
ਰਾਮਦੇਵ ਨੇ ਸਰਕਾਰੀ ਨੌਕਰੀਆਂ ਦੀ ਭਰਤੀ ਪ੍ਰਕਿਰਿਆ ਵਿੱਚ ਕਥਿਤ ਗੜਬੜੀਆਂ ਨੂੰ ਲੈ ਕੇ ਅੰਦੋਲਨ ਦੀ ਚੇਤਾਵਨੀ ਦਿੱਤੀ ਹੈ। 80ਵੇਂ ਆਜ਼ਾਦੀ ਦਿਵਸ ਮੌਕੇ ਝੰਡਾ ਲਹਿਰਾਉਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀਆਂ ਦੇ ਇੰਟਰਵਿਊ ਦੌਰਾਨ ਵੱਡੇ ਪੱਧਰ ’ਤੇ ਬੇਨਿਯਮੀਆਂ ਦੀਆਂ ਸ਼ਿਕਾਇਤਾਂ ਸਾਹਮਣੇ ਆਉਂਦੀਆਂ ਹਨ। ਰਾਮਦੇਵ ਨੇ ਦੋਸ਼ ਲਗਾਇਆ ਕਿ ਭਰਤੀ ਪ੍ਰਕਿਰਿਆ ਵਿੱਚ ਸਿਫ਼ਾਰਸ਼ ਅਤੇ ਰਿਸ਼ਵਤਖੋਰੀ ਦੀਆਂ ਸ਼ਿਕਾਇਤਾਂ ਮਿਲਦੀਆਂ ਹਨ। ਉਨ੍ਹਾਂ ਕਿਹਾ ਕਿ ਕਈ ਵਾਰ ਆਪਣੇ ਸੰਗਠਨ, ਜਾਤ ਜਾਂ ਵਰਗ ਨਾਲ ਸਬੰਧਤ ਲੋਕਾਂ ਨੂੰ ਫਾਇਦਾ ਪਹੁੰਚਾ ਕੇ ਹੋਰ ਉਮੀਦਵਾਰਾਂ ਨੂੰ ਮੌਕੇ ਤੋਂ ਵਾਂਝਾ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਇਸਨੂੰ ਨਿਆਂ ਦੇ ਖ਼ਿਲਾਫ਼ ਕਰਾਰ ਦਿੱਤਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




