PunjabTop News

ਕਾਨੂੰਨ ਵਿਵਸਥਾ ਦੇ ਮੁੱਦੇ ’ਤੇ CM ਮਾਨ ਤੇ DGP ਕਰ ਰਹੇ ਪ੍ਰੈਸ ਕਾਨਫ਼ਰੰਸ

ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਤੇ ਡੀ.ਜੀ.ਪੀ ਗੌਰਵ ਯਾਦਵ ਦੀ ਪ੍ਰੈਸ ਕਾਨਫ਼ਰੰਸ ਕਰ ਰਹੇ ਹਨ। ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਪੁਲਿਸ ਵਿਭਾਗ ਦੀਆਂ ਪ੍ਰਾਪਤੀਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਵੱਲੋਂ ਚੰਡੀਗੜ੍ਹ ਵਿਖੇ ਇਹ ਅਹਿਮ ਸਾਂਝੀ ਪ੍ਰੈਸ ਕਾਨਫ਼ਰੰਸ ਕੀਤੀ ਜਾ ਰਹੀ ਹੈ। ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਰੱਖਣ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਸ ਪ੍ਰੈਸ ਕਾਨਫ਼ਰੰਸ ਦੌਰਾਨ ਕਈ ਮੁੱਖ ਨੁਕਤਿਆਂ ‘ਤੇ ਚਰਚਾ ਕੀਤੀ ਗਈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀਆਂ ਨੂੰ ਗਿਰਝਾਂ ਵਾਲੀ ਰਾਜਨੀਤੀ ਕਰਨ ਤੋਂ ਗੁਰੇਜ਼ ਕਰਨ ਲਈ ਕਿਹਾ। ਅੱਗੇ ਉਨ੍ਹਾਂ ਕਿਹਾ ਕਿ ਗੁਜਰਾਤ ਵਿਚ 3-3 ਹਜ਼ਾਰ ਕਿਲੋ ਹੈਰੋਇਨ ਮਿਲ ਰਹੀ ਹੈ ਪਰ ਪੰਜਾਬ ਵਿਚ ਅਜਿਹਾ ਕੁਝ ਨਹੀਂ।

ਇਸ ਦੌਰਾਨ ਡੀ.ਜੀ.ਪੀ. ਗੌਰਵ ਯਾਦਵ  ਨੇ ਸਪੱਸ਼ਟ ਕੀਤਾ ਹੈ ਕਿ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਹਾਲ ਵਿਚ ਬਰਕਰਾਰ ਰੱਖਿਆ ਜਾਵੇਗਾ। ਗੈਂਗਸਟਰਾਂ ਦੇ ਨੈੱਟਵਰਕ, ਫੰਡਿੰਗ, ਹਥਿਆਰਾਂ ਦੀ ਸਪਲਾਈ ਚੇਨ ਅਤੇ ਨਸ਼ਾ ਤਸਕਰਾਂ ਵਿਰੁੱਧ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਇਸ ਪ੍ਰੈਸ ਕਾਨਫ਼ਰੰਸ ਦੌਰਾਨ ਸੂਬੇ ਦੀ ਸੁਰੱਖਿਆ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਵਿਰੁੱਧ ਚੱਲ ਰਹੀ ਸਖ਼ਤ ਮੁਹਿੰਮ ਨੂੰ ਲੈ ਕੇ ਕਈ ਅਹਿਮ ਐਲਾਨ ਅਤੇ ਅਪਡੇਟ ਸਾਂਝੇ ਕੀਤੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਪੁਲਿਸ ਵਿਦੇਸ਼ਾਂ ਤੋਂ ਚੱਲ ਰਹੇ ਅਪਰਾਧਿਕ ਨੈੱਟਵਰਕਾਂ ਨੂੰ ਖ਼ਤਮ ਕਰਨ ਲਈ ਵਚਨਬੱਧ ਹੈ। ਇਸੇ ਤਹਿਤ ਸੂਬਾ ਸਰਕਾਰ ਦੀ ‘ਓਵਰਸੀਜ਼ ਫਿਊਜੀਟਿਵ ਟ੍ਰੈਕਿੰਗ ਐਂਡ ਐਕਸਟਰਾਡੀਸ਼ਨ ਸੈੱਲ’  ਰਾਹੀਂ ਕਈ ਲੋੜੀਂਦੇ ਅਪਰਾਧੀਆਂ ਨੂੰ ਵਿਦੇਸ਼ਾਂ ਤੋਂ ਡਿਪੋਰਟ ਜਾਂ ਪ੍ਰਤਿਅਰਪਣ  ਕਰਵਾ ਕੇ ਪੰਜਾਬ ਲਿਆਂਦਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button