PunjabTop News

ਡਰੱਗਜ਼ ਤਸਕਰੀ ਮਾਮਲਾ : ਸਿੱਟ ਕੋਲ ਪੇਸ਼ ਹੋਣ ਨਹੀਂ ਪੁੱਜੇ ਮਜੀਠੀਆ, ਜਗਦੀਸ਼ ਭੋਲਾ ਦੇ ਸਾਹਮਣੇ ਬਿਠਾ ਕੇ ਹੋਣੀ ਸੀ ਪੁੱਛਗਿੱਛ

ਪੰਜਾਬ ਦੇ ਬਹੁ-ਚਰਚਿਤ ਕਰੀਬ 6 ਹਜ਼ਾਰ ਕਰੋੜ ਰੁਪਏ ਦੇ ਡਰੱਗਜ਼ ਤਸਕਰੀ ਮਾਮਲੇ ਵਿਚ ਐਸ ਆਈ ਟੀ ਸਾਹਮਣੇ ਪੇਸ਼ ਹੋਣ ਲਈ ਅਕਾਲੀ ਆਗੂ ਬਿਕਰਮ ਮਜੀਠੀਆ ਨਹੀਂ ਪੁੱਜੇ ਹਨ। ਸੋਮਵਾਰ ਸਵੇਰੇ ਮਜੀਠੀਆ ਦੇ ਵਕੀਲ ਅਰਸ਼ਦੀਪ ਸਿੰਘ ਕਲੇਰ ਪਟਿਆਲਾ ਪੁਲਿਸ ਲਾਈਨ ਵਿਖੇ ਐਸ ਆਈ ਟੀ ਕੋਲ ਪੁੱਜੇ ਹਨ। ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਇਸ ਮਾਮਲੇ ਵਿਚ ਗਿਰਫ਼ਤਾਰ ਜਗਦੀਸ਼ ਭੋਲਾ ਨੂੰ ਆਹਮੋ ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਜਾਣੀ ਸੀ। ਐਸ ਆਈ ਟੀ ਨੇ ਪੁੱਛਗਿੱਛ ਲਈ ਮਜੀਠੀਆ ਨੂੰ ਸੋਮਵਾਰ, 5 ਅਕਤੂਬਰ ਨੂੰ ਪੁੱਛਗਿੱਛ ਲਈ ਤਲਬ ਕੀਤਾ ਸੀ।

ਇਸ ਦੇ ਨਾਲ ਹੀ ਡਰੱਗਜ਼ ਮਾਮਲੇ ਵਿੱਚ ਬਰਖ਼ਾਸਤ ਡੀ.ਐਸ.ਪੀ. ਜਗਦੀਸ਼ ਸਿੰਘ ਭੋਲਾ ਤੋਂ ਵੀ ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਜਾਣੀ ਸੀ। ਇਹ ਮਾਮਲਾ ਸਾਲ 2013 ਵਿੱਚ ਉਸ ਸਮੇਂ ਸੁਰਖ਼ੀਆਂ ਵਿੱਚ ਆਇਆ ਸੀ, ਜਦੋਂ ਪੰਜਾਬ ਪੁਲਿਸ ਨੇ ਸਾਬਕਾ ਪਹਿਲਵਾਨ ਅਤੇ ਉਸ ਸਮੇਂ ਦੇ ਡੀ.ਐਸ.ਪੀ. ਜਗਦੀਸ਼ ਸਿੰਘ ਭੋਲਾ ਨੂੰ ਡਰੱਗਜ਼ ਰੈਕੇਟ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ। ਜਾਂਚ ਦੌਰਾਨ ਉਸ ਦੇ ਘਰੋਂ ਕਰੀਬ 20 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਹੋਣ ਦੀ ਗੱਲ ਸਾਹਮਣੇ ਆਈ ਸੀ। ਇਸ ਤੋਂ ਬਾਅਦ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਵੀ ਮਾਮਲੇ ਨਾਲ ਜੁੜੇ ਕਥਿਤ ਡਰੱਗਜ਼ ਅਤੇ ਮਨੀ ਲਾਂਡਰਿੰਗ ਨੈੱਟਵਰਕ ਦੀ ਜਾਂਚ ਸ਼ੁਰੂ ਕੀਤੀ। ਜਾਂਚ ਵਿੱਚ ਇਸ ਨੈੱਟਵਰਕ ਦਾ ਕਥਿਤ ਕਾਰੋਬਾਰ ਕਰੀਬ 6 ਹਜ਼ਾਰ ਕਰੋੜ ਰੁਪਏ ਦਾ ਦੱਸਿਆ ਗਿਆ।
ਸਾਲ 2014 ਵਿੱਚ ਮਾਮਲੇ ਦੀ ਸੁਣਵਾਈ ਦੌਰਾਨ ਜਗਦੀਸ਼ ਸਿੰਘ ਭੋਲਾ ਨੇ ਕਥਿਤ ਤੌਰ ‘ਤੇ ਅਦਾਲਤ ਦੇ ਬਾਹਰ ਮੀਡੀਆ ਨਾਲ ਗੱਲਬਾਤ ਦੌਰਾਨ ਉਸ ਸਮੇਂ ਦੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦਾ ਨਾਂ ਡਰੱਗਜ਼ ਰੈਕੇਟ ਨਾਲ ਜੋੜਦੇ ਹੋਏ ਦੋਸ਼ ਲਾਏ ਸਨ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button