PunjabTop News

ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ

ਮੋਹਾਲੀ: ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਮੋਹਾਲੀ ਵਿੱਚ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਮੋਰਚੇ ਦੇ ਆਗੂਆਂ ਨੇ ਪੰਜਾਬ ਬੰਦ ਦਾ ਐਲਾਨ ਕਰਦਿਆਂ ਕਿਹਾ ਕਿ ਇਸ ਦੌਰਾਨ ਸੂਬੇ ਵਿੱਚ ਵਪਾਰਕ ਅਦਾਰੇ ਵੀ ਬੰਦ ਰੱਖਣ ਦੀ ਅਪੀਲ ਕੀਤੀ ਜਾਵੇਗੀ।
ਮੋਰਚੇ ਦੇ ਆਗੂਆਂ ਨੇ ਉਮੀਦ ਜਤਾਈ ਕਿ ਪੰਜਾਬ ਬੰਦ ਦੇ ਸੱਦੇ ਨੂੰ ਵੱਖ-ਵੱਖ ਕਿਸਾਨ ਅਤੇ ਧਾਰਮਿਕ ਜਥੇਬੰਦੀਆਂ ਵੱਲੋਂ ਸਮਰਥਨ ਮਿਲੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੱਖ-ਵੱਖ ਜਥੇਬੰਦੀਆਂ ਨਾਲ ਮੀਟਿੰਗਾਂ ਦਾ ਦੌਰ ਜਾਰੀ ਰਹੇਗਾ ਅਤੇ ਬੰਦ ਨੂੰ ਸਫਲ ਬਣਾਉਣ ਲਈ ਸਾਂਝੀ ਰਣਨੀਤੀ ਤਿਆਰ ਕੀਤੀ ਜਾਵੇਗੀ।
ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਮੁੜ ਉਠਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਮੰਗ ਵੀ ਦੁਹਰਾਈ। ਆਗੂਆਂ ਦਾ ਕਹਿਣਾ ਹੈ ਕਿ ਪਹਿਲਾਂ ਜਗਤਾਰ ਸਿੰਘ ਹਵਾਰਾ ਨੂੰ ਚਾਰ ਤੋਂ ਪੰਜ ਦਿਨਾਂ ਦੀ ਪੈਰੋਲ ਦੇਣ ਦੀ ਗੱਲ ਕੀਤੀ ਜਾ ਰਹੀ ਸੀ, ਪਰ ਹੁਣ ਇੱਕ ਦਿਨ ਦੀ ਪੈਰੋਲ ਵੀ ਨਹੀਂ ਦਿੱਤੀ ਜਾ ਰਹੀ। ਇਸ ਮਾਮਲੇ ਨੂੰ ਲੈ ਕੇ ਮੋਰਚੇ ਵੱਲੋਂ ਆਪਣਾ ਰੋਸ ਜ਼ਾਹਰ ਕੀਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button