SportsTop News

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ। ਦਿੱਲੀ ਹਾਈਕੋਰਟ ਨੇ 2026 ਸੀਨੀਅਰ ਵਰਲਡ ਚੈਂਪੀਅਨਸ਼ਿਪ ਦੇ ਸਿਲੈਕਸ਼ਨ ਟ੍ਰਾਇਲ ਵਿਚ ਉਤਰਨ ਲਈ ਉਨ੍ਹਾਂ ਨੂੰ ਅੰਤਰਿਮ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਵਿਨੇਸ਼ ਦੇ 14 ਸਤੰਬਰ ਨੂੰ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਸਟੇਡੀਅਮ ਵਿਚ ਹੋਣ ਵਾਲੇ ਟ੍ਰਾਇਲ ਵਿਚ ਹਿੱਸਾ ਲੈਣ ਦਾ ਰਸਤਾ ਬੰਦ ਹੋ ਗਿਆ ਹੈ।
ਜਸਟਿਸ ਸਵਰਣ ਕਾਂਤਾ ਸ਼ਰਮਾ ਨੇ ਵੀਰਵਾਰ ਦੇਰ ਰਾਤ ਵਿਨੇਸ਼ ਫੋਗਾਟ ਦੀ ਅੰਤਰਿਮ ਰਾਹਤ ਦੀ ਮਗ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ। ਕੋਰਟ ਨੇ ਕਿਹਾ ਕਿ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਵੱਲੋਂ ਤੈਅ ਸ਼ਰਤਾਂ ਵਿਚ ਕਿਸੇ ਇਕ ਖਿਡਾਰੀ ਨੂੰ ਛੋਟ ਨਹੀਂ ਦਿੱਤੀ ਜਾ ਸਕਦੀ।
ਕੋਰਟ ਨੇ ਆਪਣੇ ਹੁਕਮ ਵਿਚ ਸਾਫ ਕਿਹਾ ਕਿ 7 ਸਤੰਬਰ 2026 ਦੇ ਸਰਕੂਲਰ ਵਿਚ ਤੈਅ ਕੀਤੇ ਗਏ ਮਾਪਦੰਡ ਸਾਰੇ ਖਿਡਾਰੀਆਂ ‘ਤੇ ਬਰਾਬਰ ਲਾਗੂ ਹੁੰਦੇ ਹਨ। ਜੇਕਰ ਕਿਸੇ ਪਹਿਲਵਾਨ ਨੇ ਤੈਅ ਈਵੈਂਟ ਵਿਚ ਹਿੱਸਾ ਨਹੀਂ ਲਿਆ ਹੈ ਤਾਂ ਉਹ WFI ਦੀ ਨਿਰਧਾਰਤ ਸ਼੍ਰੇਣੀਆਂ ਵਿਚ ਨਹੀਂ ਆਉਂਦਾ। ਵਿਨੇਸ਼ ਫੋਗਾਟ ਨੇ WFI ਦੇ ਨਵੇਂ ਸਿਲੈਕਸ਼ਨ ਨਿਯਮਾਂ ਨੂੰ ਚੁਣੌਤੀ ਦਿੱਤੀ ਸੀ। ਦਰਅਸਲ 7 ਸਤੰਬਰ ਨੂੰ ਜਾਰੀ ਸਰਕੂਲਰ ਵਿਚ 2026 ਸੀਨੀਅਰ ਵਰਲਡ ਚੈਂਪੀਅਨਸ਼ਿਪ ਦੇ ਟ੍ਰਾਇਲ ਲਈ 6 ਓਲੰਪਿਕ ਭਾਰ ਵਰਗਾਂ ਵਿਚ ਸ਼ਰਤਾਂ ਤੈਅ ਕੀਤੀਆਂ ਗਈਆਂ ਹਨ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button