SGPC ਅਮਰਜੀਤ ਸਿੰਘ ਚਾਵਲਾ ਵੱਲੋਂ ਅਸਤੀਫ਼ੇ ਦਾ ਐਲਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਅਮਰਜੀਤ ਸਿੰਘ ਚਾਵਲਾ ਨੇ ਆਪਣੇ ਖ਼ਿਲਾਫ਼ ਦਰਜ ਕੀਤੀ ਗਈ ਐੱਫਆਈਆਰ ਨੂੰ ਝੂਠਾ ਕਰਾਰ ਦਿੰਦਿਆਂ ਸ਼੍ਰੋਮਣੀ ਕਮੇਟੀ ਦੀ ਮੈਂਬਰਸ਼ਿਪ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। ਭਾਈ ਚਾਵਲਾ ਨੇ ਆਪਣਾ ਅਸਤੀਫ਼ਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਭੇਜ ਦਿੱਤਾ ਹੈ। ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਉਨ੍ਹਾਂ ਖ਼ਿਲਾਫ਼ ਇਕ ਵੱਡੀ ਸਾਜ਼ਿਸ਼ ਤਹਿਤ ਕਥਿਤ ਤੌਰ ’ਤੇ ਮਾੜੀ ਕਾਰਵਾਈ ਕਰ ਕੇ ਕਿਰਦਾਰਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਤੇ ਉਨ੍ਹਾਂ ਖ਼ਿਲਾਫ਼ ਝੂਠੀ ਐੱਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਉੱਪਰ ਲਗਾਏ ਗਏ ਦੋਸ਼ਾਂ ਨੂੰ ਪੂਰੀ ਤਰ੍ਹਾਂ ਰੱਦ ਕਰਦੇ ਹਨ। ਉਨ੍ਹਾਂ ਕਿਹਾ ਕਿ ਉਹ ਨੈਤਿਕ ਤੌਰ ’ਤੇ ਸ਼੍ਰੋਮਣੀ ਕਮੇਟੀ ਦੀ ਮੈਂਬਰਸ਼ਿਪ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਰਹੇ ਹਨ ਤੇ ਜਦੋਂ ਤੱਕ ਉਹ ਇਨ੍ਹਾਂ ਦੋਸ਼ਾਂ ਤੋਂ ਮੁਕਤ ਨਹੀਂ ਹੋ ਜਾਂਦੇ, ਉਦੋਂ ਤੱਕ ਕਿਸੇ ਅਹੁਦੇ ’ਤੇ ਸੇਵਾ ਨਹੀਂ ਕਰਨਗੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




