ਪਠਾਨਕੋਟ ਜ਼ਿਲ੍ਹੇ ਦੇ ਸੁਜਾਨਪੁਰ ਵਾਸੀ ਟਰੱਕ ਡਰਾਈਵਰ ਬਲਜਿੰਦਰ ਸਿੰਘ ਨੂੰ ਸਾਊਦੀ ਅਰਬ ਦੀ ਇਕ ਅਦਾਲਤ ਵੱਲੋਂ ਮੌਤ ਦੀ ਸਜ਼ਾ ਸੁਣਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਦਾ ਦਾਅਵਾ ਹੈ ਕਿ ਬਲਜਿੰਦਰ ਨੂੰ ਦੁਬਈ-ਸਾਊਦੀ ਅਰਬ ਸਰਹੱਦ ਪਾਰ ਕਰਦੇ ਸਮੇਂ ਉਸ ਦੇ ਟਰੱਕ ਵਿੱਚੋਂ ਮਿਲੇ ਇਕ ਪੈਕੇਜ ’ਚ ਲੁਕਾਏ ਨਸ਼ੀਲੇ ਪਦਾਰਥਾਂ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਪਰਿਵਾਰ ਦਾ ਕਹਿਣਾ ਹੈ ਕਿ ਬਲਜਿੰਦਰ ਨੂੰ ਪੈਕੇਜ ਦੇ ਅੰਦਰ ਨਸ਼ੀਲੇ ਪਦਾਰਥ ਹੋਣ ਦੀ ਕੋਈ ਜਾਣਕਾਰੀ ਨਹੀਂ ਸੀ। ਪਰਿਵਾਰ ਮੁਤਾਬਕ, ਬਲਜਿੰਦਰ ਸਿੰਘ ਨੂੰ ਕਰੀਬ ਤਿੰਨ ਸਾਲ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਉਦੋਂ ਤੋਂ ਉਹ ਸਾਊਦੀ ਅਰਬ ’ਚ ਹਿਰਾਸਤ ਵਿਚ ਹੈ। ਬਲਜਿੰਦਰ ਦੇ ਪਿਤਾ ਜਸਵਿੰਦਰ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪੁੱਤਰ ਨੇ ਪੈਕੇਜ ਲਿਜਾਣ ਤੋਂ 2 ਵਾਰ ਇਨਕਾਰ ਕੀਤਾ ਸੀ, ਕਿਉਂਕਿ ਉਸ ਨੂੰ ਇਸ ਦੇ ਅੰਦਰ ਮੌਜੂਦ ਸਮਾਨ ਬਾਰੇ ਪੂਰੀ ਜਾਣਕਾਰੀ ਨਹੀਂ ਸੀ।
ਬਾਅਦ ’ਚ ਉਸ ਨੂੰ ਦੱਸਿਆ ਗਿਆ ਕਿ ਪੈਕੇਜ ’ਚ ਇਕ ਬਿਮਾਰ ਬਜ਼ੁਰਗ ਵਿਅਕਤੀ ਲਈ ਦਵਾਈਆਂ ਹਨ, ਜਿਸ ਤੋਂ ਬਾਅਦ ਉਸ ਨੇ ਇਸ ਨੂੰ ਲਿਜਾਣ ਲਈ ਸਹਿਮਤੀ ਦਿੱਤੀ। ਪਰਿਵਾਰ ਅਨੁਸਾਰ, ਬਲਜਿੰਦਰ ਪਿਛਲੇ ਕਰੀਬ 10 ਸਾਲਾਂ ਤੋਂ ਦੁਬਈ ’ਚ ਟਰੱਕ ਡਰਾਈਵਰ ਵਜੋਂ ਕੰਮ ਕਰ ਰਿਹਾ ਸੀ ਅਤੇ ਨਿਯਮਿਤ ਤੌਰ ’ਤੇ ਦੁਬਈ ਤੋਂ ਸਾਊਦੀ ਅਰਬ ਦਰਮਿਆਨ ਸਾਮਾਨ ਦੀ ਢੋਆ-ਢੁਆਈ ਕਰਦਾ ਸੀ। ਇਸੇ ਦੌਰਾਨ ਸਰਹੱਦ ’ਤੇ ਉਸ ਦੇ ਟਰੱਕ ਦੀ ਤਲਾਸ਼ੀ ਲਈ ਗਈ। ਪਰਿਵਾਰ ਦਾ ਦਾਅਵਾ ਹੈ ਕਿ ਸਕੈਨਿੰਗ ਦੌਰਾਨ ਅਧਿਕਾਰੀਆਂ ਨੂੰ ਇਕ ਪੈਕੇਜ ਮਿਲਿਆ, ਜਿਸ ’ਚ ਦਵਾਈਆਂ ਦੀ ਪੈਕਿੰਗ ਦੇ ਅੰਦਰ ਨਸ਼ੀਲੇ ਪਦਾਰਥ ਲੁਕਾਏ ਗਏ ਸਨ। ਇਸ ਤੋਂ ਬਾਅਦ ਬਲਜਿੰਦਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਹੁਣ ਪਰਿਵਾਰ ਨੂੰ ਸਾਊਦੀ ਅਦਾਲਤ ਵੱਲੋਂ ਮੌਤ ਦੀ ਸਜ਼ਾ ਸੁਣਾਏ ਜਾਣ ਦੀ ਜਾਣਕਾਰੀ ਮਿਲਣ ਤੋਂ ਬਾਅਦ ਉਨ੍ਹਾਂ ਦੀ ਚਿੰਤਾ ਹੋਰ ਵਧ ਗਈ ਹੈ। ਪਰਿਵਾਰ ਨੇ ਭਾਰਤ ਸਰਕਾਰ, ਖ਼ਾਸ ਤੌਰ ’ਤੇ ਵਿਦੇਸ਼ ਮੰਤਰਾਲੇ, ਤੋਂ ਤੁਰੰਤ ਦਖ਼ਲ ਦੀ ਅਪੀਲ ਕੀਤੀ ਹੈ। ਬਲਜਿੰਦਰ ਦੇ ਪਿਤਾ ਜਸਵਿੰਦਰ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਪੁੱਤਰ ਅੰਮ੍ਰਿਤਧਾਰੀ ਸਿੱਖ ਹੈ ਤੇ ਉਸ ਦਾ ਨਸ਼ਿਆਂ ਜਾਂ ਕਿਸੇ ਵੀ ਤਰ੍ਹਾਂ ਦੀ ਅਪਰਾਧਿਕ ਗਤੀਵਿਧੀ ਨਾਲ ਕੋਈ ਸਬੰਧ ਨਹੀਂ। ਉਨ੍ਹਾਂ ਨੇ ਸਰਕਾਰ ਤੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਵਾਉਣ, ਬਲਜਿੰਦਰ ਨੂੰ ਲੋੜੀਂਦੀ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਉਣ ਤੇ ਸਾਊਦੀ ਅਧਿਕਾਰੀਆਂ ਕੋਲ ਮਾਮਲਾ ਉਠਾਉਣ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਬਲਜਿੰਦਰ ਵਿਆਹਿਆ ਹੋਇਆ ਹੈ ਤੇ ਉਸ ਦੇ ਦੋ ਬੱਚੇ ਹਨ। ਪਰਿਵਾਰ ਨੇ ਪੰਜਾਬ ਸਰਕਾਰ ਨਾਲ ਵੀ ਸੰਪਰਕ ਕੀਤਾ ਹੈ।

Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.