
ਪੰਜਾਬ ਦੇ ਸਾਬਕਾ ਮੰਤਰੀ ਸੰਜੀਵ ਅਰੋੜਾ ਵੱਲੋਂ ਆਪਣੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਲਈ ਦਾਇਰ ਪਟੀਸ਼ਨ ’ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਵੇਗੀ। ਸੰਜੀਵ ਅਰੋੜਾ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਕੀਤੀ ਗਈ ਆਪਣੀ ਗ੍ਰਿਫ਼ਤਾਰੀ ਨੂੰ ਗ਼ੈਰ-ਕਾਨੂੰਨੀ ਕਰਾਰ ਦਿੰਦਿਆਂ ਇਸ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਗ੍ਰਿਫ਼ਤਾਰੀ ਕਾਨੂੰਨੀ ਪ੍ਰਕਿਰਿਆ ਅਤੇ ਸੰਵਿਧਾਨਕ ਸੁਰੱਖਿਆ ਪ੍ਰਬੰਧਾਂ ਦੇ ਉਲਟ ਕੀਤੀ ਗਈ।
ਪਿਛਲੀ ਸੁਣਵਾਈ ਦੌਰਾਨ ਮਾਮਲੇ ਦੀ ਸੁਣਵਾਈ ਕਰ ਰਹੀ ਬੈਂਚ ਨੇ ਆਪਣੇ ਆਪ ਨੂੰ ਇਸ ਕੇਸ ਤੋਂ ਅਲੱਗ ਕਰ ਲਿਆ ਸੀ। ਹੁਣ ਨਵੀਂ ਬੈਂਚ ਵੱਲੋਂ ਮਾਮਲੇ ਦੀ ਸੁਣਵਾਈ ਕੀਤੀ ਜਾਵੇਗੀ।
ਦੱਸਿਆ ਜਾ ਰਿਹਾ ਹੈ ਕਿ 9 ਮਈ ਨੂੰ ED ਨੇ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾ ਸੀ। ਹੁਣ ਉਨ੍ਹਾਂ ਦੀ ਪਟੀਸ਼ਨ ’ਤੇ ਅਦਾਲਤ ਵਿੱਚ ਸੁਣਵਾਈ ਦੌਰਾਨ ਗ੍ਰਿਫ਼ਤਾਰੀ ਦੀ ਕਾਨੂੰਨੀਤਾ ਨਾਲ ਜੁੜੇ ਮੁੱਦਿਆਂ ’ਤੇ ਵਿਚਾਰ ਹੋਵੇਗਾ। ਸੰਜੀਵ ਅਰੋੜਾ ਵੱਲੋਂ ਅਦਾਲਤ ਤੋਂ ਆਪਣੀ ਗ੍ਰਿਫ਼ਤਾਰੀ ਨੂੰ ਗ਼ੈਰ-ਕਾਨੂੰਨੀ ਐਲਾਨਣ ਦੀ ਮੰਗ ਕੀਤੀ ਗਈ ਹੈ।
ਇਸ ਤੋਂ ਪਹਿਲਾਂ ਪਿਛਲੀ ਸੁਣਵਾਈ ਦੌਰਾਨ ਜਾਂਚ ਏਜੰਸੀ ਨੇ ਅਦਾਲਤ ‘ਚ ਚਾਰਜਸ਼ੀਟ ਦਾਖਲ ਕੀਤੀ ਸੀ ਅਤੇ ਜਿਸ ‘ਚ ਉਨ੍ਹਾਂ ਨੂੰ ਕਥਿਤ ਫਰਜ਼ੀ ਮੋਬਾਈਲ ਐਕਸਪੋਰਟ ਅਤੇ ਮਨੀ ਲਾਂਡਰਿੰਗ ਮਾਮਲੇ ਦਾ ਮਾਸਟਰਮਾਈਂਡ ਦੱਸਿਆ ਹੈ। ਈਡੀ ਦਾ ਦਾਅਵਾ ਹੈ ਕਿ ਇਸ ਮਾਮਲੇ ਵਿੱਚ 103 ਕਰੋੜ ਰੁਪਏ ਦੀ ਹੇਰਾਫੇਰੀ ਹੋਈ ਹੈ। ਈਡੀ ਨੇ ਸੰਜੀਵ ਅਰੋੜਾ ਵਿਰੁੱਧ ਮਨੀ ਲਾਂਡਰਿੰਗ ਰੋਕਥਾਮ ਕਾਨੂੰਨ (PMLA) ਤਹਿਤ ਮਾਮਲਾ ਦਰਜ ਕਰਕੇ ਵਿਸ਼ੇਸ਼ ਅਦਾਲਤ ਵਿੱਚ ਸ਼ਿਕਾਇਤ ਪੇਸ਼ ਕੀਤੀ ਸੀ।
ਜਿਸ ਤੋਂ ਬਾਅਦ ਅੱਜ ਅਦਾਲਤ ਇਸ ਗੱਲ ਦਾ ਵੀ ਜਾਇਜ਼ਾ ਲਵੇਗੀ ਕਿ ਰਿਕਾਰਡ ‘ਤੇ ਮੌਜੂਦ ਸਮੱਗਰੀ ਦੇ ਆਧਾਰ ‘ਤੇ ਅੱਗੇ ਦੀ ਕਾਰਵਾਈ ਲਈ ਕਾਨੂੰਨੀ ਆਧਾਰ ਬਣਦਾ ਹੈ ਜਾਂ ਨਹੀਂ। ਮਾਮਲਾ ਇਸ ਵੇਲੇ ਅਦਾਲਤ ਦੇ ਵਿਚਾਰ ਅਧੀਨ ਹੈ ਅਤੇ ਅਦਾਲਤੀ ਕਾਰਵਾਈ ਦੇ ਅਗਲੇ ਪੜਾਅ ‘ਤੇ ਸਭ ਦੀ ਨਜ਼ਰ ਰਹੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




