PunjabTop News

LPU ਦੇ ਵਿਦਿਆਰਥੀਆਂ ਵਲੋਂ ਪੁਲਿਸ ‘ਤੇ ਪਥਰਾਅ, ਗੱਡੀਆਂ ਨੂੰ ਅੱਗ ਲਾਈ, ਪੁਲਿਸ ਨੇ ਕੀਤਾ ਲਾਠੀਚਾਰਜ

ਐਤਵਾਰ ਸ਼ਾਮ ਨੂੰ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿਖੇ ਪੁਲਿਸ ਅਤੇ ਵਿਦਿਆਰਥੀਆਂ ਵਿਚਕਾਰ ਟਕਰਾਅ ਹੋ ਗਿਆ। ਜਦੋਂ ਪੁਲਿਸ ਵਿਦਿਆਰਥੀਆਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕਰ ਰਹੀ ਸੀ ਤਾਂ ਪੁਲਿਸ ‘ਤੇ ਬੋਤਲਾਂ ਸੁੱਟੀਆਂ ਗਈਆਂ। ਸ਼ਾਮ ਕਰੀਬ 7:30 ਵਜੇ ਪੁਲਿਸ ਨੇ ਵਿਦਿਆਰਥੀਆਂ ‘ਤੇ ਲਾਠੀਚਾਰਜ ਕੀਤਾ।

ਇਸ ਦੇ ਜਵਾਬ ਵਿੱਚ ਵਿਦਿਆਰਥੀਆਂ ਨੇ ਪੁਲਿਸ ‘ਤੇ ਪਥਰਾਅ ਕੀਤਾ। ਇਸ ਤੋਂ ਬਾਅਦ ਪੁਲਿਸ ਦੀਆਂ ਤਿੰਨ ਗੱਡੀਆਂ ਨੂੰ ਅੱਗ ਲਗਾ ਦਿੱਤੀ ਗਈ। ਜਦੋਂ ਵਿਦਿਆਰਥੀ ਨਹੀਂ ਮੰਨੇ, ਤਾਂ ਭੀੜ ਨੂੰ ਖਿੰਡਾਉਣ ਲਈ ਪੁਲਿਸ ਨੇ ਰਾਤ ਕਰੀਬ 9 ਵਜੇ ਅੱਥਰੂ ਗੈਸ ਦੇ ਗੋਲੇ ਛੱਡੇ। ਦੇਰ ਰਾਤ ਡੀ.ਆਈ.ਜੀ. ਨਵੀਨ ਸਿੰਗਲਾ LPU ਪਹੁੰਚੇ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਕੈਂਪਸ ਦੇ ਅੰਦਰ ਨਿਰੀਖਣ ਕੀਤਾ।

ਇਹ ਹੰਗਾਮਾ ਸ਼ਨੀਵਾਰ ਰਾਤ ਨੂੰ ਸ਼ੁਰੂ ਹੋਇਆ ਸੀ। ਵਿਦਿਆਰਥੀਆਂ ਨੇ ਦੋਸ਼ ਲਾਇਆ ਕਿ ਯੂਨੀਵਰਸਿਟੀ ਦੀ ਇੱਕ ਵਿਦਿਆਰਥਣ ਨਾਲ ਬਲਾਤਕਾਰ ਹੋਇਆ ਹੈ। ਸ਼ਨੀਵਾਰ ਰਾਤ ਨੂੰ ਸੋਸ਼ਲ ਮੀਡੀਆ ‘ਤੇ ਇਸ ਘਟਨਾ ਬਾਰੇ ਸੰਦੇਸ਼ ਵਾਇਰਲ ਹੋਣ ਤੋਂ ਬਾਅਦ ਹਜ਼ਾਰਾਂ ਵਿਦਿਆਰਥੀ ਸੜਕਾਂ ‘ਤੇ ਉਤਰ ਆਏ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button