PunjabTop News

ਪੰਜਾਬ ਬਦਲਾਅ ਲਈ ਤਿਆਰ ਹੈ, ਭਾਜਪਾ ਪੰਜਾਬ ਵਿੱਚ ਬਦਲਾਅ ਲਿਆਵੇਗੀ: ਬੀ.ਐਲ. ਸੰਤੋਸ਼

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜੇਗੀ ਅਤੇ ਜਿੱਤ ਹਾਸਲ ਕਰਕੇ ਸਰਕਾਰ ਬਣਾਏਗੀ: ਬੀ.ਐਲ. ਸੰਤੋਸ਼

ਚੰਡੀਗੜ੍ਹ, 24 ਅਗਸਤ: “ਪੰਜਾਬ ਬਦਲਾਅ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਭਾਜਪਾ ਇਸ ਬਦਲਾਅ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜੇਗੀ ਅਤੇ ਜਿੱਤ ਹਾਸਲ ਕਰਕੇ ਸੂਬੇ ਵਿੱਚ ਆਪਣੀ ਸਰਕਾਰ ਬਣਾਏਗੀ।” ਇਹ ਗੱਲ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਸ੍ਰੀ ਬੀ.ਐਲ. ਸੰਤੋਸ਼ ਨੇ ਕਹੀ। ਉਹ ਆਪਣੇ ਦੋ ਦਿਨਾਂ ਦੇ ਸੰਗਠਨਾਤਮਕ ਦੌਰੇ ਦੇ ਪਹਿਲੇ ਦਿਨ ਪਟਿਆਲਾ ਵਿਖੇ ਹੋਈ ਪਹਿਲੀ ਖੇਤਰੀ ਬੈਠਕ ਨੂੰ ਸੰਬੋਧਨ ਕਰ ਰਹੇ ਸਨ।

ਇਸ ਤੋਂ ਪਹਿਲਾਂ ਅੱਜ ਸਵੇਰੇ ਸ੍ਰੀ ਬੀ.ਐਲ. ਸੰਤੋਸ਼ ਦਾ ਮੋਹਾਲੀ ਹਵਾਈ ਅੱਡੇ ’ਤੇ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਅਤੇ ਪੰਜਾਬ ਭਾਜਪਾ ਦੇ ਸਹਿ-ਇੰਚਾਰਜ ਸਰਦਾਰ ਨਰਿੰਦਰ ਸਿੰਘ ਰੈਣਾ ਵੱਲੋਂ ਸਵਾਗਤ ਕੀਤਾ ਗਿਆ।

ਆਪਣੇ ਦੌਰੇ ਦੌਰਾਨ ਸ੍ਰੀ ਬੀ.ਐਲ. ਸੰਤੋਸ਼ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਭਾਜਪਾ ਆਗੂਆਂ ਅਤੇ ਸੰਗਠਨ ਦੇ ਅਹੁਦੇਦਾਰਾਂ ਨਾਲ ਖੇਤਰੀ ਬੈਠਕਾਂ ਰਾਹੀਂ ਸੰਗਠਨ ਦੀਆਂ ਗਤੀਵਿਧੀਆਂ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੀ ਸਮੀਖਿਆ ਕਰਨਗੇ। ਇਨ੍ਹਾਂ ਬੈਠਕਾਂ ਵਿੱਚ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਅਤੇ ਸੂਬੇ ਦੇ ਲੋਕਾਂ ਤੱਕ ਪਾਰਟੀ ਦੀਆਂ ਨੀਤੀਆਂ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਪਹੁੰਚਾਉਣ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ।

ਸ੍ਰੀ ਬੀ.ਐਲ. ਸੰਤੋਸ਼ ਨੇ ਅੱਜ ਪਟਿਆਲਾ ਅਤੇ ਬਠਿੰਡਾ ਵਿੱਚ ਸੰਗਠਨ ਦੀਆਂ ਬੈਠਕਾਂ ਦੀ ਪ੍ਰਧਾਨਗੀ ਕੀਤੀ। 25 ਅਗਸਤ ਨੂੰ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਵਿੱਚ ਖੇਤਰੀ ਬੈਠਕਾਂ ਹੋਣਗੀਆਂ। ਅੰਮ੍ਰਿਤਸਰ ਵਿੱਚ ਸੂਬਾ ਜਨਰਲ ਸਕੱਤਰਾਂ ਨਾਲ ਇੱਕ ਵੱਖਰੀ ਬੈਠਕ ਵੀ ਹੋਵੇਗੀ।

ਇਨ੍ਹਾਂ ਬੈਠਕਾਂ ਦਾ ਉਦੇਸ਼ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਸੰਗਠਨ ਦੇ ਕੰਮਕਾਜ ਦੀ ਸਮੀਖਿਆ ਕਰਨਾ ਅਤੇ ਜ਼ਮੀਨੀ ਪੱਧਰ ’ਤੇ ਸੰਗਠਨ ਦੀਆਂ ਤਿਆਰੀਆਂ, ਆਪਸੀ ਤਾਲਮੇਲ ਅਤੇ ਕਾਰਕੁਨਾਂ ਦੀ ਸਰਗਰਮੀ ਨੂੰ ਹੋਰ ਮਜ਼ਬੂਤ ਕਰਨਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button