ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ ਏਡੀਸੀਪੀ ਸਿਟੀ 2 ਮਾਧਵੀ ਸ਼ਰਮਾ ਵੱਲੋਂ ਕੀਤੀ ਗਈ ਡੁੰਘਾਈ ਨਾਲ ਜਾਂਚ ਤੋਂ ਬਾਅਦ ਥਾਣਾ ਬਸਤੀ ਬਾਵਾ ਖੇਲ ਦੇ ਐਸਐਚਓ ਜੈ ਇੰਦਰ ਸਿੰਘ ਨੂੰ ਸਸਪੈਂਡ ਕਰਕੇ ਪੁਲਿਸ ਲਾਈਨ ਵਿੱਚ ਭੇਜ ਦਿੱਤਾ ਗਿਆ। ਜਾਂਚ ਦੌਰਾਨ ਜੈ ਇੰਦਰ ਸਿੰਘ ਦੇ ਫੋਨ ਵਿੱਚ ਕੁਝ ਸ਼ੱਕੀ ਵਿਅਕਤੀਆਂ ਨਾਲ ਕੀਤੀ ਗਈ ਗੱਲਬਾਤ ਸਾਹਮਣੇ ਆਈ ਸੀ ਜਿਸ ਦੇ ਅਧਾਰ ‘ਤੇ ਪੁਲਿਸ ਕਮਿਸ਼ਨਰ ਵੱਲੋਂ ਜਾਂਚ ਦੇ ਹੁਕਮ ਜਾਰੀ ਕੀਤੇ ਗਏ ਸਨ। ਡੁੰਘਾਈ ਨਾਲ ਕੀਤੀ ਗਈ ਜਾਂਚ ਤੋਂ ਬਾਅਦ ਪੁਲਿਸ ਕਮਿਸ਼ਨਰ ਵੱਲੋਂ ਇਹ ਸਖ਼ਤ ਕਦਮ ਚੁੱਕਿਆ ਗਿਆ ਹੈ ।
ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਮਿਲੀ ਸੀ ਕਿ ਥਾਣਾ ਬਸਤੀ ਬਾਬਾ ਖੇਲ ਦੇ ਐਸਐਚਓ ਜੈ ਇੰਦਰ ਸਿੰਘ ਦੀ ਕੁਝ ਸ਼ੱਕੀ ਵਿਅਕਤੀਆਂ ਨਾਲ ਮਿਲੀ ਭੁਗਤ ਹੈ। ਜਿਸ ਤੋਂ ਬਾਅਦ ਪੁਲਿਸ ਕਮਿਸ਼ਨਰ ਵੱਲੋਂ ਏਡੀਸੀਪੀ ਮਾਧਵੀ ਸ਼ਰਮਾ ਨੂੰ ਇਸ ਮਾਮਲੇ ਦੀ ਜਾਂਚ ਕਰਨ ਲਈ ਕਿਹਾ ਗਿਆ ਸੀ। ਏਡੀਸੀਪੀ ਵੱਲੋਂ ਐਸਐਚਓ ਦਾ ਫੋਨ ਚੈੱਕ ਕਰਨ ਤੇ ਉਸ ਵਿੱਚੋਂ ਕੁਝ ਸ਼ੱਕੀ ਲੋਕਾਂ ਨਾਲ ਗੱਲਬਾਤ ਸਾਹਮਣੇ ਆਈ ਸੀ, ਜਿਸ ਦੀ ਰਿਪੋਰਟ ਬਣਾ ਕੇ ਏਡੀਸੀਪੀ ਮਾਧਵੀ ਸ਼ਰਮਾ ਵੱਲੋਂ ਪੁਲਿਸ ਕਮਿਸ਼ਨਰ ਨੂੰ ਦਿੱਤੀ ਗਈ ਸੀ ਜਿਸ ਤੋਂ ਬਾਅਦ ਤੁਰੰਤ ਹੀ ਪੁਲਿਸ ਕਮਿਸ਼ਨਰ ਵੱਲੋਂ ਜੈ ਇੰਦਰ ਸਿੰਘ ਨੂੰ ਸਸਪੈਂਡ ਕਰਕੇ ਲਾਈਨ ਵਿੱਚ ਭੇਜ ਦਿੱਤਾ ਗਿਆ। ਪੁਲਿਸ ਕਮਿਸ਼ਨਰ ਵੱਲੋਂ ਥਾਣੇ ਵਿੱਚ ਹੀ ਤਾਇਨਾਤ ਸਬ ਇੰਸਪੈਕਟਰ ਗੁਰਦੀਪ ਚੰਦ ਨੂੰ ਥਾਣਾ ਬਸਤੀ ਬਾਬਾ ਖੇਲ ਦਾ ਨਵਾਂ ਐਸਐਚਓ ਨਿਯੁਕਤ ਕੀਤਾ ਗਿਆ ਹੈ ਜਿਨ੍ਹਾਂ ਨੇ ਐਤਵਾਰ ਨੂੰ ਹੀ ਚਾਰਜ ਸੰਭਾਲ ਲਿਆ ਹੈ।

Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.