
ਮੈਡੀਕਲ ਕੋਰਸਾਂ ’ਚ ਦਾਖ਼ਲੇ ਲਈ ਕਰਵਾਈ ਜਾਣ ਵਾਲੀ ਰਾਸ਼ਟਰੀ ਯੋਗਤਾ ਸਹਿ ਦਾਖ਼ਲਾ ਪ੍ਰੀਖਿਆ-ਗ੍ਰੈਜੂਏਟ (ਨੀਟ-ਯੂਜੀ) ਪੇਪਰ ਲੀਕ ਅਤੇ ਹੁਣ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ-ਰਾਸ਼ਟਰੀ ਯੋਗਤਾ ਪ੍ਰੀਖਿਆ (ਯੂਜੀਸੀ-ਨੈੱਟ) ਦੇ ਪੇਪਰਾਂ ’ਚ ਗੜਬੜੀਆਂ ਤੋਂ ਬਾਅਦ ਐੱਨਟੀਏ ਨੇ ਪ੍ਰਸ਼ਨ ਪੱਤਰ ਤਿਆਰ ਕਰਨ ਤੋਂ ਲੈ ਕੇ ਉਸ ਦਾ ਅਨੁਵਾਦ ਕਰਨ ਵਾਲੇ ਕਰੀਬ 600 ਮਾਹਿਰਾਂ ਅਤੇ ਪ੍ਰੋਫੈਸਰਾਂ ਦੀ ਟੀਮ ਨੂੰ ਹਟਾ ਦਿੱਤਾ ਹੈ। ਉਨ੍ਹਾਂ ਦੀ ਥਾਂ ਹੁਣ ਮਾਹਿਰਾਂ ਦੀ ਨਵੀਂ ਟੀਮ ਗਠਿਤ ਕੀਤੀ ਜਾਵੇਗੀ। ਇਸ ਦੇ ਨਾਲ ਹੀ ਨੈਸ਼ਨਲ ਟੈਸਟਿੰਗ ਏਜੰਸੀ (ਐੱਨਟੀਏ) ਨੇ ਪ੍ਰਸ਼ਨ ਪੱਤਰ ਤਿਆਰ ਕਰਨ ਦੀ ਪ੍ਰਕਿਰਿਆ ਨੂੰ ਵੀ ਹੋਰ ਸਖ਼ਤ ਕਰਨ ਦਾ ਫ਼ੈਸਲਾ ਲਿਆ ਹੈ। ਇਸ ’ਚ ਅੱਗੇ ਤੋਂ ਚਾਰ ਪੱਧਰੀ ਜਾਂਚ ਪ੍ਰਣਾਲੀ ਲਾਗੂ ਕੀਤੀ ਜਾਵੇਗੀ ਤਾਂ ਕਿ ਪ੍ਰਸ਼ਨ ਪੱਤਰਾਂ ਦੇ ਲੀਕ ਹੋਣ ਤੋਂ ਲੈ ਕੇ ਉਨ੍ਹਾਂ ’ਚ ਗੜਬੜੀਆਂ ਦੀ ਕੋਈ ਗੁੰਜਾਇਸ਼ ਹੀ ਨਾ ਰਹੇ।
ਐੱਨਟੀਏ ਨੇ ਇਹ ਕਦਮ ਸੋਮਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਪ੍ਰਹਿਲਾਦ ਜੋਸ਼ੀ ਦੀ ਝਾੜ ਅਤੇ ਪ੍ਰੀਖਿਆਵਾਂ ’ਚ ਲਗਾਤਾਰ ਮਿਲ ਰਹੀਆਂ ਗੜਬੜੀਆਂ ਦੇ ਮੁੱਦੇ ’ਤੇ ਬੁਲਾਈ ਗਈ ਬੈਠਕ ਤੋਂ ਬਾਅਦ ਉਠਾਇਆ ਹੈ। ਜੋਸ਼ੀ ਨੇ ਪਿਛਲੇ ਮਹੀਨੇ ਸਿੱਖਿਆ ਮੰਤਰੀ ਦਾ ਕਾਰਜਭਾਰ ਉਸ ਸਮੇਂ ਸੰਭਾਲਿਆ ਸੀ, ਜਦੋਂ ਨੀਟ-ਯੂਜੀ ਪ੍ਰਸ਼ਨ ਪੱਤਰ ਵਿਵਾਦ ਨੂੰ ਲੈ ਕੇ ਹੋਏ ਵਿਰੋਧ-ਪ੍ਰਦਰਸ਼ਨਾਂ ਤੋਂ ਬਾਅਦ ਧਰਮਿੰਦਰ ਪ੍ਰਧਾਨ ਨੂੰ ਅਸਤੀਫ਼ਾ ਦੇਣਾ ਪਿਆ ਸੀ। ਹਾਲ ਹੀ ’ਚ ਯੂਜੀਸੀ-ਨੈੱਟ ਦੇ ਅੰਗਰੇਜ਼ੀ, ਕਾਮਰਸ ਅਤੇ ਸਮਾਜ ਸ਼ਾਸਤਰ ਦੇ ਪ੍ਰਸ਼ਨ ਪੱਤਰਾਂ ’ਚ ਮਿਲੀਆਂ ਢੇਰਾਂ ਗੜਬੜੀਆਂ ਤੋਂ ਬਾਅਦ ਇਨ੍ਹਾਂ ਨੂੰ ਵੀ ਰੱਦ ਕਰ ਦਿੱਤਾ ਗਿਆ ਸੀ। ਇਸ ਕਾਰਨ ਵੀ ਐੱਨਟੀਏ ਦੇ ਪ੍ਰਸ਼ਨ ਪੱਤਰ ਤਿਆਰ ਕਰਨ ਦੇ ਤਰੀਕੇ ’ਤੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਸਨ।ਮੰਤਰੀ ਦੇ ਨਿਰਦੇਸ਼ਾਂ ਤੋਂ ਬਾਅਦ ਐੱਨਟੀਏ ਦੇ ਡਾਇਰੈਕਟਰ ਜਨਰਲ ਅਭਿਸ਼ੇਕ ਸਿੰਘ ਨੇ ਮੰਤਰਾਲੇ ਨੂੰ ਏਜੰਸੀ ਵੱਲੋਂ ਕੀਤੀ ਗਈ ਕਾਰਵਾਈ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪ੍ਰੀਖਿਆ ਟੀਮ ’ਚ ਬਦਲਾਅ ਕੀਤਾ ਗਿਆ ਹੈ, ਜਿਸ ਤਹਿਤ 600 ਮਾਹਿਰਾਂ ਨੂੰ ਹਟਾਉਂਦੇ ਹੋਏ ਉਨ੍ਹਾਂ ਦੀ ਥਾਂ ਨਵੇਂ ਮਾਹਿਰ ਸ਼ਾਮਲ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਐੱਨਟੀਏ ਨੇ ਅਗਲੇ ਦੋ ਤੋਂ ਤਿੰਨ ਹਫ਼ਤਿਆਂ ਦੇ ਅੰਦਰ 20 ਤੋਂ 25 ਨਵੇਂ ਅਧਿਕਾਰੀਆਂ ਦੀ ਤਾਇਨਾਤੀ ਹੋਣ ਦੀ ਵੀ ਜਾਣਕਾਰੀ ਦਿੱਤੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




