
ਮੋਗਾ ਜ਼ਿਲ੍ਹੇ ਵਿੱਚ ਸਵਾਈਨ ਫਲੂ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਸਵਾਈਨ ਫਲੂ ਦੇ 6 ਮਰੀਜ਼ ਪਾਜ਼ੀਟਿਵ ਪਾਏ ਜਾ ਚੁੱਕੇ ਹਨ। ਇਨ੍ਹਾਂ ਵਿੱਚੋਂ ਇੱਕ ਮਰੀਜ਼ ਦੀ ਮੌਤ ਹੋ ਗਈ ਹੈ, ਜਦਕਿ ਇਸ ਵੇਲੇ 5 ਪਾਜ਼ੀਟਿਵ ਮਰੀਜ਼ ਸਿਹਤ ਵਿਭਾਗ ਦੀ ਨਿਗਰਾਨੀ ਹੇਠ ਆਪਣੇ ਘਰਾਂ ਵਿੱਚ ਆਈਸੋਲੇਟ ਹਨ।ਸਵਾਈਨ ਫਲੂ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਸਿਹਤ ਵਿਭਾਗ ਵੱਲੋਂ ਸਰਕਾਰੀ ਹਸਪਤਾਲ ਮੋਗਾ ਵਿੱਚ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਹਸਪਤਾਲ ਵਿੱਚ 4 ਬੈੱਡਾਂ ਦਾ ਆਈਸੋਲੇਸ਼ਨ ਸੈਂਟਰ ਤਿਆਰ ਕੀਤਾ ਗਿਆ ਹੈ। ਇੱਥੇ ਗੰਭੀਰ ਸ਼੍ਰੇਣੀ ਕੈਟੇਗਰੀ-ਛ ਦੇ ਮਰੀਜ਼ਾਂ ਨੂੰ ਦਾਖਲ ਕਰਕੇ ਇਲਾਜ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹਾ ਮਹਾਮਾਰੀ ਵਿਗਿਆਨੀ ਡਾ. ਸੂਮੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੋਗਾ ਵਿੱਚ ਹੁਣ ਤੱਕ 6 ਸਵਾਈਨ ਫਲੂ ਦੇ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿੱਚ ਇੱਕ 4 ਸਾਲ ਦਾ ਬੱਚਾ ਵੀ ਸ਼ਾਮਲ ਹੈ। ਇੱਕ ਮਰੀਜ਼ ਦੀ ਮੌਤ ਹੋ ਚੁੱਕੀ ਹੈ, ਜਦਕਿ ਬਾਕੀ ਮਰੀਜ਼ਾਂ ਦੀ ਸਿਹਤ ’ਤੇ ਸਿਹਤ ਵਿਭਾਗ ਵੱਲੋਂ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।ਡਾ. ਸੂਮੀ ਨੇ ਦੱਸਿਆ ਕਿ ਕੈਟੇਗਰੀ-ਅ ਅਤੇ ਭ ਦੇ ਮਰੀਜ਼ਾਂ ਨੂੰ ਘਰ ਵਿੱਚ ਹੀ ਆਈਸੋਲੇਟ ਕਰਕੇ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਮਰੀਜ਼ਾਂ ਦੇ ਘਰ ਜਾ ਕੇ ਸਮੇਂ-ਸਮੇਂ ’ਤੇ ਉਨ੍ਹਾਂ ਦੀ ਸਿਹਤ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਲੋੜੀਂਦੀਆਂ ਦਵਾਈਆਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਵਾਈਨ ਫਲੂ ਦੇ ਲੱਛਣ ਦਿਖਾਈ ਦੇਣ ’ਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਵਰਤੀ ਜਾਵੇ ਅਤੇ ਤੁਰੰਤ ਡਾਕਟਰ ਨਾਲ ਸੰਪਰਕ ਕੀਤਾ ਜਾਵੇ। ਖਾਸ ਕਰਕੇ ਬਜ਼ੁਰਗਾਂ, ਬੱਚਿਆਂ ਅਤੇ ਪਹਿਲਾਂ ਤੋਂ ਕਿਸੇ ਬਿਮਾਰੀ ਤੋਂ ਪੀੜਤ ਲੋਕਾਂ ਨੂੰ ਵਧੇਰੇ ਸਾਵਧਾਨ ਰਹਿਣ ਦੀ ਲੋੜ ਹੈ।ਸਿਹਤ ਵਿਭਾਗ ਨੇ ਲੋਕਾਂ ਨੂੰ ਭੀੜ-ਭਾੜ ਵਾਲੀਆਂ ਥਾਵਾਂ ’ਤੇ ਜਾਣ ਤੋਂ ਬਚਣ, ਹੱਥਾਂ ਨੂੰ ਨਿਯਮਿਤ ਤੌਰ ’ਤੇ ਸੈਨੇਟਾਈਜ਼ ਕਰਨ ਅਤੇ ਸਾਫ਼-ਸਫ਼ਾਈ ਦਾ ਖਾਸ ਧਿਆਨ ਰੱਖਣ ਦੀ ਸਲਾਹ ਦਿੱਤੀ ਹੈ। ਨਾਲ ਹੀ ਹਲਕਾ ਬੁਖਾਰ, ਜ਼ੁਕਾਮ ਜਾਂ ਸਵਾਈਨ ਫਲੂ ਵਰਗੇ ਲੱਛਣ ਹੋਣ ’ਤੇ ਆਪਣੇ ਆਪ ਦਵਾਈ ਲੈਣ ਦੀ ਬਜਾਏ ਡਾਕਟਰ ਦੀ ਸਲਾਹ ਨਾਲ ਇਲਾਜ ਕਰਵਾਉਣ ਲਈ ਕਿਹਾ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




