ਅਯੁੱਧਿਆ ’ਚ ਰਾਮ ਮੰਦਰ ਦੇ ਚੜ੍ਹਾਵੇ ਦੀ ਚੋਰੀ ਦੇ ਮਾਮਲੇ ’ਚ ਹੁਣ ਚਾਰਜਸ਼ੀਟ ਦਾਖ਼ਲ ਕਰਨ ਦੀ ਸਮਾਂ ਸੀਮਾ ਨੇੜੇ ਆ ਰਹੀ ਹੈ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ’ਚ ਯੂਪੀ ਸਰਕਾਰ ਨੇ ਕਿਹਾ ਕਿ ਐੱਸਆਈਟੀ ਦੀ ਜਾਂਚ ਲਗਭਗ ਪੂਰੀ ਹੋ ਚੁੱਕੀ ਹੈ ਤੇ ਜਲਦ ਹੀ ਚਾਰਜਸ਼ੀਟ ਦਾਖ਼ਲ ਕੀਤੀ ਜਾਵੇਗੀ। ਯੂਪੀ ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਅਯੁੱਧਿਆ ਰਾਮ ਮੰਦਰ ਚੰਦਾ ਚੋਰੀ ਮਾਮਲੇ ’ਚ ਦੋ ਦਿਨਾਂ ਦੇ ਅੰਦਰ ਦੋਸ਼ ਪੱਤਰ ਦਾਖ਼ਲ ਕਰ ਦਿੱਤਾ ਜਾਵੇਗਾ। ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਇਹ ਬਿਆਨ ਭਾਰਤ ਦੇ ਮੁੱਖ ਨਿਆਂਧੀਸ਼ ਸੂਰਿਆਕਾਂਤ, ਜਸਟਿਸ ਜੌਯਮਾਲਿਆ ਬਾਗਚੀ ਤੇ ਜਸਟਿਸ ਵੀ. ਮੋਹਨਾ ਦੀ ਬੈਂਚ ਦੇ ਸਾਹਮਣੇ ਦਿੱਤਾ।ਮਹਿਤਾ ਨੇ ਕਿਹਾ ਕਿ ਪਹਿਲੀ ਗ੍ਰਿਫ਼ਤਾਰੀ ਦੀ ਤਾਰੀਖ ਤੋਂ 90 ਦਿਨਾਂ ਦੀ ਮਿਆਦ 25 ਸਤੰਬਰ ਨੂੰ ਖ਼ਤਮ ਹੋ ਜਾਵੇਗੀ। ਜੇਕਰ ਇਸ ਤੋਂ ਪਹਿਲਾਂ ਚਾਰਜਸ਼ੀਟ ਦਾਖ਼ਲ ਨਹੀਂ ਕੀਤੀ ਜਾਂਦੀ ਤਾਂ ਮੁਲਜ਼ਮ ਨੂੰ ਜ਼ਮਾਨਤ ਮਿਲ ਸਕਦੀ ਹੈ। ਉਨ੍ਹਾਂ ਕਿਹਾ, “ਅਸੀਂ ਦੋ ਦਿਨਾਂ ਦੇ ਅੰਦਰ ਪਟੀਸ਼ਨ ਦਾਖ਼ਲ ਕਰ ਦੇਵਾਂਗੇ।” ਸਾਲਿਸਟਰ ਜਨਰਲ ਨੇ ਬੈਂਚ ਨੂੰ ਇਹ ਵੀ ਦੱਸਿਆ ਕਿ ਵਿਸ਼ੇਸ਼ ਜਾਂਚ ਟੀਮ (SIT) ਨੇ ਜਾਂਚ ਸਬੰਧੀ ਜੱਜਾਂ ਨੂੰ ਇੱਕ ਸਟੇਟਸ ਰਿਪੋਰਟ ਸੌਂਪੀ ਹੈ। ਬੈਂਚ ਨੇ ਐੱਸਆਈਟੀ ਦੀ ਸਟੇਟਸ ਰਿਪੋਰਟ ਦਾ ਵੀ ਅਧਿਐਨ ਕੀਤਾ। ਮੁੱਖ ਜੱਜ ਨੇ ਕਿਹਾ, “ਜੇਕਰ ਐੱਸਆਈਟੀ ਹੁਣ ਚਾਰਜਸ਼ੀਟ ਦਾਖ਼ਲ ਕਰਨਾ ਚਾਹੁੰਦੀ ਹੈ ਤਾਂ ਕਰ ਸਕਦੀ ਹੈ। ਇਸ ਮਾਮਲੇ ’ਚ ਮੈਜਿਸਟ੍ਰੇਟ ਕਾਨੂੰਨ ਮੁਤਾਬਕ ਅਗਲੀ ਕਾਰਵਾਈ ਕਰਨ।” ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਲਾਗੂ ਧਾਰਾਵਾਂ ਨੂੰ ਦੇਖਦੇ ਹੋਏ ਇਸ ਮਾਮਲੇ ਦੀ ਸੁਣਵਾਈ ਐਡੀਸ਼ਨਲ ਸੈਸ਼ਨਜ਼ ਜੱਜ ਕਰਨਗੇ, ਨਾ ਕਿ ਮੈਜਿਸਟ੍ਰੇਟ।
ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ ’ਚ ਅੱਜ ਐੱਸਆਈਟੀ ਦੀ ਜਾਂਚ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ’ਚ ਦੱਸਿਆ ਗਿਆ ਕਿ ਸੀਸੀਟੀਵੀ ਫੁਟੇਜ ’ਚ 105 ਵਾਰ ਚੜ੍ਹਾਵਾ ਚੋਰੀ ਹੋਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਸੁਪਰੀਮ ਕੋਰਟ ਨੇ ਐੱਸਆਈਟੀ ਦੀ ਸਟੇਟਸ ਰਿਪੋਰਟ ਦਾ ਅਧਿਐਨ ਕੀਤਾ। ਇਸ ਦੌਰਾਨ ਸੁਪਰੀਮ ਕੋਰਟ ਨੂੰ ਇਹ ਵੀ ਦੱਸਿਆ ਗਿਆ ਕਿ ਹੁਣ ਤੱਕ ਕਿੰਨੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਚੜ੍ਹਾਵੇ ਦੀ ਚੋਰੀ ਦੇ ਕੀ ਸਬੂਤ ਮਿਲੇ ਹਨ। ਅਦਾਲਤ ਨੂੰ ਸੀਸੀਟੀਵੀ ਫੁਟੇਜ, ਗਵਾਹਾਂ ਦੇ ਬਿਆਨਾਂ ਤੇ ਹੋਰ ਸਬੂਤਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਸਟੇਟਸ ਰਿਪੋਰਟ ’ਚ ਦੱਸਿਆ ਗਿਆ ਕਿ ਮੁਲਜ਼ਮਾਂ ਦੀ ਪਛਾਣ ਕਰਨ ਲਈ ਸੀਸੀਟੀਵੀ ਫੁਟੇਜ ਤੇ ਹੋਰ ਸਮੱਗਰੀ ਦਾ ਵਿਸ਼ਲੇਸ਼ਣ ਕਿਵੇਂ ਕੀਤਾ ਗਿਆ। ਅਦਾਲਤ ਨੇ ਸਾਰੀ ਜਾਣਕਾਰੀ ਆਪਣੇ ਰਿਕਾਰਡ ’ਚ ਦਰਜ ਕਰ ਲਈ ਹੈ।

Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.