IndiaTop News

ਦਿੱਲੀ ਹਾਈ ਕੋਰਟ ਨੂੰ ਧਮਕੀ ਭਰੀ ਈ.ਮੇਲ

ਆਜ਼ਾਦੀ ਦਿਹਾੜੇ ਤੋਂ ਠੀਕ ਇਕ ਦਿਨ ਪਹਿਲਾਂ, ਦਿੱਲੀ ਹਾਈ ਕੋਰਟ ਨੂੰ ਮਿਲੀ ਬੰਬ ਦੀ ਧਮਕੀ ਕਾਰਨ ਸੁਰੱਖਿਆ ਏਜੰਸੀਆਂ ਵਿਚ ਹਫ਼ੜਾ ਦਫ਼ੜੀ ਮੱਚ ਗਈ। ਹਾਈ ਕੋਰਟ ਨੂੰ ਧਮਕੀ ਭਰੀ ਈ.ਮੇਲ ਮਿਲਣ ਤੋਂ ਬਾਅਦ, ਇਮਾਰਤ ਦੀ ਸੁਰੱਖਿਆ ਵਧਾ ਦਿੱਤੀ ਗਈ ਅਤੇ ਸੰਬੰਧਿਤ ਏਜੰਸੀਆਂ ਨੂੰ ਤੁਰੰਤ ਚੌਕਸ ਕਰ ਦਿੱਤਾ ਗਿਆ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਜਾ ਰਹੀ ਹੈ।ਧਮਕੀ ਤੋਂ ਬਾਅਦ, ਸੁਰੱਖਿਆ ਏਜੰਸੀਆਂ ਨੇ ਹਾਈ ਕੋਰਟ ਕੰਪਲੈਕਸ ਦੇ ਅੰਦਰ ਸੁਰੱਖਿਆ ਪ੍ਰੋਟੋਕੋਲ ਲਾਗੂ ਕਰਨਾ ਸ਼ੁਰੂ ਕਰ ਦਿੱਤਾ। ਸੁਰੱਖਿਆ ਜਾਂਚਾਂ ਨੂੰ ਤੇਜ਼ ਕਰ ਦਿੱਤਾ ਗਿਆ ਆਜ਼ਾਦੀ ਦਿਵਸ ਤੋਂ ਇੱਕ ਦਿਨ ਪਹਿਲਾਂ ਰਾਜਧਾਨੀ ਦਿੱਲੀ ਵਿੱਚ ਕਈ ਥਾਵਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਾਮਾ ਨਗਰ ਹਾਊਸ, ਝੰਡੇਵਾਲਾਨ ਬਿਲਡਿੰਗ, ਐੱਮਬੀ ਸਾਕੇਤ ਦਫ਼ਤਰ, ਡੀਐੱਮ ਦਫ਼ਤਰ, IGI ਏਅਰਪੋਰਟ ਦੇ ਟਰਮੀਨਲ-3 ਅਤੇ ਦਿੱਲੀ ਕੈਂਟੋਨਮੈਂਟ ਵਿੱਚ SDM ਦਫ਼ਤਰ ਸਮੇਤ ਪੰਜ ਥਾਵਾਂ ’ਤੇ ਬੰਬ ਦੀ ਧਮਕੀ ਵਾਲੀਆਂ ਕਾਲਾਂ ਮਿਲੀਆਂ ਹਨ। ਕਾਲ ਮਿਲਦੇ ਹੀ ਬੰਬ ਸਕੁਐਡ, ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਤੁਰੰਤ ਸਰਗਰਮ ਹੋ ਗਈਆਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button