InternationalTop News

ਹੱਤਿਆ ਦੇ ਦੋਸ਼ਾਂ ਤਹਿਤ ਭਾਰਤੀ ਵਿਦਿਆਰਥੀ ਗ੍ਰਿਫਤਾਰ

ਇੱਕ 20 ਸਾਲਾ ਭਾਰਤੀ ਵਿਦਿਆਰਥੀ ਨੂੰ ਐਰੀਜ਼ੋਨਾ ਯੂਨੀਵਰਸਿਟੀ ਦੇ ਨੇੜੇ ਇੱਕ ਅਪਾਰਟਮੈਂਟ ਵਿੱਚ ਆਪਣੀ 19 ਸਾਲਾ ਪ੍ਰੇਮਿਕਾ ਦੀ ਮੌਤ ਦੇ ਸਬੰਧ ਵਿੱਚ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਵਰੁਣ ਬਾਚਿਗਾਰੀ ‘ਤੇ ਜੂਲੀਸਾ ਰੂਬੀ ਸਲਾਜ਼ਾਰ ਨਾਮੀ ਕੁੜੀ ਦੀ ਹੱਤਿਆ ਦਾ ਇਲਜ਼ਾਮ ਹੈ।
ਜਾਂਚਕਰਤਾਵਾਂ ਨੇ ਕਿਹਾ ਕਿ ਬਾਚਿਗਾਰੀ ਨੇ ਸਲਾਜ਼ਾਰ ਦੇ ਫੋਨ ਅਤੇ ਕ੍ਰੈਡਿਟ ਕਾਰਡਾਂ ਦੀ ਵਰਤੋਂ ਕੀਤੀ। ਜਿਸ ਕਾਰਨ ਪਹਿਲੀ ਨਜ਼ਰੇ ਸ਼ੱਕ ਉਸ ਉਪਰ ਹੋਇਆ। ਪੁਲਿਸ ਅਨੁਸਾਰ ਟਕਸਨ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਹ ਹਿਊਸਟਨ ਲਈ ਇੱਕ ਉਡਾਣ ਵਿੱਚ ਸਵਾਰ ਹੋਇਆ ਸੀ। ਉਹ ਭਾਰਤ ਭੱਜ ਜਾਣ ਦੀ ਕੋਸ਼ਿਸ਼ ‘ਚ ਸੀ। ਮੀਡੀਆ ਰਿਪੋਰਟ ਅਨੁਸਾਰ ਬਾਚਿਗਾਰੀ ਐਰੀਜ਼ੋਨਾ ਯੂਨੀਵਰਸਿਟੀ ਵਿੱਚ ਵਪਾਰਕ ਵਿਸ਼ਲੇਸ਼ਣ ਦੀ ਪੜ੍ਹਾਈ ਕਰ ਰਿਹਾ ਸੀ ਪਰੰਤੂ ਉਸਦੀ ਕਿਸੇ ਨਾਲ ਹੋਈ ਲੜਾਈ ਤੋਂ ਬਾਅਦ ਉਸ ਨੂੰ ਯੁਨੀਵਰਸਿਟੀ ਵਿਚੋਂ ਕੱਢ ਦਿੱਤਾ ਸੀ। ਇਸ ਸਬੰਧ ‘ਚ ਮਈ ਵਿੱਚ ਪੀਮਾ ਕਾਉਂਟੀ ਅਦਾਲਤ ਵਿੱਚ ਉਸ ਵਿਰੁੱਧ ਇੱਕ ਵੱਖਰਾ ਮਾਮਲਾ ਦਾਇਰ ਕੀਤਾ ਗਿਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button