
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨਾਲ ਅੱਜ ਭਾਈ ਜਗਤਾਰ ਸਿੰਘ ਹਵਾਰਾ ਦੀ ਭੈਣ ਪੁਸ਼ਪਿੰਦਰ ਕੌਰ ਵਲੋਂ ਮੁਲਾਕਾਤ ਕੀਤੇ ਜਾਣ ਦਾ ਸਮਾਚਾਰ ਹੈ ।ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਜੋ ਅੱਜ ਭਾਈ ਜਗਤਾਰ ਸਿੰਘ ਹਵਾਰਾ ਦੀ ਭੈਣ ਪੁਸ਼ਪਿੰਦਰ ਕੌਰ ਨੇ ਮੁਲਾਕਾਤ ਕੀਤੀ ਦੌਰਾਨ ਉਨ੍ਹਾਂ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੀ ਗਈ ਚਾਰਾਜੋਈ ਲਈ ਧੰਨਵਾਦ ਕੀਤਾ । ਇਸ ਮੌਕੇ ਮੁਲਾਕਾਤ ਸਮੇਂ ਭਾਈ ਜਗਤਾਰ ਸਿੰਘ ਹਵਾਰਾ ਦੀ ਭੈਣ ਪੁਸ਼ਪਿੰਦਰ ਕੌਰ ਤੋਂ ਇਲਾਵਾ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਨਾਲ-ਨਾਲ ਭਾਈ ਬਲਦੇਵ ਸਿੰਘ ਵਡਾਲਾ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਇਕ ਬਿਮਾਰ ਮਾਂ ਨਾਲ ਉਸ ਦੇ ਪੁੱਤ ਨੂੰ ਮਿਲਵਾਉਣ ’ਚ ਕੋਈ ਕਸਰ ਬਾਕੀ ਨਹੀਂ ਛੱਡਣਗੇ । ਭਾਈ ਜਗਤਾਰਾ ਸਿੰਘ ਹਵਾਰਾ ਦੇ ਪਰਿਵਾਰਕ ਮੈਂਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੈਰੋਲ ਸਬੰਧੀ ਬਾਕੀ ਪ੍ਰਕਿਰਿਆਵਾਂ ਨੂੰ ਜਲਦੀ ਪੂਰੀਆਂ ਕਰਨ ਦੀ ਅਪੀਲ ਵੀ ਕੀਤੀ ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




