PunjabTop News

ਸੁਪਰੀਮ ਕੋਰਟ ਵੱਲੋਂ ਪੰਜਾਬ ਦੀਆਂ ਪਟਿਆਲਾ ਨਗਰ ਨਿਗਮ ਚੋਣਾਂ ਰੱਦ

ਸੁਪਰੀਮ ਕੋਰਟ ਦਾ ਨਗਰ ਨਿਗਮ ਪਟਿਆਲਾ ਦੀਆਂ 32 ਵਾਰਡਾਂ ਨੂੰ ਲੈ ਕੇ  ਫੈਸਲਾ ਆਇਆ ਹੈ। ਸੁਪਰੀਮ ਕੋਰਟ ਨੇ ਫੈਸਲਾ ਦਿੱਤਾ ਹੈ ਕਿ ਪਟਿਆਲਾ ਸ਼ਹਿਰ ਦੇ 32 ਵਾਰਡਾਂ ਦੀਆਂ ਚੋਣਾਂ ਰੱਦ ਕੀਤੀਆਂ ਜਾਂਦੀਆਂ ਹਨ। ਇਨ੍ਹਾਂ ਵਾਰਡਾ ਦੀਆਂ ਚੋਣਾਂ ਨਵੰਬਰ 2026 ਦੇ ਪਹਿਲੇ ਹਫਤੇ ਮੁੜ ਤੋਂ ਕਰਵਾਈਆਂ ਜਾ ਸਕਣਗੀਆਂ। ਹੁਕਮਾਂ ਦੀ ਵਿਸਥਾਰਪੂਰਵਕ ਜਾਣਕਾਰੀ ਲਈ ਸੁਪਰੀਮ ਕੋਰਟ ਦੇ ਲਿਖਤੀ ਆਰਡਰ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ।
ਇਹ ਵੀ ਸੰਭਾਵਨਾ ਹੈ ਕਿ ਕੁੱਝ ਅਧਿਕਾਰੀਆਂ ‘ਤੇ ਕਾਰਵਾਈ ਦੇ ਵੀ ਹੁਕਮ ਦਿੱਤੇ ਜਾ ਸਕਦੇ ਹਨ। ਇਹ ਸਾਰੀ ਕਾਰਵਾਈ ਅਤੇ ਹੁਕਮ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਦੀ ਰਿਪੋਰਟ ਦੇ ਅਧਾਰ ‘ਤੇ ਦਿੱਤੇ ਗਏ ਹਨ।
ਦੋਸ਼ ਹੈ ਕਿ ਚੋਣਾਂ ਦੌਰਾਨ ਸੱਤਾਧਿਰ ਦੀ ਸ਼ਹਿ ਪ੍ਰਾਪਤ ਅਨਸਰਾਂ ਵੱਲੋਂ ਵਿਰੋਧੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਪਾੜੇ ਗਏ ਅਤੇ ਉਨ੍ਹਾਂ ਨੂੰ ਕਾਗਜ਼ ਭਰਨ ਤੋਂ ਰੋਕ ਦਿੱਤਾ ਗਿਆ ਸੀ। ਇਸ ਧੱਕੇਸ਼ਾਹੀ ਵਿਰੁੱਧ ਪਹਿਲਾਂ ਹਾਈ ਕੋਰਟ ਅਤੇ ਬਾਅਦ ਵਿਚ ਸੁਪਰੀਮ ਕੋਰਟ ਦਾ ਰੁੱਖ ਕੀਤਾ ਗਿਆ ਸੀ। ਸੁਪਰੀਮ ਕੋਰਟ ਵੱਲੋਂ ਮਾਮਲੇ ਦੀ ਨਿਰਪੱਖ ਜਾਂਚ ਲਈ ਹਾਈ ਕੋਰਟ ਦੇ ਸਾਬਕਾ ਜਸਟਿਸ ਨਿਰਮਲਜੀਤ ਕੌਰ ਦੀ ਅਗਵਾਈ ਹੇਠ ਤੱਥਾਂ ਦੀ ਜਾਂਚ ਲਈ ਕਮੇਟੀ ਬਣਾਈ ਗਈ ਸੀ। ਕਮੇਟੀ ਵੱਲੋਂ ਆਪਣੀ ਜਾਂਚ ਰਿਪੋਰਟ ਸੁਪਰੀਮ ਕੋਰਟ ਵਿਚ ਸੌਂਪੇ ਜਾਣ ਤੋਂ ਬਾਅਦ ਹੁਣ ਸੁਪਰੀਮ ਕੋਰਟ ਨੇ ਆਪਣਾ ਫ਼ੈਸਲਾ ਸੁਣਾ ਦਿੱਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button