
ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਵੀਰਵਾਰ ਨੂੰ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਚੰਡੀਗੜ੍ਹ ਜ਼ਿਲ੍ਹਾ ਅਦਾਲਤ ’ਚ ਪੇਸ਼ ਹੋਏ। ਪੰਜਾਬ-ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਇਹ ਮਾਮਲਾ ਚੰਡੀਗੜ੍ਹ ’ਚ ਤਬਦੀਲ ਕੀਤਾ ਗਿਆ ਹੈ।ਹਾਲ ਹੀ ਵਿੱਚ ਸੁਖਬੀਰ ਸਿੰਘ ਬਾਦਲ ਅਦਾਲਤ ਤੋਂ ਮਨਜ਼ੂਰੀ ਲੈ ਕੇ ਵਿਦੇਸ਼ ਗਏ ਸਨ। ਵਾਪਸ ਆ ਕੇ ਉਨ੍ਹਾਂ ਨੇ ਅਦਾਲਤ ਵਿੱਚ ਪੇਸ਼ ਹੋ ਕੇ ਆਪਣੀ ਹਾਜ਼ਰੀ ਲਗਵਾਈ। ਇਸ ਦੌਰਾਨ ਉਨ੍ਹਾਂ ਦੇ ਵਕੀਲ ਰਾਜੇਸ਼ ਕੁਮਾਰ ਰਾਏ ਵੀ ਮੌਜੂਦ ਰਹੇ।14 ਅਕਤੂਬਰ 2015 ਨੂੰ ਫ਼ਰੀਦਕੋਟ ਜ਼ਿਲ੍ਹੇ ਦੇ ਬਰਗਾੜੀ ਬੇਅਦਬੀ ਕਾਂਡ ਦੇ ਰੋਸ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਲੋਕ ਪ੍ਰਦਰਸ਼ਨ ਕਰ ਰਹੇ ਸਨ। ਇਸ ਦੌਰਾਨ ਪੁਲਿਸ ਨੇ ਪ੍ਰਦਰਸ਼ਨਕਾਰੀਆਂ ‘ਤੇ ਫਾਇਰਿੰਗ ਕਰ ਦਿੱਤੀ ਸੀ।ਇਸ ਫਾਇਰਿੰਗ ਵਿੱਚ ਬਹਿਬਲ ਕਲਾਂ ਵਿੱਚ ਸਰਾਂਵਾਂ ਪਿੰਡ ਦੇ ਗੁਰਜੀਤ ਸਿੰਘ ਅਤੇ ਨਿਆਮੀਵਾਲਾ ਪਿੰਡ ਦੇ ਕ੍ਰਿਸ਼ਨ ਭਗਵਾਨ ਸਿੰਘ ਦੀ ਮੌਤ ਹੋ ਗਈ ਸੀ, ਜਦਕਿ ਕੋਟਕਪੂਰਾ ਵਿੱਚ ਕਈ ਲੋਕ ਜ਼ਖਮੀ ਹੋਏ ਸਨ।ਏਡੀਜੀਪੀ ਐੱਲ. ਕੇ. ਯਾਦਵ ਦੀ ਐੱਸਆਈਟੀ (SIT) ਨੇ ਫਰਵਰੀ 2023 ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਛੇ ਪੁਲਿਸ ਅਧਿਕਾਰੀਆਂ ਸਮੇਤ ਹੋਰ ਮੁਲਜ਼ਮਾਂ ਖ਼ਿਲਾਫ਼ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਚਲਾਨ ਪੇਸ਼ ਕੀਤਾ ਸੀ। ਇਸ ਮਾਮਲੇ ਵਿੱਚ ਡੀਜੀਪੀ ਸੁਮੇਧ ਸਿੰਘ ਸੈਣੀ ਦਾ ਵੀ ਨਾਂ ਸੀ। ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਕੇਸ ਬੰਦ ਕਰ ਦਿੱਤਾ ਗਿਆ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




