PunjabTop News

ਪਹਿਲਵਾਨ ਜੱਸਾ ਪੱਟੀ ਨੇ ਦਿੱਤਾ ਅਸਤੀਫ਼ਾ

ਪਹਿਲਵਾਨ ਜੱਸਾ ਪੱਟੀ ਨੇ ਅਸਤੀਫ਼ਾ ਦਿੱਤਾ। ਨਾਮਵਰ ਪਹਿਲਵਾਨ ਜਸਕੰਵਰ ਸਿੰਘ ਜੱਸਾ ਪੱਟੀ ਜਿਨ੍ਹਾਂ ਨੂੰ ਕੁਝ ਸਮਾਂ ਪਹਿਲਾਂ ਹੀ ਆਮ ਆਦਮੀ ਪਾਰਟੀ ਵਲੋਂ ਹਲਕਾ ਪੱਟੀ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਸੀ, ਇਸ ਤੋਂ ਪਹਿਲਾਂ ਉਨ੍ਹਾਂ ਨੂੰ ਸਰਕਾਰ ਵਲੋਂ ਖੇਡ ਭਲਾਈ ਬੋਰਡ ਪੰਜਾਬ ਦਾ ਚੇਅਰਮੈਨ ਵੀ ਨਿਯੁਕਤ ਕੀਤਾ ਗਿਆ ਸੀ I ਅੱਜ ਜੱਸਾ ਪੱਟੀ ਵਲੋਂ ਖੇਡ ਭਲਾਈ ਬੋਰਡ ਦੇ ਚੇਅਰਮੈਨ ਤੋਂ ਅਸਤੀਫ਼ਾ ਦਿੰਦਿਆਂ ਲਿਖਿਆ ਹੈ ਕਿ ਪੱਟੀ ਹਲਕੇ ਦੀ ਸੇਵਾ ਅਤੇ ਲੋਕਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਭ ਤੋਂ ਉੱਪਰ ਰੱਖਦਿਆਂ ਖੇਡ ਭਲਾਈ ਬੋਰਡ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਫੈਸਲਾ ਕੀਤਾ ਹੈ Iਉਨ੍ਹਾਂ ਇਹ ਵੀ ਲਿਖਿਆ ਕਿ ਹਲਕਾ ਪੱਟੀ ਦੇ ਲੋਕਾਂ ਨੇ ਜੋ ਪਿਆਰ ਭਰੋਸਾ ਅਤੇ ਜ਼ਿੰਮੇਵਾਰੀ ਦਿੱਤੀ ਹੈ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਾ ਮੇਰੀ ਪਹਿਲੀ ਤਰਜੀਹ ਹੈI ਹੁਣ ਮੇਰਾ ਪੂਰਾ ਸਮਾਂ ਅਤੇ ਧਿਆਨ ਹਲਕੇ ਦੇ ਵਿਕਾਸ, ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਪੱਟੀ ਦੀ ਸੰਗਤ ਦੀ ਸੇਵਾ ਲਈ ਸਮਰਪਿਤ ਰਹੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button