਾਮ ’ਚ ਲਈ ਸੰਯੁਕਤ ਰਾਸ਼ਟਰ ਗਏ ਹਨ। ਇਸ ਤੋਂ ਬਾਅਦ ਬੈਂਚ ਨੇ ਸੁਣਵਾਈ 17 ਅਗਸਤ ਤੱਕ ਟਾਲ ਦਿੱਤੀ। ਇਸ ਤੋਂ ਪਹਿਲਾਂ ਦਿਨ ’ਚ ਸੁਪਰੀਮ ਕੋਰਟ ਨੇ ਇਨ੍ਹਾਂ ਪਟੀਸ਼ਨਾਂ ’ਤੇ ਸੁਣਵਾਈ ਟਾਲਣ ਲਈ ਉੱਤਰ ਪ੍ਰਦੇਸ਼ ਸਰਕਾਰ ਦੇ ਵਕੀਲ ਦੀ ਅਪੀਲ ’ਤੇ ਵਿਚਾਰ ਕਰਨ ’ਤੇ ਸਹਿਮਤੀ ਪ੍ਰਗਟਾਈ ਸੀ। 27 ਜੁਲਾਈ ਨੂੰ ਸੁਪਰੀਮ ਕੋਰਟ ਨੇ ਰਾਮ ਮੰਦਰ ਦੇ ਚੜ੍ਹਾਵੇ ’ਚ ਕਥਿਤ ਹੇਰਾਫੇਰੀ ਦੀ ਜਾਂਚ ਲਈ ਆਈਜੀ ਕਿਰਨ ਐੱਸ ਦੀ ਅਗਵਾਈ ’ਚ ਚਾਰ ਮੈਂਬਰੀ ਐੱਸਆਈਟੀ ਦੇ ਗਠਨ ’ਤੇ ਨੋਟਿਸ ਲਿਆ ਸੀ। ਬੈਂਚ ਨੇ ਉੱਤਰ ਪ੍ਰਦੇਸ਼ ਸਰਕਾਰ ਤੋਂ ਜਾਂਚ ਟੀਮ ’ਚ ਇਕ ਫੋਰੈਂਸਿਕ ਆਡੀਟਰ ਨੂੰ ਵੀ ਸ਼ਾਮਲ ਕਰਨ ਲਈ ਕਿਹਾ ਸੀ। ਸੁਪਰੀਮ ਕੋਰਟ ਨੇ ਸੁਧਾਰ ਵਾਲੇ ਕਦਮ ਚੁੱਕਣ ’ਤੇ ਜ਼ੋਰ ਦਿੰਦੇ ਹੋਏ ਕਿਹਾ ਸੀ ਕਿ ਪਾਰਦਰਸ਼ਿਤਾ ਯਕੀਨੀ ਬਣਾਉਣ ਲਈ ਕਦਮ ਚੁੱਕੇ ਜਾਣਗੇ। ਬੈਂਚ ਨੇ ਐੱਸਆਈਟੀ ਨੂੰ ਦੋ ਹਫਤਿਆਂ ’ਚ ਸਥਿਤੀ ਰਿਪੋਰਟ ਸੌਂਪਣ ਦਾ ਨਿਰਦੇਸ਼ ਦਿੱਤਾ ਸੀ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button