PunjabTop News

ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, HC ਦੇ ਚੀਫ਼ ਜਸਟਿਸ ਦੀ ਨਿਯੁਕਤੀ ਵਿਰੁਧ ਮਤਾ ਪਾਸ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਕੇਂਦਰ ਸਰਕਾਰ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਵੇਂ ਚੀਫ਼ ਜਸਟਿਸ ਦੀ ਕੀਤੀ ਗਈ ਨਿਯੁਕਤੀ ਖ਼ਿਲਾਫ਼ ਸਰਬਸੰਮਤੀ ਨਾਲ ਇੱਕ ਅਹਿਮ ਮਤਾ ਪਾਸ ਕੀਤਾ ਗਿਆ ਹੈ। ਕੈਬਨਿਟ ਨੇ ਇਸ ਨਿਯੁਕਤੀ ਨੂੰ ਤੈਅ ਪ੍ਰਕਿਰਿਆਵਾਂ ਅਤੇ ਸੰਵਿਧਾਨਕ ਨਿਯਮਾਂ ਦੀ ਸਿੱਧੀ ਉਲੰਘਣਾ ਕਰਾਰ ਦਿੱਤਾ ਹੈ।
ਮੀਟਿੰਗ ਵਿੱਚ ਕੇਂਦਰ ਸਰਕਾਰ ਵੱਲੋਂ ਸੂਬੇ ਦੇ ਅਧਿਕਾਰਾਂ ‘ਤੇ ਮਾਰੇ ਜਾ ਰਹੇ ਡਾਕਿਆਂ ‘ਤੇ ਗੰਭੀਰ ਚਿੰਤਾ ਪ੍ਰਗਟਾਈ ਗਈ। ਮਤੇ ਵਿੱਚ ਕਿਹਾ ਗਿਆ ਹੈ ਕਿ ਸੂਬਾ ਸਰਕਾਰ ਦੀ ਸਹਿਮਤੀ ਲਏ ਬਿਨਾਂ ਹਾਈ ਕੋਰਟ ਦੇ ਚੀਫ਼ ਜਸਟਿਸ ਦੀ ਨਿਯੁਕਤੀ ਕਰਨਾ ਨਿਰਧਾਰਿਤ ਸੰਵਿਧਾਨਕ ਮਾਪਦੰਡਾਂ ਦੇ ਬਿਲਕੁਲ ਉਲਟ ਹੈ।
ਇਸ ਦੌਰਾਨ ਕੇਂਦਰ ਸਰਕਾਰ ਦੀਆਂ ਨੀਤੀਆਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਗਿਆ ਕਿ ਪੰਜਾਬ ਦੇ ਰੋਕੇ ਗਏ 9,000 ਕਰੋੜ ਰੁਪਏ ਦੇ ਆਰ.ਡੀ.ਐੱਫ. (RDF) ਫੰਡ, ਹੜ੍ਹ ਰਾਹਤ ਪੈਕੇਜ, ਬੀ.ਬੀ.ਐੱਮ.ਬੀ. (BBMB) ਦੇ ਨਿਯਮਾਂ ਵਿੱਚ ਕੀਤੇ ਗਏ ਬਦਲਾਅ ਅਤੇ ਹੁਣ ਨਿਆਂਪਾਲਿਕਾ ਦੀਆਂ ਨਿਯੁਕਤੀਆਂ ਵਿੱਚ ਸਿੱਧੀ ਦਖ਼ਲਅੰਦਾਜ਼ੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਪੰਜਾਬ ਕੈਬਨਿਟ ਨੇ ਮੰਗ ਕੀਤੀ ਹੈ ਕਿ ਇਸ ਨਿਯੁਕਤੀ ਨੂੰ ਤੁਰੰਤ ਰੋਕਿਆ ਜਾਵੇ ਅਤੇ ਸੰਵਿਧਾਨਕ ਪ੍ਰਕਿਰਿਆਵਾਂ ਦਾ ਪਾਲਣ ਕਰਦਿਆਂ ਨਿਯੁਕਤੀ ਮਾਮਲੇ ਵਿੱਚ ਸੂਬੇ ਦੀ ਰਾਏ ਨੂੰ ਬਣਦਾ ਸਤਿਕਾਰ ਦਿੱਤਾ ਜਾਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button