
ਸ੍ਰੀ ਨਾਂਦੇੜ ਸਾਹਿਬ ਵਿਖੇ ਬੀਤੇ ਦਿਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਹੋਏ ਹਮਲੇ ਤੋਂ ਬਾਅਦ ਉਨ੍ਹਾਂ ਨੂੰ ਕਰੀਬ 24 ਘੰਟਿਆਂ ਦੀ ਡਾਕਟਰੀ ਨਿਗਰਾਨੀ ਹੇਠ ਰੱਖਣ ਉਪਰੰਤ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਹਸਪਤਾਲ ਤੋਂ ਬਾਹਰ ਆਉਂਦਿਆਂ ਸੁਖਬੀਰ ਬਾਦਲ ਨੇ ਹਮਲੇ ਬਾਰੇ ਆਪਣਾ ਪਹਿਲਾ ਬਿਆਨ ਦਿੱਤਾ ਅਤੇ ਕਿਹਾ ਕਿ ਉਹ ਅਜਿਹੀਆਂ ਘਟਨਾਵਾਂ ਤੋਂ ਡਰਨ ਵਾਲੇ ਨਹੀਂ ਹਨ।
ਸੁਖਬੀਰ ਬਾਦਲ ਨੇ ਕਿਹਾ, “ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ॥” ਉਨ੍ਹਾਂ ਕਿਹਾ ਕਿ ਉਨ੍ਹਾਂ ਉੱਪਰ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦਾ ਹੱਥ ਹੈ ਅਤੇ ਗੁਰੂ ਸਾਹਿਬ ਦੀ ਕਿਰਪਾ ਸਦਕਾ ਉਹ ਸੁਰੱਖਿਅਤ ਹਨ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਉਨ੍ਹਾਂ ’ਤੇ ਦੂਜੀ ਵਾਰ ਹਮਲਾ ਹੋਇਆ ਹੈ, ਪਰ ਉਹ ਨਾ ਪਹਿਲਾਂ ਕਦੇ ਡਰੇ ਹਨ ਅਤੇ ਨਾ ਹੀ ਹੁਣ ਡਰਨਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬ ਅਤੇ ਪੰਥ ਦੀ ਸੇਵਾ ਲਈ ਹਰ ਤਰ੍ਹਾਂ ਦੀ ਕੁਰਬਾਨੀ ਦੇਣ ਲਈ ਤਿਆਰ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




