ਨਿਰੰਜਨ ਸਿੰਘ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਛੱਡਿਆ

ਸੇਵਾਮੁਕਤ ਈਡੀ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਨੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਤੋਂ ਆਪਣੇ ਆਪ ਨੂੰ ਅਲੱਗ ਕਰਨ ਦਾ ਐਲਾਨ ਕੀਤਾ ਹੈ। ਨਿਰੰਜਨ ਸਿੰਘ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਉਹ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ, ਵਿਆਪਕ ਭ੍ਰਿਸ਼ਟਾਚਾਰ, ਗੈਂਗਸਟਰਾਂ, ਫਿਰੌਤੀ ਅਤੇ ਨਸ਼ਿਆਂ ਦੀ ਤਸਕਰੀ ਵਿੱਚ ਪੁਲਿਸ ਮੁਲਾਜ਼ਮਾਂ ਦੀ ਕਥਿਤ ਸ਼ਮੂਲੀਅਤ ਵਰਗੇ ਮੁੱਦਿਆਂ ਨੂੰ ਲੈ ਕੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੂੰ ਆਪਣਾ ਸਮਰਥਨ ਦਿੰਦੇ ਰਹੇ ਹਨ।
ਨਿਰੰਜਨ ਸਿੰਘ ਨੇ ਕਿਹਾ ਕਿ ਕੁਝ ਅਜਿਹੇ ਮੁੱਦੇ ਹਨ, ਜਿਨ੍ਹਾਂ ’ਤੇ ਉਨ੍ਹਾਂ ਦੇ ਮਤਭੇਦ ਹਨ ਅਤੇ ਇਹ ਮੁੱਦੇ ਉਨ੍ਹਾਂ ਲਈ “ਗੈਰ-ਸਮਝੌਤਾਯੋਗ” ਹਨ।
ਉਨ੍ਹਾਂ ਆਪਣੇ ਬਿਆਨ ਵਿੱਚ ਕਿਹਾ, “ਮੈਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਤੋਂ ਆਪਣੇ ਆਪ ਨੂੰ ਅਲੱਗ ਕਰਦਾ ਹਾਂ।”
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




