
ਲੁਧਿਆਣਾ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ ਦੇ ਸਹਿਯੋਗ ਨਾਲ ਕਾਰਵਾਈ ਕਰਦਿਆਂ ਕਥਿਤ ਜਾਸੂਸੀ ਨੈੱਟਵਰਕ ਨਾਲ ਜੁੜੇ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਇਨ੍ਹਾਂ ਵਿੱਚੋਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ .32 ਬੋਰ ਦਾ ਇੱਕ ਪਿਸਤੌਲ ਅਤੇ ਇੱਕ ਜ਼ਿੰਦਾ ਕਾਰਤੂਸ ਬਰਾਮਦ ਕੀਤਾ ਗਿਆ, ਜਦਕਿ ਤੀਜੇ ਮੁਲਜ਼ਮ ਨੂੰ ਅੰਮ੍ਰਿਤਸਰ ਕੇਂਦਰੀ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਪੁੱਛਗਿੱਛ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ।
ਇਹ ਕਾਰਵਾਈ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਆਈ.ਪੀ.ਐੱਸ. ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਏ.ਆਈ.ਜੀ. ਕਾਊਂਟਰ ਇੰਟੈਲੀਜੈਂਸ ਲੁਧਿਆਣਾ ਸਿਮਰਤਪਾਲ ਸਿੰਘ ਢੀਂਡਸਾ ਪੀ.ਪੀ.ਐੱਸ., ਡੀ.ਸੀ.ਪੀ. ਇਨਵੈਸਟੀਗੇਸ਼ਨ ਹਰਪਾਲ ਸਿੰਘ ਪੀ.ਪੀ.ਐੱਸ., ਏ.ਡੀ.ਸੀ.ਪੀ. ਇਨਵੈਸਟੀਗੇਸ਼ਨ ਰੁਪਿੰਦਰ ਕੌਰ ਭੱਟੀ ਪੀ.ਪੀ.ਐੱਸ. ਅਤੇ ਏ.ਸੀ.ਪੀ. ਡਿਟੈਕਟਿਵ ਹਰਸ਼ਪ੍ਰੀਤ ਸਿੰਘ ਪੀ.ਪੀ.ਐੱਸ. ਦੀ ਨਿਗਰਾਨੀ ਹੇਠ ਸੀ.ਆਈ.ਏ. ਸਟਾਫ਼ ਅਤੇ ਕਾਊਂਟਰ ਇੰਟੈਲੀਜੈਂਸ ਦੀਆਂ ਟੀਮਾਂ ਨੇ ਕਾਰਵਾਈ ਕੀਤੀ।
ਪੁਲਿਸ ਵੱਲੋਂ ਜਾਰੀ ਜਾਣਕਾਰੀ ਮੁਤਾਬਕ ਇਸ ਮਾਮਲੇ ਦੀ ਸ਼ੁਰੂਆਤ 27 ਅਗਸਤ 2026 ਨੂੰ ਰਸ਼ਪਾਲ ਸਿੰਘ ਦੀ ਗ੍ਰਿਫ਼ਤਾਰੀ ਨਾਲ ਹੋਈ ਸੀ। ਪੁਲਿਸ ਦਾ ਦਾਅਵਾ ਹੈ ਕਿ ਰਸ਼ਪਾਲ ਸਿੰਘ ਨੇ ਫਿਰੋਜ਼ਪੁਰ ਰੋਡ ’ਤੇ ਬੱਦੋਵਾਲ ਮਿਲਟਰੀ ਕੈਂਪ ਦੇ ਨੇੜੇ ਇੱਕ ਦੁਕਾਨ ਕਿਰਾਏ ’ਤੇ ਲਈ ਅਤੇ ਦੁਕਾਨ ਦੇ ਬਾਹਰ CCTV ਕੈਮਰੇ ਲਗਾਏ। ਪੁਲਿਸ ਅਨੁਸਾਰ, ਰਸ਼ਪਾਲ ਸਿੰਘ ਇਹ ਕੰਮ ਪਾਕਿਸਤਾਨ ਵਿੱਚ ਬੈਠੇ ਆਪਣੇ ਕਥਿਤ ਸਾਥੀਆਂ ਦੇ ਕਹਿਣ ’ਤੇ ਕਰ ਰਿਹਾ ਸੀ ਅਤੇ ਕੈਮਰਿਆਂ ਰਾਹੀਂ ਮਿਲਣ ਵਾਲੀ ਜਾਣਕਾਰੀ ਨੂੰ ਸੁਰੱਖਿਆ ਅਤੇ ਖੁਫੀਆ ਏਜੰਸੀਆਂ ਨਾਲ ਸਬੰਧਤ ਗਤੀਵਿਧੀਆਂ ਦੀ ਨਿਗਰਾਨੀ ਲਈ ਵਰਤਿਆ ਜਾਂਦਾ ਸੀ। ਪੁਲਿਸ ਨੇ ਦਾਅਵਾ ਕੀਤਾ ਕਿ ਇਹ ਜਾਣਕਾਰੀ ਪਾਕਿਸਤਾਨ ਭੇਜੀ ਜਾਂਦੀ ਸੀ। ਰਸ਼ਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੁੱਛਗਿੱਛ ਦੌਰਾਨ ਪੁਲਿਸ ਨੇ ਰੋਹਿਤ ਮਸੀਹ, ਵਰਿੰਦਰ ਮਸੀਹ ਅਤੇ ਅਕਾਸ਼ਦੀਪ ਸਿੰਘ ਨੂੰ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




