
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਪੱਤਰ ਲਿਖ ਕੇ ਆਮ ਆਦਮੀ ਪਾਰਟੀ ਦੇ ਇੱਕ ਸੀਨੀਅਰ ਨੇਤਾ ਦੇ ਕਰੀਬੀ ਸਾਥੀ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ, ਜਿਸ ਵਿੱਚ ਸਰਕਾਰੀ ਅਧਿਕਾਰੀਆਂ ਦੇ ਤਬਾਦਲਿਆਂ ਅਤੇ ਜ਼ਮੀਨੀ ਵਿਵਾਦਾਂ ਵਿੱਚ ਦਖਲਅੰਦਾਜ਼ੀ ਦਾ ਇਲਜ਼ਾਮ ਲਗਾਇਆ ਗਿਆ ਹੈ।
ਈਡੀ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਇੱਕ ਪੱਤਰ ਭੇਜ ਕੇ ਕਿਹਾ ਹੈ ਕਿ ਉਹ ਰਾਜਨੀਤਿਕ ਤੌਰ ‘ਤੇ ਜੁੜੇ ਸ਼ੱਕੀ ‘ਤੇ ਸ਼ਿਕੰਜਾ ਕੱਸਣ ਅਤੇ ਉਨ੍ਹਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਈਡੀ ਨੇ ਇਹ ਵੀ ਇਲਜ਼ਾਮ ਲਗਾਇਆ ਹੈ ਕਿ ਉਕਤ ਵਿਅਕਤੀ ‘ਤੇ ਤਬਾਦਲੇ-ਪੋਸਟਿੰਗ ਵਿੱਚ ਦਖਲ ਦੇਣ ਅਤੇ ਨੀਤੀਗਤ ਫੈਸਲਿਆਂ ਨੂੰ ਪ੍ਰਭਾਵਿਤ ਕਰਨ ਦਾ ਇਲਜ਼ਾਮ ਹੈ। ਉੱਥੇ ਹੀ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਇੱਕ ਪੋਸਟ ਨੇ ਵੀ ਪੰਜਾਬ ਦੀ ਸਿਆਸਤ ’ਚ ਹਲਚਲ ਮਚਾ ਦਿੱਤੀ ਹੈ। ਦਰਅਸਲ ਬਿਕਰਮ ਸਿੰਘ ਮਜੀਠੀਆ ਵੱਲੋਂ ਇਹ ਦਾਅਵਾ ਕੀਤਾ ਗਿਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਈਡੀ ਦੀ ਰਾਡਾਰ ’ਤੇ ਹੈ।
ਬਿਕਰਮ ਸਿੰਘ ਮਜੀਠੀਆ ਨੇ ਸੋਸ਼ਲ ਮੀਡੀਆ ਐਕਸ ’ਤੇ ਕਿਹਾ ਕਿ ਗੁਰੂ ਦੋਖੀ ਭਗਵੰਤ ਮਾਨ ਦਾ ਓਐਸਡੀ ਰਾਜਵੀਰ ਘੁੰਮਣ ਹੁਣ ਈਡੀ ਦੇ ਰਾਡਾਰ ’ਤੇ ਆ ਗਿਆ ਹੈ। ਈਡੀ ਨੇ ਪੰਜਾਬ ਦੇ ਡੀਜੀਪੀ ਨੂੰ ਵੀ ਪੱਤਰ ਲਿਖਿਆ ਹੈ। ਜਿਸ ’ਚ ਉਨ੍ਹਾਂ ਨੇ ਕਿਹਾ ਹੈ ਕਿ ਰਾਜਵੀਰ ਘੁੰਮਣ ਨੇ ਬਦਲੀਆਂ ਦੇ ਕਰੋੜਾਂ ਕਮਾਏ, ਸਰਕਾਰੀ ਕੰਮਾਂ ਦੀ ਦਲਾਲੀ ਕੀਤੀ ਹੈ। ਉਨ੍ਹਾਂ ਦੇ ਕੋਲ ਇਸਦੇ ਖਿਲਾਫ ਵਾਟਸਐਪ ਚੈੱਟ ਤੇ ਹੋਰ ਵੀ ਸਬੂਤ ਹਨ। ਸਾਰੇ ਹੀ ਫੜ੍ਹੇ ਜਾਣਗੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




