InternationalTop News
ਪਾਕਿਸਤਾਨ ਵਿਚ ਕਰ ਦਿੱਤਾ ਗਿਆ ਤਿੰਨ ਪੁਲਸ ਕਰਮਚਾਰੀਆਂ ਦਾ ਕਤਲ

ਭਾਰਤ ਦੇਸ਼ ਦੇ ਗੁਆਂਢੀ ਦੇਸ਼ ਪਾਕਿਸਤਾਨਵਿਚ ਅਣਪਛਾਤੇ ਹਥਿਆਰਬੰਦਾਂ ਵਲੋਂ ਤਿੰਨ ਪਾਕਿਸਤਾਨੀ ਪੁਲਸ ਕਰਮਚਾਰੀਆਂ ਦਾ ਕਤਲ ਕਰ ਦਿੱਤਾ ਗਿਆ ਹੈ ।ਪਾਕਿਸਤਾਨ ਦੇ ਉੱਤਰ-ਪੱਛਮੀ ਹਿੱਸੇ ‘ਚ ਸੋਮਵਾਰ ਨੂੰ ਅਣਪਛਾਤੇ ਹਥਿਆਰਬੰਦਾਂ ਨੇ ਟ੍ਰੈਫਿਕ ਪੁਲਸ ਦੇ ਇਕ ਵਾਹਨ ‘ਤੇ ਗੋਲੀਬਾਰੀ ਕੀਤੀ, ਜਿਸ ‘ਚ ਤਿੰਨ ਪੁਲਸ ਕਰਮਚਾਰੀਆਂ ਦੀ ਮੌਤ ਹੋ ਗਈ ਅਤੇ ਦੋ ਨਾਗਰਿਕ ਜ਼ਖਮੀ ਹੋ ਗਏ । ਇਕ ਪੁਲਸ ਅਧਿਕਾਰੀ ਅਨੁਸਾਰ ਦੱਖਣੀ ਵਜ਼ੀਰਿਸਤਾਨ ਨਾਲ ਲੱਗਦੇ ਟੈਂਕ ਜਿ਼ਲੇ ਦੇ ਵਜ਼ੀਰਾਬਾਦ ਇਲਾਕੇ ਵਿਚ ਮੋਟਰਸਾਈਕਲ ਸਵਾਰ ਹਥਿਆਰਬੰਦ ਹਮਲਾਵਰਾਂ ਨੇ ਪੁਲਸ ਵਾਹਨ ‘ਤੇ ਹਮਲਾ ਕੀਤਾ ।
ਉਨ੍ਹਾਂ ਦੱਸਿਆ ਕਿ ਹਮਲਾਵਰਾਂ ਨੇ ਪੁਲਸ ਵਾਹਨ ‘ਤੇ ਗੋਲੀਬਾਰੀ ਕੀਤੀ ਅਤੇ ਫਰਾਰ ਹੋ ਗਏ । ਇਸ ਹਮਲੇ ਵਿਚ 3 ਪੁਲਸ ਕਰਮਚਾਰੀਆਂ ਦੀ ਮੌਤ ਹੋ ਗਈ, ਜਦਕਿ ਨੇੜੇ ਖੜ੍ਹੇ ਦੋ ਨਾਗਰਿਕ ਜ਼ਖਮੀ ਹੋ ਗਏ । ਘਟਨਾ ਤੋਂ ਬਾਅਦ ਵੱਡੀ ਗਿਣਤੀ ‘ਚ ਪੁਲਸ ਕਰਮਚਾਰੀ ਮੌਕੇ ‘ਤੇ ਪਹੁੰਚੇ ਅਤੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ । ਪੁਲਸ ਕਰਮਚਾਰੀਆਂ ਦੀਆਂ ਲਾਸ਼ਾਂ ਅਤੇ ਜ਼ਖਮੀਆਂ ਨੂੰ ਜਿਲਾ ਹੈੱਡਕੁਆਰਟਰ ਹਸਪਤਾਲ ਪਹੁੰਚਾਇਆ ਗਿਆ । ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ ।

Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.