SportsTop News

ਇੰਗਲੈਂਡ ਦੌਰੇ ਦੌਰਾਨ ਪੀ.ਸੀ.ਬੀ. ਨੇ ਜ਼ਬਤ ਕੀਤੇ Pakistani players ਦੇ ਮੋਬਾਈਲ ਫੋਨ

 ਇੰਗਲੈਂਡ ਵਿਰੁੱਧ ਚੱਲ ਰਹੀ ਤਿੰਨ ਟੈਸਟ ਮੈਚਾਂ ਦੀ ਲੜੀ ਦੌਰਾਨ ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਵੱਲੋਂ ਆਪਣੀ ਹੀ ਟੀਮ ਦੇ ਕੁਝ ਖਿਡਾਰੀਆਂ ਦੇ ਮੋਬਾਈਲ ਫੋਨ ਜ਼ਬਤ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਦੇ ਮੁਤਾਬਕ, ਬੋਰਡ ਵੱਲੋਂ ਇਹ ਕਾਰਵਾਈ ਕਿਸੇ ਗੰਭੀਰ ਮਾਮਲੇ ਦੀ ਜਾਂਚ ਦੇ ਸਿਲਸਿਲੇ ਵਿੱਚ ਕੀਤੀ ਗਈ ਹੈ। ਹਾਲਾਂਕਿ ਪੀ.ਸੀ.ਬੀ. ਵੱਲੋਂ ਅਜੇ ਤੱਕ ਇਹ ਸਪੱਸ਼ਟ ਨਹੀਂ ਕੀਤਾ ਗਿਆ ਕਿ ਕਿਹੜੇ ਖਿਡਾਰੀਆਂ ਦੇ ਫੋਨ ਜ਼ਬਤ ਕੀਤੇ ਗਏ ਹਨ ਅਤੇ ਇਸ ਕਾਰਵਾਈ ਦੇ ਪਿੱਛੇ ਅਸਲ ਕਾਰਨ ਕੀ ਹੈ।ਮੈਚ ਫਿਕਸਿੰਗ ਜਾਂ ਸੱਟੇਬਾਜ਼ੀ ਨਾਲ ਜੁੜੀ ਜਾਂਚ ਦਾ ਸ਼ੱਕਮੀਡੀਆ ਰਿਪੋਰਟਾਂ ਅਨੁਸਾਰ, ਪੀ.ਸੀ.ਬੀ. ਦੇ ਨਿਯਮਾਂ ਤਹਿਤ ਖਿਡਾਰੀਆਂ ਦੇ ਨਿੱਜੀ ਮੋਬਾਈਲ ਫੋਨ ਆਮ ਤੌਰ ’ਤੇ ਸਿਰਫ਼ ਬੇਹੱਦ ਗੰਭੀਰ ਮਾਮਲਿਆਂ ਦੀ ਜਾਂਚ ਦੌਰਾਨ ਹੀ ਆਪਣੇ ਕਬਜ਼ੇ ਵਿੱਚ ਲਏ ਜਾ ਸਕਦੇ ਹਨ। ਇਨ੍ਹਾਂ ਵਿੱਚ ਮੈਚ ਫਿਕਸਿੰਗ, ਸੱਟੇਬਾਜ਼ੀ ਜਾਂ ਭ੍ਰਿਸ਼ਟਾਚਾਰ ਨਾਲ ਜੁੜੇ ਦੋਸ਼ਾਂ ਦੀ ਜਾਂਚ ਸ਼ਾਮਲ ਹੋ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਜ਼ਬਤ ਕੀਤੇ ਗਏ ਮੋਬਾਈਲ ਫੋਨ ਲੰਡਨ ਵਿੱਚ ਚੱਲ ਰਹੇ ਆਖਰੀ ਟੈਸਟ ਮੈਚ ਦੇ ਖ਼ਤਮ ਹੋਣ ਤੱਕ ਪੀ.ਸੀ.ਬੀ. ਅਧਿਕਾਰੀਆਂ ਦੀ ਨਿਗਰਾਨੀ ਹੇਠ ਰਹਿਣਗੇ। ਬੋਰਡ ਵੱਲੋਂ ਮਾਮਲੇ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੇ ਨਤੀਜਿਆਂ ਦੇ ਆਧਾਰ ’ਤੇ ਹੀ ਅਗਲੀ ਕਾਰਵਾਈ ਬਾਰੇ ਫੈਸਲਾ ਲਿਆ ਜਾਵੇਗਾ। ਫਿਲਹਾਲ ਪੀ.ਸੀ.ਬੀ. ਨੇ ਇਸ ਮਾਮਲੇ ਬਾਰੇ ਖਿਡਾਰੀਆਂ ਦੇ ਨਾਂ ਜਾਂ ਜਾਂਚ ਦੀ ਵਿਸਥਾਰਪੂਰਵਕ ਜਾਣਕਾਰੀ ਜਨਤਕ ਨਹੀਂ ਕੀਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button