PunjabTop News

ਸਰਕਾਰੀ ਮੁਲਾਜ਼ਮਾਂ ਦੇ DA ਬਕਾਇਆ ਮਾਮਲੇ ‘ਚ ਨਵਾਂ ਮੋੜ, ਪੰਜਾਬ ਸਰਕਾਰ ਪਹੁੰਚੀ ਸੁਪਰੀਮ ਕੋਰਟ

ਪੰਜਾਬ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਲੰਬਿਤ ਮਹਿੰਗਾਈ ਭੱਤੇ (DA) ਦਾ ਮਾਮਲਾ ਹੁਣ ਸੁਪਰੀਮ ਕੋਰਟ ਵਿੱਚ ਪਹੁੰਚ ਗਿਆ ਹੈ। ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਡਬਲ ਬੈਂਚ ਦੇ ਫੈਸਲੇ ਨੂੰ ਚੁਣੌਤੀ ਦਿੰਦਿਆਂ ਹੋਇਆਂ ਇੱਕ ਸਪੈਸ਼ਲ ਲੀਵ ਪਟੀਸ਼ਨ (SLP) ਦਾਇਰ ਕੀਤੀ ਹੈ।
ਹਾਈ ਕੋਰਟ ਨੇ ਇੱਕ ਆਦੇਸ਼ ਜਾਰੀ ਕੀਤਾ ਸੀ ਜਿਸ ਵਿੱਚ ਪੰਜਾਬ ਸਰਕਾਰ ਨੂੰ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਲੰਬਿਤ ਮਹਿੰਗਾਈ ਭੱਤੇ ਦਾ ਭੁਗਤਾਨ 15 ਦਿਨਾਂ ਦੇ ਅੰਦਰ ਕਰਨ ਦਾ ਨਿਰਦੇਸ਼ ਦਿੱਤਾ ਗਿਆ ਸੀ, ਜੋ ਕਿ ਲਗਭਗ ₹15,000 ਕਰੋੜ ਬਣਦਾ ਹੈ।ਸਰਕਾਰ ਨੇ ਹੁਣ ਇਸ ਆਦੇਸ਼ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਸਰਕਾਰ ਨੇ ਦਲੀਲ ਦਿੱਤੀ ਹੈ ਕਿ ਮੌਜੂਦਾ ਹਾਲਾਤਾਂ ਵਿੱਚ ਸਿਰਫ 15 ਦਿਨਾਂ ਦੇ ਅੰਦਰ ਇੰਨੀ ਵੱਡੀ ਰਕਮ ਦਾ ਭੁਗਤਾਨ ਕਰਨਾ ਬਹੁਤ ਮੁਸ਼ਕਲ ਅਤੇ ਅਸੰਭਵ ਹੈ।ਸਰਕਾਰ ਨੇ ਦੋ ਦਿਨ ਪਹਿਲਾਂ ਹੀ ਸੰਕੇਤ ਦਿੱਤੇ ਸਨ ਕਿ ਉਹ ਹਾਈ ਕੋਰਟ ਦੇ ਫੈਸਲੇ ਖਿਲਾਫ ਸੁਪਰੀਮ ਕੋਰਟ ਦਾ ਦਰਵਾਜਾ ਖੜਕਾਏਗੀ। ਮਾਮਲੇ ਦੀ ਸੁਣਵਾਈ ਲਈ ਅਜੇ ਤਾਰੀਖ਼ ਨਿਰਧਾਰਤ ਨਹੀਂ ਕੀਤੀ ਗਈ ਹੈ। ਇਸ ਕਰਕੇ ਪੰਜਾਬ ਸਰਕਾਰ ਦੇ ਹਜ਼ਾਰਾਂ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੀ ਨਜ਼ਰ ਹੁਣ ਸੁਪਰੀਮ ਕੋਰਟ ਦੇ ਅਗਲੇ ਫੈਸਲੇ ਵੱਲ ਟਿਕੀ ਹੋਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button