InternationalTop News

LMIA ਅਰਜ਼ੀਆਂ ਵਾਲੇ ਵਰਕ ਪਰਮਿਟ ਧਾਰਕਾਂ ਲਈ ਵਧਾਇਆ ਗਿਆ ਸਮਾਂ

ਕੈਨੇਡਾ ਵਿੱਚ ਰੁਜ਼ਗਾਰ ਕਰ ਰਹੇ ਪੰਜਾਬੀ ਨੌਜਵਾਨਾਂ ਅਤੇ ਅਸਥਾਈ ਵਰਕ ਪਰਮਿਟ ਧਾਰਕਾਂ ਲਈ ਇਮੀਗ੍ਰੇਸ਼ਨ ਵਿਭਾਗ ਵੱਲੋਂ ਇੱਕ ਅਹਿਮ ਅਤੇ ਰਾਹਤ ਭਰਿਆ ਫ਼ੈਸਲਾ ਲਿਆ ਗਿਆ ਹੈ। ਜਿਨ੍ਹਾਂ ਨੌਜਵਾਨਾਂ ਦੇ ਵਰਕ ਪਰਮਿਟ ਦੀ ਮਿਆਦ ਖ਼ਤਮ ਹੋਣ ਦੇ ਨੇੜੇ ਹੈ ਅਤੇ ਉਨ੍ਹਾਂ ਦੇ ਮਾਲਕਾਂ (Employers) ਵੱਲੋਂ ਲੇਬਰ ਮਾਰਕੀਟ ਇੰਪੈਕਟ ਅਸੈਸਮੈਂਟ (LMIA) ਦੀ ਅਰਜ਼ੀ ਪਹਿਲਾਂ ਹੀ ਜਮ੍ਹਾਂ ਕਰਵਾਈ ਜਾ ਚੁੱਕੀ ਹੈ, ਉਨ੍ਹਾਂ ਨੂੰ ਹੁਣ ਪ੍ਰਕਿਰਿਆ ਪੂਰੀ ਕਰਨ ਲਈ 30 ਦਿਨਾਂ ਦਾ ਵਾਧੂ ਸਮਾਂ ਮਿਲੇਗਾ। ਕੈਨੇਡੀਅਨ ਇਮੀਗ੍ਰੇਸ਼ਨ ਵਿਭਾਗ ਨੇ ਸਮਕਾਲੀ ਵਰਕ ਪਰਮਿਟ ਐਕਸਟੈਂਸ਼ਨ ਦੀ ਮਿਆਦ 60 ਦਿਨਾਂ ਤੋਂ ਵਧਾ ਕੇ 90 ਦਿਨ ਕਰ ਦਿੱਤੀ ਹੈ।ਪੜ੍ਹਾਈ ਪੂਰੀ ਕਰਨ ਤੋਂ ਬਾਅਦ ਵੱਡੀ ਗਿਣਤੀ ‘ਚ ਪੰਜਾਬੀ ਨੌਜਵਾਨ ਕੈਨੇਡਾ ‘ਚ ਅਸਥਾਈ ਵਰਕ ਪਰਮਿਟ ‘ਤੇ ਕੰਮ ਕਰ ਰਹੇ ਹਨ ਅਤੇ ਪੱਕੇ ਨਿਵਾਸ (PR) ਦੀ ਤਿਆਰੀ ‘ਚ ਹਨ। LMIA ਪ੍ਰਕਿਰਿਆ ਵਿੱਚ ਹੁੰਦੀ ਦੇਰੀ ਕਾਰਨ ਅਕਸਰ ਵਰਕ ਪਰਮਿਟ ਖ਼ਤਮ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਸੀ, ਜਿਸ ਨਾਲ ਉਨ੍ਹਾਂ ਦੀਆਂ ਨੌਕਰੀਆਂ, ਰਹਾਇਸ਼ ਅਤੇ ਵਿੱਤੀ ਯੋਜਨਾਵਾਂ ਪ੍ਰਭਾਵਿਤ ਹੁੰਦੀਆਂ ਸਨ। ਇਸ ਨਵੇਂ ਫ਼ੈਸਲੇ ਨਾਲ ਹਜ਼ਾਰਾਂ ਪ੍ਰਵਾਸੀ ਨੌਜਵਾਨਾਂ ਨੂੰ ਆਪਣੇ ਕਾਗਜ਼ਾਤ ਮੁਕੰਮਲ ਕਰਨ ਲਈ ਲੋੜੀਂਦਾ ਸਮਾਂ ਮਿਲ ਜਾਵੇਗਾ।ਇਮੀਗ੍ਰੇਸ਼ਨ ਮਾਹਰਾਂ ਨੇ ਸਪੱਸ਼ਟ ਕੀਤਾ ਹੈ ਕਿ 90 ਦਿਨਾਂ ਦੀ ਇਹ ਛੋਟ ਕੋਈ ਨਵਾਂ ਵਰਕ ਪਰਮਿਟ ਨਹੀਂ ਹੈ। ਇਹ ਸੁਵਿਧਾ ਸਿਰਫ਼ ਉਨ੍ਹਾਂ ਲਈ ਹੈ ਜਿਨ੍ਹਾਂ ਦੇ ਮਾਲਕਾਂ ਨੇ ਸਮਾਂ ਰਹਿੰਦੇ LMIA ਅਰਜ਼ੀ ਦਾਖ਼ਲ ਕੀਤੀ ਹੋਈ ਹੈ। ਸਿਰਫ਼ ਵਰਕ ਪਰਮਿਟ ਦੀ ਮਿਆਦ ਖ਼ਤਮ ਹੋਣ ‘ਤੇ ਆਖ਼ਰੀ ਐਨ ਵੇਲੇ ਅਰਜ਼ੀ ਲਗਾਉਣ ਵਾਲਿਆਂ ਨੂੰ ਹਰ ਮਾਮਲੇ ‘ਚ ਇਹ 90 ਦਿਨਾਂ ਦੀ ਛੋਟ ਮਿਲਣਾ ਲਾਜ਼ਮੀ ਨਹੀਂ ਹੈ, ਇਸ ਲਈ ਨੌਜਵਾਨਾਂ ਨੂੰ ਲਾਪਰਵਾਹੀ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button