
ਮੁਹਾਲੀ ਚ ਜ਼ਮੀਨ ਦੀ ਵਰਤੋਂ ਤਬਦੀਲ ਕਰਨ ਦੀਆਂ ਮਨਜ਼ੂਰੀਆਂ ਅਤੇ ਲੇਆਉਟ ਬਦਲਾਅ ਨਾਲ ਜੁੜੀਆਂ ਕਥਿਤ ਅਨਿਯਮਿਤਤਾਵਾਂ ਦੀ ਜਾਂਚ ਦੇ ਸਬੰਧ ਵਿੱਚ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਤੇ ਸੀਨੀਅਰ ਆਈ.ਏ.ਐੱਸ. ਅਧਿਕਾਰੀ ਅਨੁਰਾਗ ਵਰਮਾ ਬੁੱਧਵਾਰ ਸਵੇਰੇ 11:10 ਵਜੇ ਐਨਫੋਰਸਮੈਂਟ ਡਾਇਰੈਕਟੋਰੇਟ ਦੇ ਦਫ਼ਤਰ ਪਹੁੰਚ ਗਏ ਹਨ।ਜਦੋਂ ਉਹ ਦਫਤਰ ਪਹੁੰਚੇ ਤਾਂ ਉਹਨਾਂ ਦੇ ਹੱਥ ਵਿੱਚ ਕੇਸ ਨਾਲ ਸਬੰਧਤ ਮਹੱਤਵਪੂਰਨ ਦਸਤਾਵੇਜ਼ਾਂ ਦੀ ਫਾਈਲ ਫੜੀ ਹੋਈ ਸੀ। ਗੱਡੀ ਤੋਂ ਉਤਰਨ ਤੋਂ ਤੁਰੰਤ ਬਾਅਦ ਉਹ ਬਿਨਾਂ ਕਿਸੇ ਦੇਰੀ ਦੇ ਸਿੱਧੇ ਈ.ਡੀ. ਦਫ਼ਤਰ ਅੰਦਰ ਦਾਖ਼ਲ ਹੋਏ, ਜਿੱਥੇ ਕੇਂਦਰੀ ਜਾਂਚ ਏਜੰਸੀ ਦੇ ਸੀਨੀਅਰ ਅਧਿਕਾਰੀ ਉਨ੍ਹਾਂ ਤੋਂ ਪੁੱਛਗਿੱਛ ਕਰ ਰਹੇ ਹਨ।ਇਹ ਜਾਂਚ ਮੁਹਾਲੀ ਅਤੇ ਨਿਊ ਚੰਡੀਗੜ੍ਹ ਖੇਤਰ ਵਿੱਚ ਵੱਡੇ ਰੀਅਲ ਅਸਟੇਟ ਪ੍ਰੋਜੈਕਟਾਂ (ਜਿਵੇਂ ਕਿ ਸੁਨਟੈਕ ਸਿਟੀ ਅਤੇ ਅਲਟਸ ਸਪੇਸ ਬਿਲਡਰਜ਼) ਨੂੰ ਦਿੱਤੀਆਂ ਗਈਆਂ ਸੀ.ਐੱਲ.ਯੂ. ਮਨਜ਼ੂਰੀਆਂ, ਅਣਅਧਿਕਾਰਤ ਲੇਆਉਟ ਬਦਲਾਅ ਅਤੇ ਪ੍ਰਸ਼ਾਸਨਿਕ ਨਰਮੀ ਨਾਲ ਜੁੜੀ ਹੋਈ ਹੈ। ਈ.ਡੀ. ਇਸ ਗੱਲ ਦੀ ਪੜਤਾਲ ਕਰ ਰਹੀ ਹੈ ਕਿ ਕੀ ਨਿੱਜੀ ਬਿਲਡਰਾਂ ਨੂੰ ਨਜਾਇਜ਼ ਫਾਇਦਾ ਪਹੁੰਚਾਉਣ ਲਈ ਨਿਯਮਾਂ ਦੀ ਅਣਦੇਖੀ ਕੀਤੀ ਗਈ ਸੀ। ਜਿਸ ਸਮੇਂ ਇਹ ਫੈਸਲੇ ਲਏ ਗਏ ਸਨ, ਉਸ ਵੇਲੇ ਅਨੁਰਾਗ ਵਰਮਾ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਮੁਖੀ ਵਜੋਂ ਤਾਇਨਾਤ ਸਨ
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




