PunjabTop News

ਸਰਕਾਰੀ ਰਕਮ ਦੇ ਗਬਨ ਮਾਮਲੇ ’ਚ ਸਾਬਕਾ ਐਕਸੀਅਨ ਨੂੰ 3 ਸਾਲ ਦੀ ਸਖ਼ਤ ਕੈਦ

ਮੁਹਾਲੀ ਸਥਿਤ ਵਿਸ਼ੇਸ਼ ਜੱਜ ਸੀ.ਬੀ.ਆਈ. ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਨੇ ਸਰਕਾਰੀ ਰਕਮ ਦੇ ਗਬਨ ਨਾਲ ਸਬੰਧਿਤ ਮਾਮਲੇ ਵਿੱਚ ਪੀ.ਡਬਲਿਊ.ਡੀ. (ਬੀ.ਐਂਡ.ਆਰ.), ਮਾਨਸਾ ਦੇ ਤਤਕਾਲੀ ਐਕਸੀਅਨ ਜੋਗਿੰਦਰ ਸਿੰਘ ਨੂੰ ਦੋਸ਼ੀ ਕਰਾਰ ਦਿੰਦਿਆਂ 3 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਦੋਸ਼ੀ ’ਤੇ 50 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਜੁਰਮਾਨਾ ਅਦਾ ਨਾ ਕਰਨ ਦੀ ਸੂਰਤ ਵਿੱਚ ਜੋਗਿੰਦਰ ਸਿੰਘ ਨੂੰ 30 ਦਿਨ ਦੀ ਵਾਧੂ ਸਖ਼ਤ ਕੈਦ ਭੁਗਤਣੀ ਪਵੇਗੀ।ਮਾਮਲੇ ਦੀ ਸੁਣਵਾਈ ਦੌਰਾਨ ਸਾਹਮਣੇ ਆਇਆ ਕਿ ਜੋਗਿੰਦਰ ਸਿੰਘ ਨੇ ਸਰਕਾਰੀ ਰਕਮ ਨੂੰ ਵੱਖ-ਵੱਖ ਖਾਤਿਆਂ ਵਿੱਚ ਤਬਦੀਲ ਕਰਨ ਤੋਂ ਬਾਅਦ ਆਪਣੇ ਨਿੱਜੀ ਖਾਤੇ ਵਿੱਚ ਪਹੁੰਚਾਇਆ ਸੀ। ਅਦਾਲਤ ਦੇ ਮੁਤਾਬਕ ਇਸ ਰਕਮ ਦੀ ਵਰਤੋਂ ਨਿੱਜੀ ਖਰਚਿਆਂ ਤੋਂ ਇਲਾਵਾ ਸੋਨਾ ਖਰੀਦਣ ਲਈ ਵੀ ਕੀਤੀ ਗਈ।
ਜੋਗਿੰਦਰ ਸਿੰਘ ਵਿਰੁੱਧ ਵਿਜੀਲੈਂਸ ਬਿਊਰੋ ਬਠਿੰਡਾ ਵੱਲੋਂ ਐੱਫ.ਆਈ.ਆਰ. ਦਰਜ ਕੀਤੀ ਗਈ ਸੀ। ਉਸ ਖ਼ਿਲਾਫ਼ ਆਈ.ਪੀ.ਸੀ. ਦੀ ਧਾਰਾ 409, 420 ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।
ਹਾਲਾਂਕਿ ਲੰਬੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਜੋਗਿੰਦਰ ਸਿੰਘ ਨੂੰ ਆਈ.ਪੀ.ਸੀ. ਦੀ ਧਾਰਾ 409 ਤਹਿਤ ਦੋਸ਼ੀ ਕਰਾਰ ਦਿੱਤਾ, ਜਦਕਿ ਧਾਰਾ 420 ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)(ਡੀ) ਸਹਿਤ ਧਾਰਾ 13(2) ਤਹਿਤ ਲਗਾਏ ਗਏ ਦੋਸ਼ਾਂ ਤੋਂ ਬਰੀ ਕਰ ਦਿੱਤਾ।
ਅਦਾਲਤ ਵੱਲੋਂ ਧਾਰਾ 409 ਤਹਿਤ ਦੋਸ਼ ਸਾਬਤ ਹੋਣ ’ਤੇ ਜੋਗਿੰਦਰ ਸਿੰਘ ਨੂੰ 3 ਸਾਲ ਦੀ ਸਖ਼ਤ ਕੈਦ ਅਤੇ 50 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button