PunjabTop News

ਗੁਰਸਿਮਰਨ ਮੰਡ ਅਤੇ ਉਸ ਦੇ ਮੁੰਡੇ ਖਿਲਾਫ ਧਾਰਾ 307 ਅਤੇ ਹੋਰ ਵੱਖ-ਵੱਖ ਧਾਰਾਵਾਂ ਤਹਿਤ ਪਰਚਾ ਦਰਜ

ਅੰਬਾਲਾ ਦੇ ਗੁਰਦੁਆਰਾ ਪੰਜੋਖਰਾ ਸਾਹਿਬ ਵਿਖੇ ਹੋਏ ਝਗੜੇ ਦਾ ਮਾਮਲਾ ਲਗਾਤਾਰ ਤੂਲ ਫੜਦਾ ਜਾ ਰਿਹਾ ਹੈ। ਸਿੱਖ ਸੰਗਤ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸਿੱਖ ਨੌਜਵਾਨਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੰਮ੍ਰਿਤਸਰ-ਦਿੱਲੀ ਰਾਸ਼ਟਰੀ ਰਾਜਮਾਰਗ ’ਤੇ ਧਰਨਾ ਜਾਰੀ ਹੈ।

ਮਾਮਲੇ ਨੂੰ ਲੈ ਕੇ ਹਰਿਆਣਾ ਪੁਲਿਸ ਅਤੇ ਸਿੱਖ ਸੰਗਤ ਵਿਚਾਲੇ ਗੱਲਬਾਤ ਹੋਈ, ਪਰ ਕੋਈ ਸਹਿਮਤੀ ਨਹੀਂ ਬਣ ਸਕੀ। ਇਸ ਦੌਰਾਨ ਪੁਲਿਸ ਨੇ ਸਿੱਖ ਸੰਗਤ ਦੀ ਮੰਗ ’ਤੇ ਗੁਰਸਿਮਰਨ ਸਿੰਘ ਮੰਡ ਅਤੇ ਉਸ ਦੇ ਪੁੱਤਰ ਖ਼ਿਲਾਫ਼ ਧਾਰਾ 307 ਸਮੇਤ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।

ਪੁਲਿਸ ਵੱਲੋਂ ਨੌਜਵਾਨਾਂ ਦੀ ਰਿਹਾਈ ਸਬੰਧੀ ਦੋ ਦਿਨ ਦਾ ਸਮਾਂ ਮੰਗਿਆ ਗਿਆ ਹੈ, ਪਰ ਸਿੱਖ ਸੰਗਤ ਇਸ ’ਤੇ ਸਹਿਮਤ ਨਹੀਂ ਹੋਈ। ਸੰਗਤ ਦਾ ਕਹਿਣਾ ਹੈ ਕਿ ਜਦੋਂ ਤੱਕ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ, ਉਦੋਂ ਤੱਕ ਧਰਨਾ ਜਾਰੀ ਰਹੇਗਾ।

ਇਸ ਤੋਂ ਪਹਿਲਾਂ ਪੁਲਿਸ ਅਤੇ ਸਿੱਖ ਸੰਗਤ ਵਿਚਾਲੇ ਤਣਾਅ ਉਸ ਵੇਲੇ ਵਧ ਗਿਆ ਜਦੋਂ ਸੰਗਤ ਨੇ ਰਾਸ਼ਟਰੀ ਰਾਜਮਾਰਗ ਵੱਲ ਮਾਰਚ ਕੀਤਾ। ਪੁਲਿਸ ਨੇ ਬੈਰੀਕੇਡ ਲਗਾ ਕੇ ਰਸਤਾ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਪ੍ਰਦਰਸ਼ਨਕਾਰੀਆਂ ਵੱਲੋਂ ਤੋੜ ਦਿੱਤਾ ਗਿਆ। ਇਸ ਦੌਰਾਨ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਅਤੇ ਹੰਝੂ ਗੈਸ ਦੇ ਗੋਲੇ ਵੀ ਛੱਡੇ।

ਫਿਲਹਾਲ ਸਿੱਖ ਸੰਗਤ ਵੱਲੋਂ ਨਾਕਾਬੰਦੀ ਨਾ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ ਅਤੇ ਨੌਜਵਾਨਾਂ ਦੀ ਰਿਹਾਈ ਨੂੰ ਲੈ ਕੇ ਰੋਸ ਜਾਰੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button