IndiaTop News

ਪੇਪਰ ਲੀਕ : ਦੋਸ਼ੀਆਂ ਦੀ ਜਾਇਦਾਦ ਜ਼ਬਤ ਕਰਨ ਦੀ ਪਟੀਸ਼ਨ ’ਤੇ  6 ਹਫਤਿਆਂ ਬਾਅਦ ਹੋਵੇਗੀ ਸੁਣਵਾਈ

ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪੇਪਰ ਲੀਕ ਮਾਮਲਿਆਂ ਵਿਚ ਸ਼ਾਮਲ ਦੋਸ਼ੀਆਂ ਤੇ ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਦੀ ਚੱਲ-ਅਚੱਲ ਜਾਇਦਾਦ ਜ਼ਬਤ ਕਰਨ ਦੇ ਨਿਰਦੇਸ਼ ਦੇਣ ਦੀ ਮੰਗ ਵਾਲੀ ਪਟੀਸ਼ਨ ’ਤੇ ਛੇ ਹਫਤਿਆਂ ਬਾਅਦ ਸੁਣਵਾਈ ਕੀਤੀ ਜਾਵੇਗੀ। ਜਸਟਿਸ ਪੀਐੱਸ ਨਰਸਿਮ੍ਹਾ ਤੇ ਜਸਟਿਸ ਆਲੋਕ ਅਰਾਧੇ ਦੇ ਬੈਂਚ ਨੇ ਇਸ ਮਾਮਲੇ ਦੀ ਸੁਣਵਾਈ ਕੀਤੀ। 18 ਅਗਸਤ ਨੂੰ ਸੁਪਰੀਮ ਕੋਰਟ ਨੇ ਪਟੀਸ਼ਨ ’ਤੇ ਕੇਂਦਰ ਅਤੇ ਸਾਰੀਆਂ ਸੂਬਾ ਸਰਕਾਰਾਂ ਤੋਂ ਜਵਾਬ ਮੰਗਿਆ ਸੀ। ਵਕੀਲ ਅਸ਼ਵਨੀ ਕੁਮਾਰ ਉਪਾਧਿਆਏ ਵੱਲੋਂ ਇਹ ਪਟੀਸ਼ਨ ਦਾਇਰ ਕੀਤੀ ਗਈ ਹੈ।ਕੇਂਦਰ ਵੱਲੋਂ ਪੇਸ਼ ਅਡੀਸ਼ਨਲ ਸਾਲਿਸਟਰ ਜਨਰਲ ਐਸ਼ਵਰਿਆ ਭਾਟੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸਾਰੀਆਂ ਧਿਰਾਂ ਨੂੰ ਆਪਣੀਆਂ ਦਲੀਲਾਂ ਤੇ ਜਵਾਬ ਦਾਖ਼ਲ ਕਰਨੇ ਪੈਣਗੇ। ਇਸ ਤੋਂ ਬਾਅਦ ਬੈਂਚ ਨੇ ਬਚਾਅ ਧਿਰਾਂ ਨੂੰ ਜਵਾਬੀ ਹਲਫ਼ਨਾਮੇ ਦਾਖ਼ਲ ਕਰਨ ਦਾ ਨਿਰਦੇਸ਼ ਦਿੱਤਾ ਤੇ ਮਾਮਲੇ ਨੂੰ ਛੇ ਹਫ਼ਤਿਆਂ ਬਾਅਦ ਸੂਚੀਬੱਧ ਕਰ ਦਿੱਤਾ। ਪਟੀਸ਼ਨ ਵਿਚ ਪੇਪਰ ਲੀਕ ਦੇ ਮੁਲਜ਼ਮਾਂ ਤੇ ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਦੀ ਪੂਰੀ ਜਾਇਦਾਦ ਦੀ ਸਮੀਖਿਆ ਕਰਵਾਉਣ ਤੇ ਭ੍ਰਿਸ਼ਟਾਚਾਰ ਰੋਕੂ ਐਕਟ ਤੇ ਮਨੀ ਲਾਂਡ੍ਰਿੰਗ ਰੋਕੂ ਐਕਟ ਸਮੇਤ ਸਬੰਧਤ ਕਾਨੂੰਨਾਂ ਦੇ ਤਹਿਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਪੇਪਰ ਲੀਕ ਨਾਲ ਵਿਦਿਆਰਥੀਆਂ ਦੇ ਮੌਲਿਕ ਅਧਿਕਾਰ ਪ੍ਰਭਾਵਤ ਹੁੰਦੇ ਹਨ ਤੇ ਉਨ੍ਹਾਂ ਨੂੰ ਮਾਨਸਿਕ, ਸਰੀਰਕ ਤੇ ਆਰਥਿਕ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button