
‘ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਸਬੰਧੀ ਵਿਚਾਰ-ਵਟਾਂਦਰੇ ਲਈ 7 ਮੈਂਬਰੀ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ 6 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦੁਪਹਿਰ 12 ਵਜੇ ਬੁਲਾਈ ਗਈ ਹੈ।ਮੀਟਿੰਗ ਦੌਰਾਨ ‘ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦੇ ਵੱਖ-ਵੱਖ ਪੱਖਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪ੍ਰਾਪਤ ਹੋਏ ਸੁਝਾਵਾਂ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।ਤਾਲਮੇਲ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਕਮੇਟੀ ਨਾਲ ਤਾਲਮੇਲ ਸਥਾਪਤ ਕਰਨ ਅਤੇ ਅਗਲੇ ਪੜਾਅ ਦੀ ਕਾਰਵਾਈ ਬਾਰੇ ਵੀ ਵਿਚਾਰ ਕੀਤਾ ਜਾਣਾ ਹੈ। ਮੀਟਿੰਗ ਵਿੱਚ ਐਕਟ ਨਾਲ ਸਬੰਧਤ ਮਾਮਲਿਆਂ ਨੂੰ ਆਪਸੀ ਸਹਿਮਤੀ ਅਤੇ ਤਾਲਮੇਲ ਨਾਲ ਅੱਗੇ ਵਧਾਉਣ ਸਬੰਧੀ ਚਰਚਾ ਹੋਣ ਦੀ ਸੰਭਾਵਨਾ ਹੈ।ਕਮੇਟੀ ਦੀ ਇਹ ਮੀਟਿੰਗ ਐਕਟ ਨਾਲ ਜੁੜੇ ਮਾਮਲਿਆਂ ’ਤੇ ਅਗਲੀ ਰਣਨੀਤੀ ਤੈਅ ਕਰਨ ਦੇ ਪੱਖੋਂ ਅਹਿਮ ਮੰਨੀ ਜਾ ਰਹੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




