PunjabTop News

ਮੁੱਖ ਮੰਤਰੀ Bhagwant Mann ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਈ-ਮੇਲ ’ਚ ਲਿਖਿਆ ‘ਅੱਜ ਦਾ Beant Singh

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਧਮਕੀ ਈਮੇਲ ਰਾਹੀਂ ਭੇਜੀ ਗਈ ਹੈ, ਜਿਸ ਵਿੱਚ ਖਾਲਿਸਤਾਨ ਨੈਸ਼ਨਲ ਆਰਮੀ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਨਾਂ ਦੀ ਵਰਤੋਂ ਕੀਤੀ ਗਈ ਹੈ। ਧਮਕੀ ਭਰੀ ਈਮੇਲ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਤੁਲਨਾ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਨਾਲ ਕਰਦਿਆਂ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕਹੀ ਗਈ ਹੈ। ਈਮੇਲ ਵਿੱਚ ਦਾਅਵਾ ਕੀਤਾ ਗਿਆ ਹੈ ਕਿ 5 ਸਤੰਬਰ ਨੂੰ ਬਠਿੰਡਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿਸ਼ਾਨਾ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਅੱਜ ਅਦਾਲਤੀ ਕੰਪਲੈਕਸ ਅਤੇ ਕੁਝ ਹੋਰ ਥਾਵਾਂ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਵੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਵਿੱਚ ਮਨੁੱਖੀ ਬੰਬ ਵਜੋਂ ਵਰਤੇ ਗਏ ਦਿਲਾਵਰ ਸਿੰਘ ਦਾ ਵੀ ਜ਼ਿਕਰ ਕੀਤਾ ਗਿਆ ਹੈ ਅਤੇ ਲੋਕਾਂ ਨੂੰ ਆਪਣੇ ਬੱਚਿਆਂ ਨੂੰ ਉਸ ਬਾਰੇ ਦੱਸਣ ਦੀ ਗੱਲ ਲਿਖੀ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button