IndiaTop News

₹2,000 ਤੱਕ ਦੇ UPI ਲੈਣ-ਦੇਣ ‘ਤੇ ਕੋਈ ਚਾਰਜ ਨਹੀਂ ਲੱਗੇਗਾ, ਕੇਂਦਰ ਸਰਕਾਰ ਨੇ ਕੀਤਾ ਸਪੱਸ਼ਟ

ਕੇਂਦਰ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਬੈਂਕ 2,000 ਰੁਪਏ ਤੱਕ ਦੇ ਯੂਨੀਫਾਈਡ ਪੇਮੈਂਟਸ ਇੰਟਰਫੇਸ ਲੈਣ-ਦੇਣ ‘ਤੇ ਕੋਈ ਚਾਰਜ ਨਹੀਂ ਲਗਾ ਸਕਦੇ। ਇਸੇ ਤਰ੍ਹਾਂ, RuPay ਡੈਬਿਟ ਕਾਰਡਾਂ ਰਾਹੀਂ ਕੀਤੇ ਗਏ 2,000 ਰੁਪਏ ਤੱਕ ਦੇ ਭੁਗਤਾਨਾਂ ‘ਤੇ ਵੀ ਕੋਈ ਚਾਰਜ ਨਹੀਂ ਲਗਾਇਆ ਜਾਵੇਗਾ। ਵਿੱਤ ਮੰਤਰਾਲੇ ਵੱਲੋਂ ਜਾਰੀ ਗਜ਼ਟ ਨੋਟੀਫਿਕੇਸ਼ਨ ਅਨੁਸਾਰ, RuPay ਡੈਬਿਟ ਕਾਰਡਾਂ ਅਤੇ 2,000 ਰੁਪਏ ਤੱਕ ਦੇ UPI ਲੈਣ-ਦੇਣ ਨੂੰ ਅਧਿਕਾਰਤ ਤੌਰ ‘ਤੇ ‘ਭੁਗਤਾਨ ਦੇ ਇਲੈਕਟ੍ਰਾਨਿਕ ਸਾਧਨਾਂ’ ਵਜੋਂ ਨੋਟੀਫਾਈ ਕੀਤਾ ਗਿਆ ਹੈ।ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਕੋਈ ਵੀ ਬੈਂਕ ਜਾਂ ਭੁਗਤਾਨ ਪ੍ਰਣਾਲੀ ਸੰਚਾਲਕ  ਇਨ੍ਹਾਂ ਸਾਧਨਾਂ ਰਾਹੀਂ ਭੁਗਤਾਨ ਕਰਨ ਵਾਲੇ ਜਾਂ ਪ੍ਰਾਪਤ ਕਰਨ ਵਾਲੇ ਵਿਅਕਤੀ ‘ਤੇ ਸਿੱਧੇ ਜਾਂ ਅਸਿੱਧੇ ਤੌਰ ‘ਤੇ ਕੋਈ ਚਾਰਜ ਨਹੀਂ ਲਗਾ ਸਕਦਾ। ਸਰਕਾਰ ਨੇ ਇਹ ਫੈਸਲਾ ‘ਪੇਮੈਂਟ ਐਂਡ ਸੈਟਲਮੈਂਟ ਸਿਸਟਮਜ਼ ਐਕਟ, 2007’ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਲਿਆ ਹੈ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button