PunjabTop News

ਬੰਦੀ ਸਿੱਖਾਂ ਦੀ ਰਿਹਾਈ ਦਾ ਮਾਮਲਾ: ਚਾਰ ਮੈਂਬਰੀ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

ਬੰਦੀ ਸਿੱਖਾਂ ਦੀ ਰਿਹਾਈ ਦੇ ਮੁੱਦੇ ਨੂੰ ਲੈ ਕੇ ਗਠਿਤ ਚਾਰ ਮੈਂਬਰੀ ਕਮੇਟੀ ਦੇ ਮੈਂਬਰਾਂ ਨੇ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਕਮੇਟੀ ਨੇ ਬੰਦੀ ਸਿੱਖਾਂ ਦੀ ਰਿਹਾਈ ਨਾਲ ਸਬੰਧਤ ਮਾਮਲੇ ਮੁੱਖ ਮੰਤਰੀ ਦੇ ਸਾਹਮਣੇ ਰੱਖਦਿਆਂ ਇਸ ਦੇ ਜਲਦ ਹੱਲ ਦੀ ਮੰਗ ਕੀਤੀ।

ਕਮੇਟੀ ਵਿੱਚ ਗੁਰਦੀਪ ਸਿੰਘ ਬਠਿੰਡਾ, ਐਡਵੋਕੇਟ ਜਸਪਾਲ ਸਿੰਘ ਮੰਝਪੁਰ, ਪਾਲ ਸਿੰਘ ਫਰਾਂਸ ਅਤੇ ਬਲਵਿੰਦਰ ਪਾਲ ਸਿੰਘ ਸ਼ਾਮਲ ਹਨ। ਮੁਲਾਕਾਤ ਦੌਰਾਨ ਕਮੇਟੀ ਮੈਂਬਰਾਂ ਨੇ ਬੰਦੀ ਸਿੱਖਾਂ ਦੀ ਰਿਹਾਈ ਨਾਲ ਜੁੜੇ ਕਾਨੂੰਨੀ ਅਤੇ ਹੋਰ ਪਹਿਲੂਆਂ ਬਾਰੇ ਮੁੱਖ ਮੰਤਰੀ ਨਾਲ ਵਿਚਾਰ-ਵਟਾਂਦਰਾ ਕੀਤਾ।ਮੁੱਖ ਮੰਤਰੀ ਭਗਵੰਤ ਮਾਨ ਨੇ ਕਮੇਟੀ ਮੈਂਬਰਾਂ ਦੀਆਂ ਗੱਲਾਂ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਇਸ ਮਾਮਲੇ ਦਾ ਜਲਦ ਤੋਂ ਜਲਦ ਉਚਿਤ ਅਤੇ ਕਾਨੂੰਨੀ ਹੱਲ ਕੱਢਣ ਲਈ ਯਤਨ ਕਰੇਗੀ। ਉਨ੍ਹਾਂ ਕਿਹਾ ਕਿ ਜਿਹੜੇ ਜਾਇਜ਼ ਅਤੇ ਕਾਨੂੰਨੀ ਕਦਮ ਪਿਛਲੀਆਂ ਸਰਕਾਰਾਂ ਵੱਲੋਂ ਲੰਮੇ ਸਮੇਂ ਤੋਂ ਨਹੀਂ ਚੁੱਕੇ ਗਏ, ਉਨ੍ਹਾਂ ਨੂੰ ਤਰਜੀਹ ਦੇ ਆਧਾਰ ’ਤੇ ਅੱਗੇ ਵਧਾਇਆ ਜਾਵੇਗਾ।

ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਨਿਆਂ ਦੇ ਨਾਲ ਖੜ੍ਹੀ ਰਹੀ ਹੈ। ਬੰਦੀ ਸਿੱਖਾਂ ਦੇ ਮਾਮਲੇ ਵਿੱਚ ਵੀ ਸਰਕਾਰ ਕਾਨੂੰਨ ਦੇ ਦਾਇਰੇ ਵਿੱਚ ਰਹਿੰਦਿਆਂ ਲੋੜੀਂਦੇ ਕਦਮ ਚੁੱਕੇਗੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨਾਲ ਜੁੜੇ ਸਾਰੇ ਪਹਿਲੂਆਂ ’ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button