ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ

ਗਾਇਕ ਗੁਲਾਬ ਸਿੱਧੂ ਦੇ ਘਰ ਪਿੰਡ ਫਰਵਾਹੀ ਵਿਖੇ ਬੀਤੀ ਰਾਤ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਦੇ ਸਰਪੰਚ ਜਗਸੀਰ ਸਿੰਘ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਰਾਤ 12 ਵਜੇ ਦੇ ਕਰੀਬ ਮੋਟਰਸਾਈਕਲ ‘ਤੇ ਸਵਾਰ ਵਿਅਕਤੀ ਜਿਨ੍ਹਾਂ ਨੇ ਮੂੰਹ ਬੰਨੇ ਹੋਏ ਸਨ ਵਲੋਂ ਗਾਇਕ ਗੁਲਾਬ ਸਿੱਧੂ ਦੇ ਘਰ ਉੱਪਰ 10 ਤੋਂ 12 ਰਾਊਂਡ ਫਾਇਰਿੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਗੁਲਾਬ ਸਿੱਧੂ ਆਪ ਤਾਂ ਘਰ ਵਿਚ ਮੌਜੂਦ ਨਹੀਂ ਸਨ ਕਿਉਂਕਿ ਉਹ ਟੂਰ ਪ੍ਰੋਗਰਾਮਾਂ ਉੱਪਰ ਹਨ, ਲੇਕਿਨ ਉਨ੍ਹਾਂ ਦਾ ਸਾਰਾ ਪਰਿਵਾਰ ਘਰ ਵਿਚ ਹੀ ਸੀ। ਉਨ੍ਹਾਂ ਕਿਹਾ ਕਿ ਅਜਿਹੀ ਘਟਨਾ ਨਾਲ ਪਿੰਡ ਵਿਚ ਸਹਿਮ ਦਾ ਮਾਹੌਲ ਹੈ। ਪੁਲਿਸ ਪ੍ਰਸ਼ਾਸਨ ਨੂੰ ਤੁਰੰਤ ਅਜਿਹੇ ਅਨਸਰਾਂ ਉੱਪਰ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਗੁਲਾਬ ਸਿੱਧੂ ਦੇ ਘਰ ਉੱਪਰ ਫਾਇਰਿੰਗ ਕੀਤੇ ਜਾਣ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆ ਰਹੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




