
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸਮੇਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਬੰਦੀ ਸਿੰਘਾਂ ਦੀ ਜਲਦ ਰਿਹਾਈ ਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਰਵਾਏ ਅਰਦਾਸ ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ, ਸ਼੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਅਤੇ ਪ੍ਰਚਾਰਕਾਂ ਵਲੋਂ ਸੰਗਤਾਂ ਨੂੰ ਸ਼ਬਦ ਕੀਰਤਨ ਤੇ ਗੁਰਮਤ ਵਿਚਾਰਾਂ ਨਾਲ ਨਿਹਾਲ ਕੀਤਾ ਗਿਆ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




