
ਬਹਿਰੀਨ ਵਾਲੀ ਮਹਿਲਾ ਵਲੋਂ ਥਾਣਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਖਿਲਾਫ ਦਰਜ ਕਰਵਾਏ ਮਾਮਲੇ ’ਚ ਪੁਲਿਸ ਪ੍ਰਸ਼ਾਸ਼ਨ ਨੇ ਆਪਣੀ ਜਾਂਚ ਦਾ ਦਾਇਰਾ ਅੱਗੇ ਵਧਾਉਂਦਿਆਂ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਵਧੀਕ ਮੈਨੇਜਰ ਤੋਂ ਡੂੰਘਾਈ ਨਾਲ ਲੰਮਾ ਸਮਾਂ ਪੁਛਗਿੱਛ ਕੀਤੀ।
ਇਸ ਸਬੰਧੀ ਸਥਾਨਕ ਪੁਲਿਸ ਚੌਂਕੀ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸਥਾਨਕ ਥਾਣਾ ਮੁਖੀ ਜਤਿਨ ਕਪੂਰ ਨੇ ਦੱਸਿਆ ਕਿ ਅੱਜ ਤਖ਼ਤ ਸਾਹਿਬ ਦੇ ਉਕਤ ਅਧਿਕਾਰੀ ਤੋਂ ਪੀੜਤ ਮਹਿਲਾ ਦੀ ਵੱਖ-ਵੱਖ ਸਰਾਂਵਾਂ ’ਚ ਠਹਿਰਣ ਅਤੇ ਹੋਰ ਲੋੜੀਂਦੀਆਂ ਵਿਵਸਥਾਵਾਂ ਕਰਨ ਅਤੇ ਉਨ੍ਹਾਂ ਦੇ ਆਉਣ ਜਾਣ ਨਾਲ ਜੁੜੇ ਪ੍ਰਬੰਧਾਂ ਸਬੰਧੀ ਪੜਤਾਲ ਕੀਤੀ ਗਈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਦੀ ਜਾਂਚ ਦੌਰਾਨ ਕਈ ਨਵੇਂ ਪਹਿਲੂ ਸਾਹਮਣੇ ਆਏ ਹਨ ਅਤੇ ਜਿਨ੍ਹਾਂ ਦੀ ਪੇਸ਼ਾਵਰ ਤੌਰ ਤਰੀਕਿਆਂ ਨਾਲ ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਸਾਹਮਣੇ ਆਏ ਨਵੇਂ ਲੋਕਾਂ ਨੂੰ ਵੀ ਆਉਣ ਵਾਲੇ ਦਿਨਾਂ ’ਚ ਸ਼ਾਮਲ ਤਫਤੀਸ ਕੀਤਾ ਜਾ ਸਕਦਾ ਹੈ।
ਇਸ ਸਵਾਲ ਦੇ ਜਵਾਬ ’ਚ ਥਾਣਾ ਮੁਖੀ ਨੇ ਕਿਹਾ ਕਿ ਸ਼ਿਕਾਇਤ ਨਾਲ ਜੁੜੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਮਲਕੀਤ ਸਿੰਘ ਨੂੰ ਸ਼ਾਮਲ ਤਫਤੀਸ ਹੋਣ ਲਈ ਸੰਮਨ ਜਾਰੀ ਕੀਤੇ ਗਏ ਸਨ , ਉਹ ਸ਼ਾਮਲ ਨਹੀਂ ਹੋਏ ਅਤੇ ਉਨ੍ਹਾਂ ਨੁੂੰ ਮੁੜ ਸੰਮਨ ਭੇਜੇ ਜਾ ਰਹੇ ਹਨ। ਜ਼ਿਕਰਯੋਗ ਹੈ ਬਹਿਰੀਨ ਵਾਲੀ ਮਹਿਲਾ ਦੀ ਸ਼ਿਕਾਇਤ ’ਤੇ 21 ਅਗਸਤ, 2026 ਨੂੰ ਥਾਣਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੁਕੱਦਮਾ ਨੰ: 149 ਬਰਖਿਲਾਫ ਅਮਰਜੀਤ ਸਿੰਘ ਚਾਵਲਾ ਧਾਰਾ 64, 127(2) ਅਤੇ 351(2) ਤਹਿਤ ਦਰਜ ਕੀਤਾ ਗਿਆ ਸੀ। ਜਿਸ ’ਚ ਉਕਤ ਮਹਿਲਾ ਵਲੋਂ ਸ਼੍ਰੋਮਣੀ ਕਮੇਟੀ ਦੇ ਕਈ ਮੁਲਾਜ਼ਮਾਂ ਖਿਲਾਫ ਸੰਗੀਨ ਦੋਸ ਲਗਾਕੇ ਇਨਸਾਫ਼ ਦੀ ਮੰਗ ਕੀਤੀ ਗਈ ਸੀ। ਇਸਤੋਂ ਪਹਿਲਾ ਪੁਲਿਸ ਵਲੋਂ ਸ਼੍ਰੋਮਣੀ ਕਮੇਟੀ ਦੇ ਡਰਾਇਵਰ ਮੋਹਨ ਸਿੰਘ ਤੋਂ ਵੀ ਉਕਤ ਮਾਮਲੇ ਸਬੰਧੀ ਕਰੀਬ 5-6 ਘੰਟੇ ਲੰਮੀ ਪੁਛਗਿੱਛ ਕੀਤੀ ਜਾ ਚੁੱਕੀ ਹੈ ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




