ਪੰਜਾਬ ਭਵਨ ਵਿਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਪਿਛੜਾ ਵਰਗ ਸਰਟੀਫਿਕੇਟ, ਵਜ਼ੀਫ਼ੇ ਅਤੇ ਭਲਾਈ ਸਕੀਮਾਂ ਨੂੰ ਲੈ ਕੇ ਮਹੱਤਵਪੂਰਨ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪਿਛੜਾ ਵਰਗ ਸਰਟੀਫਿਕੇਟ ਬਣਵਾਉਣ ਵਿਚ ਆ ਰਹੀਆਂ ਦਿੱਕਤਾਂ ਦਾ ਜਲਦ ਹੱਲ ਕੀਤਾ ਜਾਵੇਗਾ। ਇਸ ਲਈ ਸਾਰੇ ਜ਼ਿਲ੍ਹਿਆਂ ਦੇ ਅਧਿਕਾਰੀਆਂ ਅਤੇ ਸਬੰਧਤ ਵਿਭਾਗਾਂ ਨੂੰ ਸਪੱਸ਼ਟ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।
ਡਾ. ਬਲਜੀਤ ਕੌਰ ਨੇ ਸਪੱਸ਼ਟ ਕੀਤਾ ਕਿ ਹੁਣ ਸਰਟੀਫਿਕੇਟ ਸਿਰਫ਼ ਪਰਿਵਾਰ ਦੀ ਆਮਦਨ ਦੇ ਆਧਾਰ ’ਤੇ ਨਹੀਂ ਬਣੇਗਾ। ਸਰਟੀਫਿਕੇਟ ਜਾਰੀ ਕਰਦੇ ਸਮੇਂ ਮਾਪਿਆਂ ਦੀ ਸਰਕਾਰੀ ਨੌਕਰੀ, ਅਹੁਦਾ, ਸਮਾਜਿਕ ਸਥਿਤੀ, ਪਿਛਲੇ ਤਿੰਨ ਸਾਲਾਂ ਦੀ ਆਮਦਨ ਅਤੇ ਪਰਿਵਾਰ ਦੀ ਜਾਇਦਾਦ ਸਮੇਤ ਵੱਖ-ਵੱਖ ਪਹਿਲੂਆਂ ਨੂੰ ਦੇਖਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਅਤੇ ਪਟਵਾਰੀਆਂ ਨੂੰ ਵੀ ਯੋਗਤਾ ਸਬੰਧੀ ਪੂਰੀ ਜਾਣਕਾਰੀ ਮੁਹੱਈਆ ਕਰਵਾਈ ਗਈ ਹੈ। ਜਲਦ ਹੀ ਸਾਰੇ ਸੇਵਾ ਕੇਂਦਰਾਂ ਦੇ ਬਾਹਰ ਸੂਚਨਾ ਪਟ ਲਗਾਏ ਜਾਣਗੇ, ਤਾਂ ਜੋ ਲੋਕਾਂ ਨੂੰ ਸਪੱਸ਼ਟ ਜਾਣਕਾਰੀ ਮਿਲ ਸਕੇ ਕਿ ਕਿਹੜੀਆਂ ਸਥਿਤੀਆਂ ਵਿਚ ਪਿਛੜਾ ਵਰਗ ਸਰਟੀਫਿਕੇਟ ਬਣਾਇਆ ਜਾ ਸਕਦਾ ਹੈ।
ਮੰਤਰੀ ਨੇ ਦੱਸਿਆ ਕਿ ਸੰਵਿਧਾਨਕ ਅਹੁਦਿਆਂ ’ਤੇ ਰਹਿ ਚੁੱਕੇ ਲੋਕਾਂ, ਉੱਚ ਅਹੁਦਿਆਂ ’ਤੇ ਕੰਮ ਕਰ ਰਹੇ ਅਧਿਕਾਰੀਆਂ ਅਤੇ ਨਿਰਧਾਰਤ ਆਮਦਨ ਤੋਂ ਵੱਧ ਵਾਲੇ ਪਰਿਵਾਰਾਂ ਦੇ ਬੱਚਿਆਂ ਨੂੰ ਸਰਟੀਫਿਕੇਟ ਦਾ ਲਾਭ ਨਹੀਂ ਮਿਲੇਗਾ। ਉਨ੍ਹਾਂ ਕਿਹਾ ਕਿ ਵੱਡੇ ਸਰਕਾਰੀ ਅਧਿਕਾਰੀਆਂ ਦੇ ਬੱਚਿਆਂ ਦੇ ਨਾਲ-ਨਾਲ ਡਾਕਟਰ, ਇੰਜੀਨੀਅਰ ਅਤੇ ਹੋਰ ਵੱਡੇ ਪੇਸ਼ੇਵਰ ਅਹੁਦਿਆਂ ’ਤੇ ਕੰਮ ਕਰ ਰਹੇ ਮਾਪਿਆਂ ਦੇ ਬੱਚਿਆਂ ਦੀ ਯੋਗਤਾ ਵੀ ਨਿਰਧਾਰਤ ਨਿਯਮਾਂ ਅਨੁਸਾਰ ਤੈਅ ਹੋਵੇਗੀ।ਅੱਠ ਲੱਖ ਰੁਪਏ ਤੋਂ ਵੱਧ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਨੂੰ ਕ੍ਰੀਮੀ ਲੇਅਰ ਵਿਚ ਮੰਨਿਆ ਜਾਵੇਗਾ। ਸਰਟੀਫਿਕੇਟ ਲਈ ਪਰਿਵਾਰ ਦੀ ਸ਼ਹਿਰੀ ਅਤੇ ਪੇਂਡੂ ਜਾਇਦਾਦ ਦੀ ਸਥਿਤੀ ਵੀ ਦੇਖੀ ਜਾਵੇਗੀ।

Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.