ਹਰਿਆਣਾ ਦੇ ਫਰੀਦਾਬਾਦ ਵਿੱਚ 200 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗੀ ਤਿੰਨ ਸਾਲਾ ਬੱਚੀ, ਨੇਹਾ, ਨੂੰ ਲਗਭਗ 10 ਘੰਟੇ ਚੱਲੇ ਬਚਾਅ ਕਾਰਜ ਤੋਂ ਬਾਅਦ ਸੋਮਵਾਰ ਸਵੇਰੇ 4 ਵਜੇ ਬਾਹਰ ਕੱਢਿਆ ਗਿਆ। ਬੱਚੀ ਨੂੰ ਤੁਰੰਤ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਮੌਤ ਦੇ ਅਸਲ ਕਾਰਨ ਦਾ ਪਤਾ ਲਗਾਉਣ ਲਈ ਬੱਚੀ ਦੀ ਲਾਸ਼ ਦਾ ਪੋਸਟਮਾਰਟਮ ਕੀਤਾ ਜਾਵੇਗਾ।
ਇਹ ਘਟਨਾ ਐਤਵਾਰ ਸ਼ਾਮ ਕਰੀਬ 7 ਵਜੇ ਸੀਹੀ ਪਿੰਡ ਵਿੱਚ ਵਾਪਰੀ ਸੀ। ਬੱਚੀ ਬੋਰਵੈੱਲ ਨੇੜੇ ਖੜ੍ਹੇ ਇੱਕ ਟਰੈਕਟਰ ‘ਤੇ ਚੜ੍ਹ ਕੇ ਖੇਡ ਰਹੀ ਸੀ ਜਦੋਂ ਉਹ ਤਿਲਕ ਗਈ।
ਇਹ ਬੋਰਵੈੱਲ ਨਗਰ ਨਿਗਮ ਦਾ ਸੀ। ਹਾਦਸੇ ਦੀ ਸੂਚਨਾ ਮਿਲਣ ‘ਤੇ NDRF ਅਤੇ SDRF ਵੱਲੋਂ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕੀਤੇ ਗਏ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




