PunjabTop News

ਸੰਸਦ ਮੈਂਬਰ ਗੁਰਜੀਤ ਔਜਲਾ ਦੇ ਰਿਸ਼ਤੇਦਾਰ ਦੇ ਘਰ ਗ੍ਰਨੇਡ ਹਮਲਾ

ਰਮਦਾਸ ਤਹਿਸੀਲ ਦੇ ਪਿੰਡ ਜੱਟਾ ਪਸ਼ੀਆਂ ’ਚ ਬੀਤੀ ਰਾਤ ਇੱਕ ਪਰਿਵਾਰ ਦੇ ਘਰ ’ਤੇ ਦੋ ਗ੍ਰਨੇਡ ਸੁੱਟ ਕੇ ਕੀਤੇ ਗਏ ਹਮਲੇ ਦੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸਖ਼ਤ ਨਿੰਦਾ ਕੀਤੀ ਹੈ। ਹਮਲੇ ’ਚ ਪਰਿਵਾਰ ਦੇ ਮੈਂਬਰ ਜ਼ਖ਼ਮੀ ਹੋਏ ਹਨ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਸੀ।
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਪੀੜਤ ਪਰਿਵਾਰ ਉਨ੍ਹਾਂ ਦੇ ਰਿਸ਼ਤੇਦਾਰਾਂ ’ਚੋਂ ਹੈ ਅਤੇ ਇਹ ਪਰਿਵਾਰ ਲੰਬੇ ਸਮੇਂ ਤੋਂ ਕਾਂਗਰਸ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਪਰਿਵਾਰ ਨਾਲ ਉਨ੍ਹਾਂ ਦੇ ਨਿੱਜੀ ਅਤੇ ਪਰਿਵਾਰਕ ਸਬੰਧ ਵੀ ਹਨ, ਇਸ ਲਈ ਇਸ ਦੁੱਖ ਦੀ ਘੜੀ ਵਿੱਚ ਉਹ ਪਰਿਵਾਰ ਦੇ ਨਾਲ ਖੜ੍ਹੇ ਹਨ।
ਔਜਲਾ ਨੇ ਕਿਹਾ ਕਿ ਇਸ ਘਟਨਾ ਨੂੰ ਸਿਰਫ਼ ਇੱਕ ਪਰਿਵਾਰ ’ਤੇ ਹੋਇਆ ਹਮਲਾ ਸਮਝ ਕੇ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਇਹ ਸਰਹੱਦੀ ਇਲਾਕਿਆਂ ਵਿੱਚ ਵਿਗੜ ਰਹੀ ਕਾਨੂੰਨ-ਵਿਵਸਥਾ ਅਤੇ ਗੈਂਗਸਟਰਵਾਦ ਦੀ ਗੰਭੀਰ ਸਥਿਤੀ ਨੂੰ ਦਰਸਾਉਂਦਾ ਹੈ।
ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਦੇ ਲੋਕ ਪਹਿਲਾਂ ਹੀ ਪਾਕਿਸਤਾਨ ਵੱਲੋਂ ਪੈਦਾ ਹੋਣ ਵਾਲੀਆਂ ਚੁਣੌਤੀਆਂ, ਹੜ੍ਹਾਂ ਅਤੇ ਹੋਰ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਹੁਣ ਗੈਂਗਸਟਰਵਾਦ ਤੇ ਫਿਰੌਤੀਖੋਰੀ ਨੇ ਲੋਕਾਂ ਵਿੱਚ ਡਰ ਪੈਦਾ ਕਰ ਦਿੱਤਾ ਹੈ।
ਔਜਲਾ ਨੇ ਹਲਕੇ ਦੇ ਵਿਧਾਇਕ ਤੋਂ ਸਵਾਲ ਕਰਦਿਆਂ ਕਿਹਾ ਕਿ ਕੀ ਉਨ੍ਹਾਂ ਨੂੰ ਇਸ ਗੱਲ ਦੀ ਜਾਣਕਾਰੀ ਹੈ ਕਿ ਪੰਚਾਇਤੀ ਚੋਣਾਂ ਦੌਰਾਨ ਇਸ ਪਰਿਵਾਰ ਨੂੰ ਧਮਕੀਆਂ ਦਿੱਤੀਆਂ ਗਈਆਂ ਸਨ? ਕੀ ਸਰਕਾਰ ਨੂੰ ਪਤਾ ਹੈ ਕਿ ਚੋਣਾਂ ਦੌਰਾਨ ਅਪਰਾਧਿਕ ਤੱਤਾਂ ਵੱਲੋਂ ਲੋਕਤੰਤਰਿਕ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ?

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button