
ਬਠਿੰਡਾ ਜ਼ਿਲ੍ਹੇ ਦੇ ਭਗਤ ਭਾਈ ਪੁਲਿਸ ਸਟੇਸ਼ਨ ਵਿੱਚ ਪੁਲਿਸ ਦੀ ਲਾਪਰਵਾਹੀ ਦਾ ਇੱਕ ਹੈਰਾਨ ਕਰਨ ਵਾਲਾ ਕਾਰਨਾਮਾ ਸਾਹਮਣੇ ਆਇਆ ਹੈ। ਪੁਲਿਸ ਨੇ ਛੇ ਸਾਲ ਪਹਿਲਾਂ ਮਰ ਚੁੱਕੇ ਇੱਕ ਵਿਅਕਤੀ ਨੂੰ ਇੱਕ ਅਪਰਾਧਿਕ ਮਾਮਲੇ ਵਿੱਚ ਨਾਮਜ਼ਦ ਕੀਤਾ ਹੈ। ਐਫਆਈਆਰ ਵਿੱਚ ਨਾਮਜ਼ਦ ਵਿਅਕਤੀ ਜੰਗੀਰ ਸਿੰਘ ਪੁੱਤਰ ਜਗਤ ਸਿੰਘ ਹੈ। ਜਿਸ ਦੀ ਮੌਤ ਲਗਭਗ ਛੇ ਸਾਲ ਪਹਿਲਾਂ ਹੋ ਗਈ ਸੀ।ਬਿਨਾਂ ਕਿਸੇ ਜ਼ਮੀਨੀ ਜਾਂਚ ਜਾਂ ਪੁੱਛਗਿੱਛ ਦੇ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਜਾਂ ਪਿਛਲੀਆਂ ਰੰਜਿਸ਼ਾਂ ਦੀ ਸੂਚੀ ਦੇ ਆਧਾਰ ‘ਤੇ ਮ੍ਰਿਤਕ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ।ਪੁਲਿਸ ਨੇ ਕੇਸ ਦਰਜ ਕਰਨ ਤੋਂ ਬਾਅਦ ਜਦੋਂ ਮੁਲਜ਼ਮ ਦੀ ਜਾਂਚ ਕਰਨ ਲਈ ਪਿੰਡ ਪਹੁੰਚੀ ਤਾਂ ਪਿੰਡ ਵਾਸੀਆਂ ਅਤੇ ਮ੍ਰਿਤਕ ਦੇ ਪਰਿਵਾਰ ਨੇ ਉਨ੍ਹਾਂ ਨੂੰ ਦੱਸਿਆ ਕਿ ਜਿਸ ਵਿਅਕਤੀ ਦੀ ਉਹ ਭਾਲ ਕਰ ਰਹੇ ਸਨ। ਉਸ ਦੀ ਮੌਤ ਛੇ ਸਾਲ ਪਹਿਲਾਂ ਹੋ ਗਈ ਸੀ। ਪਰਿਵਾਰ ਨੇ ਜੰਗੀਰ ਸਿੰਘ ਦਾ ਮੌਤ ਦਾ ਸਰਟੀਫਿਕੇਟ ਵੀ ਪੁਲਿਸ ਨੂੰ ਦਿਖਾਇਆ, ਜਿਸ ਤੋਂ ਬਾਅਦ ਪੁਲਿਸ ਟੀਮ ਕਾਫੀ ਸ਼ਰਮਸਾਰ ਹੋਈ।ਇਸ ਘਟਨਾ ਤੋਂ ਬਾਅਦ ਬਠਿੰਡਾ ਪੁਲਿਸ ਨੂੰ ਕਾਫ਼ੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕ ਸੋਸ਼ਲ ਮੀਡੀਆ ‘ਤੇ ਪੰਜਾਬ ਪੁਲਿਸ ਦੇ ਇਸ ਕੰਮ ਦਾ ਮਜ਼ਾਕ ਉਡਾ ਰਹੇ ਹਨ। ਬਠਿੰਡਾ ਪੁਲਿਸ ਦਾ ਅਧਿਕਾਰਿਕ ਤੌਰ ਤੇ ਕੋਈ ਬਿਆਨ ਨਹੀਂ ਆਇਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




