PunjabTop News

SGPC ਦੀਆਂ ਸਰਾਵਾਂ ਦੇ ਨਾਂ ’ਤੇ ਆਨਲਾਈਨ ਠੱਗੀ

ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀਆਂ ਸਰਾਵਾਂ ਦੇ ਨਾਂ ’ਤੇ ਹੋ ਰਹੀ ਆਨਲਾਈਨ ਠੱਗੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੇ ਪ੍ਰਬੰਧਕਾਂ ਲਈ ਵੱਡੀ ਚਿੰਤਾ ਬਣੀ ਹੋਈ ਹੈ। ਦੋਸ਼ ਹੈ ਕਿ ਪੁਲਿਸ ਅਤੇ ਸਰਕਾਰ ਵੱਲੋਂ ਲੋੜੀਂਦਾ ਸਹਿਯੋਗ ਨਾ ਮਿਲਣ ਕਾਰਨ ਸਾਈਬਰ ਠੱਗੀ ਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ। ਇਸ ਕਾਰਨ ਗੁਰੂ ਘਰ ਵਿਖੇ ਨਤਮਸਤਕ ਹੋਣ ਆਉਣ ਵਾਲੇ ਸ਼ਰਧਾਲੂ ਆਰਥਿਕ ਠੱਗੀ ਦਾ ਸ਼ਿਕਾਰ ਹੋ ਰਹੇ ਹਨ ਅਤੇ ਸਿੱਖ ਸੰਸਥਾ ਦੀ ਸਾਖ ’ਤੇ ਵੀ ਅਸਰ ਪੈ ਰਿਹਾ ਹੈ। ਦੇਸ਼-ਵਿਦੇਸ਼ ਤੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਐਸ.ਜੀ.ਪੀ.ਸੀ. ਵੱਲੋਂ ਕੁਝ ਸਰਾਵਾਂ ਵਿੱਚ ਕਮਰੇ ਆਨਲਾਈਨ ਬੁੱਕ ਕਰਨ ਦੀ ਸਹੂਲਤ ਦਿੱਤੀ ਗਈ ਹੈ। ਸਾਈਬਰ ਠੱਗ ਇਸ ਸਹੂਲਤ ਦਾ ਕਥਿਤ ਤੌਰ ’ਤੇ ਗਲਤ ਫਾਇਦਾ ਚੁੱਕ ਰਹੇ ਹਨ। ਠੱਗਾਂ ਵੱਲੋਂ ਜਾਅਲੀ ਵੈੱਬਸਾਈਟਾਂ, ਕਿਊ.ਆਰ. ਕੋਡ, ਫ਼ਰਜ਼ੀ ਰਸੀਦਾਂ ਅਤੇ ਐਸ.ਜੀ.ਪੀ.ਸੀ. ਦੇ ਲੋਗੋ ਦੀ ਦੁਰਵਰਤੋਂ ਕਰਕੇ ਸ਼ਰਧਾਲੂਆਂ ਤੋਂ ਪੈਸੇ ਵਸੂਲਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ।ਐਸ.ਜੀ.ਪੀ.ਸੀ. ਵੱਲੋਂ ਅਜਿਹੀ ਠੱਗੀ ਨੂੰ ਰੋਕਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਪਰ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਸਾਈਬਰ ਠੱਗ ਹਰ ਵਾਰ ਨਵੀਆਂ ਵੈੱਬਸਾਈਟਾਂ ਬਣਾ ਕੇ ਸਾਹਮਣੇ ਆ ਜਾਂਦੇ ਹਨ। ਇਸ ਕਾਰਨ ਮਾਮਲੇ ਨੂੰ ਰੋਕਣ ਲਈ ਪੁਲਿਸ ਅਤੇ ਪ੍ਰਸ਼ਾਸਨ ਦੇ ਪ੍ਰਭਾਵਸ਼ਾਲੀ ਸਹਿਯੋਗ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਹੈ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button