
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੀ ਪੰਜਾਬ ਯੂਨੀਵਰਸਿਟੀ ’ਚ ਐਮ.ਏ. ਪਬਲਿਕ ਐਡਮਨਿਸਟਰੇਸ਼ਨ ਦੀ ਪ੍ਰੀਖਿਆ ਦਿੰਦਿਆਂ ਖਿੱਚੀ ਤਸਵੀਰ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਮਾਮਲੇ ਵਿਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਪ੍ਰਸ਼ਾਸਨ ਦੀ ਭੂਮਿਕਾ ’ਤੇ ਵੀ ਸਵਾਲ ਉਠ ਰਹੇ ਹਨ। ਚੰਡੀਗੜ੍ਹ ਦੇ ਸਾਬਕਾ ਮੇਅਰ ਅਤੇ ਭਾਜਪਾ ਆਗੂ ਅਰੁਣ ਸੂਦ ਨੇ ਇਲਜ਼ਾਮ ਲਗਾਇਆ ਕਿ ਪ੍ਰੀਖਿਆ ਹਾਲ ਅੰਦਰ ਮੋਬਾਇਲ ਫੋਨ ਲਿਜਾਣ ’ਤੇ ਪਾਬੰਦੀ ਹੋਣ ਦੇ ਬਾਵਜੂਦ ਫੋਟੋ ਕਿਸ ਤਰ੍ਹਾਂ ਖਿੱਚੀ ਗਈ। ਅਰੁਣ ਸੂਦ ਨੇ ਇਸ ਨੂੰ ਪ੍ਰੀਖਿਆ ਨਿਯਮਾਂ ਦੀ ਉਲੰਘਣਾ ਦੱਸਦਿਆਂ ਪੂਰੇ ਮਾਮਲੇ ਦੀ ਸੁਤੰਤਰ ਜਾਂਚ ਅਤੇ ਸਬੰਧਿਤ ਪ੍ਰੀਖਿਆ ਰੱਦ ਕਰਨ ਦੀ ਮੰਗ ਕੀਤੀ ਹੈ। ਇਸੇ ਦੌਰਾਨ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਤੇ ਸਿੰਡੀਕੇਟ ਦੇ ਮੈਂਬਰ ਦੇਵੇਸ਼ ਮੌਦਗਿੱਲ ਨੇ ਇਸ ਮਾਮਲੇ ਨੂੰ ਲੈ ਕੇ ਯੂਨੀਵਰਸਿਟੀ ਪ੍ਰਸ਼ਾਸਨ ਤੋਂ ਜਵਾਬ ਮੰਗਿਆ ਹੈ। ਉਨ੍ਹਾਂ ਨੇ ਇਸ ਨੂੰ ਲੈ ਕੇ ਉਪ ਰਾਸ਼ਟਰਪਤੀ ਅਤੇ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਸੀ.ਪੀ. ਰਾਧਾਕ੍ਰਿਸ਼ਨਨ, ਵਾਈਸ ਚਾਂਸਲਰ ਮੀਨਾਕਸ਼ੀ ਗੋਇਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸ਼ਕ ਗੁਲਾਬ ਚੰਦ ਕਟਾਰੀਆ ਨੂੰ ਵੀ ਪੱਤਰ ਲਿਖਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




