PunjabTop News

ਪੰਜਾਬ ਦੇ 4 IAS ਅਫਸਰਾਂ ਦੇ ਤਬਾਦਲੇ

ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਨੇ ਪ੍ਰਬੰਧਕੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ 4 IAS ਅਧਿਕਾਰੀਆਂ ਦੀਆਂ ਤੈਨਾਤੀਆਂ ਅਤੇ ਜ਼ਿੰਮੇਵਾਰੀਆਂ ਵਿੱਚ ਬਦਲਾਅ ਕੀਤਾ ਹੈ। ਇਹ ਹੁਕਮ 11 ਅਗਸਤ 2026 ਨੂੰ ਜਾਰੀ ਕੀਤੇ ਗਏ ਹਨ ਅਤੇ ਨਵੀਆਂ ਤੈਨਾਤੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੀਆਂ।


ਵਰੁਣ ਰੂਜਮ, IAS (2004 ਬੈਚ), ਜੋ ਇਸ ਸਮੇਂ ਪ੍ਰਬੰਧਕੀ ਸਕੱਤਰ, ਟਰਾਂਸਪੋਰਟ ਵਜੋਂ ਤੈਨਾਤ ਹਨ, ਨੂੰ ਹੁਣ ਪ੍ਰਬੰਧਕੀ ਸਕੱਤਰ, ਟਰਾਂਸਪੋਰਟ ਦੇ ਨਾਲ-ਨਾਲ ਪ੍ਰਬੰਧਕੀ ਸਕੱਤਰ, ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਦੀ ਵਾਧੂ ਜ਼ਿੰਮੇਵਾਰੀ ਦਿੱਤੀ ਗਈ ਹੈ। ਇਹ ਅਹੁਦਾ ਖਾਲੀ ਪੋਸਟ ਦੇ ਵਿਰੁੱਧ ਦਿੱਤਾ ਗਿਆ ਹੈ।
ਸਾਕਸ਼ੀ ਸਾਹਨੀ, IAS (2014 ਬੈਚ) ਪਹਿਲਾਂ ਹੀ ਵਿਸ਼ੇਸ਼ ਸਕੱਤਰ, ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਮਿਸ਼ਨ ਡਾਇਰੈਕਟਰ, ਨੈਸ਼ਨਲ ਹੈਲਥ ਮਿਸ਼ਨ ਪੰਜਾਬ ਅਤੇ ਨੋਡਲ ਅਫਸਰ, ਨਸ਼ਾ ਵਿਰੋਧੀ ਮੁਹਿੰਮ ਦੀ ਜ਼ਿੰਮੇਵਾਰੀ ਨਿਭਾ ਰਹੇ ਹਨ।
ਹੁਣ ਉਨ੍ਹਾਂ ਨੂੰ ਇਨ੍ਹਾਂ ਜ਼ਿੰਮੇਵਾਰੀਆਂ ਦੇ ਨਾਲ ਡਾਇਰੈਕਟਰ, ਖੇਡਾਂ ਅਤੇ ਯੁਵਕ ਸੇਵਾਵਾਂ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।
ਸੰਦੀਪ ਰਿਸ਼ੀ, IAS (2015 ਬੈਚ), ਜੋ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (GMADA), SAS ਨਗਰ ਦੇ ਮੁੱਖ ਪ੍ਰਸ਼ਾਸਕ ਹਨ, ਨੂੰ ਹੁਣ ਇਸ ਅਹੁਦੇ ਦੇ ਨਾਲ ਕਮਿਸ਼ਨਰ, ਨਗਰ ਨਿਗਮ ਜਲੰਧਰ ਦੀ ਵਾਧੂ ਜ਼ਿੰਮੇਵਾਰੀ ਵੀ ਦਿੱਤੀ ਗਈ ਹੈ।
ਉਹ ਇਹ ਜ਼ਿੰਮੇਵਾਰੀ ਨਿਕਾਸ ਕੁਮਾਰ, IAS ਦੀ ਥਾਂ ਸੰਭਾਲਣਗੇ।
ਨਿਕਾਸ ਕੁਮਾਰ, IAS (2020 ਬੈਚ), ਜੋ ਹੁਣ ਤੱਕ ਕਮਿਸ਼ਨਰ, ਨਗਰ ਨਿਗਮ ਜਲੰਧਰ ਵਜੋਂ ਤੈਨਾਤ ਸਨ, ਨੂੰ ਵਧੀਕ ਸਕੱਤਰ, ਆਮ ਰਾਜ ਪ੍ਰਬੰਧ ਤੇ ਤਾਲਮੇਲ ਵਿਭਾਗ ਵਿੱਚ ਤੈਨਾਤ ਕੀਤਾ ਗਿਆ ਹੈ।
ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਬੰਧਤ ਅਧਿਕਾਰੀਆਂ ਨੂੰ ਆਪਣੀ ਨਵੀਂ ਤੈਨਾਤੀ ਵਾਲੀ ਥਾਂ ’ਤੇ ਤੁਰੰਤ ਜੁਆਇਨ ਕਰਨ ਲਈ ਕਿਹਾ ਗਿਆ ਹੈ। ਇਹ ਹੁਕਮ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ 11 ਅਗਸਤ 2026 ਨੂੰ ਜਾਰੀ ਕੀਤੇ ਗਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button